You are currently viewing ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਜਾਰੀ…

ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਜਾਰੀ…

ਹਰਿਆਣਾ ਦੇ ਕਿਸਾਨਾਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕਿਸਾਨਾਂ ਨੂੰ ਖ਼ਰਾਬ ਫ਼ਸਲਾਂ ਦੇ ਮੁਆਵਜ਼ੇ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ।

5 ਲੱਖ 20 ਹਜ਼ਾਰ ਕਿਸਾਨਾਂ ਨੂੰ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ। ਕਿਸਾਨਾਂ ਨੂੰ 525 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਹਰਿਆਣਾ ਦੇ 14 ਜ਼ਿਲ੍ਹਿਆਂ ਵਿੱਚ ਪਸ਼ੂ ਕਲੀਨਿਕ ਖੋਲ੍ਹੇ ਜਾਣਗੇ। ਪੰਚਕੂਲਾ, ਕੈਥਲ, ਕਰਨਾਲ, ਹਿਸਾਰ, ਝੱਜਰ, ਗੁਰੁਗ੍ਰਾਮ ਵਿੱਚ ਪਸ਼ੂ ਕਲੀਨਿਕ ਖੋਲ੍ਹੇ ਜਾਣਗੇ।

ਦੱਸ ਦੇਈਏ ਕਿ ਅੱਜ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ। ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਮੁੱਖ ਮੰਤਰੀ ਸੈਣੀ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ।