You are currently viewing ਤਰਨ ਤਾਰਨ ‘ਚ 3 ਭੈਣਾਂ ਦੇ ਇਕਲੋਤੇ ਭਰਾ ਦਾ ਕਤਲ, ਬਾਈਕ ਸਵਾਰ 2 ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਤਰਨ ਤਾਰਨ ‘ਚ 3 ਭੈਣਾਂ ਦੇ ਇਕਲੋਤੇ ਭਰਾ ਦਾ ਕਤਲ, ਬਾਈਕ ਸਵਾਰ 2 ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਤੋਂ ਦਿਲ ਦਹਿਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਸਬਾ ਚੋਹਲਾ ਸਾਹਿਬ ਵਿਖੇ ਇੱਕ ਨੋਜਵਾਨ ਦਾ ਦਿਨ ਦਿਹਾੜੇ ਬਾਈਕ ਸਵਾਰ 2 ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਸਤਨਾਮ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਦੇ ਘਰ ਦੇ ਬਾਹਰ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਆਏ ਸੀ। ਉਨ੍ਹਾਂ ਨੇ ਬੂਹਾ ਖੜਕਾ ਕੇ ਆਵਾਜ਼ ਲਗਾਈ ਅਤੇ ਸਤਨਾਮ ਸਿੰਘ ਦੀ ਭੈਣ ਨੇ ਬੂਹਾ ਖੋਲਿਆ। ਇਸ ਦੌਰਾਨ ਉਕਤ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਆਪਣੇ ਭਰਾ ਨੂੰ ਬੁਲਾਉਣ ਲਈ ਕਿਹਾ।

ਜਦੋ ਸਤਨਾਮ ਸਿੰਘ ਬਾਹਰ ਆਇਆ ਤਾਂ ਮੋਟਰਸਾਈਕਲ ਸਵਾਰ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰਹੋ ਗਏ। ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।