Phagwara News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਸ਼ਨੀਵਾਰ ਨੂੰ ਬੈਠਕ ਹੋਈ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਹਿਤ 25 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕਰਮਚਾਰੀ ਨੂੰ ਪੂਰੀ ਪੈਨਸ਼ਨ ਮਿਲੇਗੀ। ਇਸ ਤੋਂ ਇਲਾਵਾ ਬਾਇਓਟੈਕਨਾਲੋਜੀ ਈ3 ਨੂੰ ਮਨਜ਼ੂਰੀ ਦਿੱਤੀ ਗਈ ਹੈ। ਜੈਵਿਕ ਖਾਦ ਰਸਾਇਣਾਂ ਨੂੰ ਘਟਾ ਦੇਵੇਗੀ।