Phagwara News : ਫਗਵਾੜਾ, 28 ਅਗਸਤ,( ਸ਼ਰਨਜੀਤ ਸਿੰਘ ਸੋਨੀ) ਜਰਨਲਿਸਟ ਪ੍ਰੈਸ ਕਲੱਬ ਪੰਜਾਬ ਵਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਮਾਨ ਅਤੇ ਸ਼੍ਰੋਮਣੀ ਰੰਘਰੇਟਾ ਦਲ 11 ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਬਲਵੀਰ ਸਿੰਘ ਚੀਮਾ ਦੀ ਅਗਵਾਈ ਹੇਠ ਫਗਵਾੜਾ ਦੇ ਐਸ ਡੀ ਐਮ ਨਾਲ ਮੁਲਾਕਾਤ ਕੀਤੀ ਗਈ ਅਤੇ ਸਿਵਲ ਹਸਪਤਾਲ ਫਗਵਾੜਾ ਦੇ ਸਫ਼ਾਈ ਸੇਵਕਾਂ ਨੂੰ ਬੀਤੇ ਦੋ ਮਹੀਨਿਆਂ ਤੋਂ ਆ ਰਹੀਆਂ ਮੁਸ਼ਕਿਲਾਂ ਸਬੰਧੀ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਗਿਆ। ਇਸ ਮੌਕੇ ਐਸ ਡੀ ਐਮ ਜਸ਼ਨਜੀਤ ਸਿੰਘ ਵਲੋਂ 2 ਸਤੰਬਰ ਤੱਕ ਮਾਮਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਮਾਨ ਅਤੇ ਜਥੇਦਾਰ ਬਲਵੀਰ ਸਿੰਘ ਚੀਮਾ ਨੇ ਦੱਸਿਆ ਕਿ ਹਸਪਤਾਲ ਦੇ ਠੇਕੇਦਾਰ ਵਲੋਂ ਮਨਮਾਨੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੱਲਦਿਆਂ ਕੁਝ ਸਫਾਈ ਸੇਵਕ ਪਿਛਲੇ ਦੋ ਮਹੀਨਿਆਂ ਤੋਂ ਵਿਹਲੇ ਬੈਠੇ ਹਨ। ਉਨ੍ਹਾਂ ਕਿਹਾ ਕਿ ਠੇਕੇਦਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਇੱਕ ਹਫਤੇ ਵਿੱਚ ਮਾਮਲਾ ਹੱਲ ਨਾ ਹੋਇਆ ਤਾਂ ਅਗਲੀ ਰਣਨੀਤੀ ਤਿਆਰ ਕਰਕੇ ਠੇਕੇਦਾਰ ਨੂੰ ਉਸ ਦੀ ਧੱਕੇਸ਼ਾਹੀ ਦਾ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਸਰਪ੍ਰਸਤ ਜੇ ਐਸ ਸੰਧੂ, ਮਨਦੀਪ ਸਿੰਘ ਸੰਧੂ ਬੀੜ ਪੁਆਦ, ਜਿੰਦਰ ਸੰਧੂ ਬੀੜ ਪੁਆਦ, ਪ੍ਰਿਤਪਾਲ ਸਿੰਘ ਜਲੰਧਰ ਕੋਆਰਡੀਨੇਟਰ, ਰਾਜੇਸ਼ ਕਾਲੀਆ ਇਨਵੈਸਟੀਗੇਸ਼ਨ ਸੈਲ, ਅਮਨ, ਰਣਜੋਤ ਸਿੰਘ ਜੋਧੂ ਐਨ ਆਰ ਆਈ ਵਿੰਗ, ਪ੍ਰੀਤ ਸੰਗੋਜਲਾ ਜ਼ਿਲਾ ਪ੍ਰਧਾਨ ਕਪੂਰਥਲਾ, ਵਰਿੰਦਰ ਚਾਨਾ, ਰਜਨੀ ਬਾਲਾ ਜ਼ਿਲਾ ਪ੍ਰਧਾਨ ਮਹਿਲਾ ਵਿੰਗ, ਸਤਪ੍ਰਕਾਸ਼ ਸਿੰਘ ਸੱਗੂ, ਵਿਜੇ ਸੋਨੀ, ਸਨੀ ਫਗਵਾੜਾ ਆਦਿ ਹਾਜ਼ਰ ਸਨ।
ਫਗਵਾੜਾ ਵਿਖੇ ਐਸ ਡੀ ਐਮ ਫਗਵਾੜਾ ਨੂੰ ਮਿਲਣ ਉਪਰੰਤ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਮਨਜੀਤ ਸਿੰਘ ਮਾਨ, ਜਥੇਦਾਰ ਬਲਵੀਰ ਸਿੰਘ ਚੀਮਾ ਅਤੇ ਹੋਰ।