Skip to content
Jammu Kashmir : ਜੰਮੂ-ਕਸ਼ਮੀਰ ‘ਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਭਵਨ ਮਾਰਗ ‘ਤੇ ਸੋਮਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਪੰਛੀ ਹੈਲੀਪੈਡ ਨੇੜੇ ਢਿੱਗਾਂ ਡਿੱਗਣ ਨਾਲ ਤਿੰਨ ਸ਼ਰਧਾਲੂਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਦੌਰਾਨ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵੱਲੋਂ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਹਾਲਾਂਕਿ, ਯਾਤਰਾ ‘ਤੇ ਪਾਬੰਦੀ ਨਹੀਂ ਲਗਾਈ ਗਈ ਹੈ। ਇਹ ਯਾਤਰਾ ਦੂਜੇ ਹੋਰ ਰਸਤੇ ਰਾਹੀਂ ਜਾਰੀ ਹੈ।
ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਸੀਈਓ ਨੇ ਪੁਸ਼ਟੀ ਕੀਤੀ ਹੈ ਕਿ ਮੰਦਰ ਦੇ ਰਸਤੇ ‘ਤੇ ਪੱਥਰ ਡਿੱਗਣ ਅਤੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਸ਼ਰਾਈਨ ਬੋਰਡ ਦੀ ਆਫ਼ਤ ਪ੍ਰਬੰਧਨ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਅਤੇ ਸਹਾਇਤਾ ਪ੍ਰਦਾਨ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਜੰਮੂ-ਕਸ਼ਮੀਰ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਕਾਰਨ ਇਸ ਤੋਂ ਪਹਿਲਾਂ 15 ਅਗਸਤ ਨੂੰ ਦੱਖਣੀ ਦੇਵਰੀ ਨੇੜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਮਾਰਗ ‘ਤੇ ਢਿੱਗਾਂ ਡਿੱਗਣ ਦੀ ਘਟਨਾ ਵਾਪਰੀ ਸੀ, ਜਿਸ ਕਾਰਨ ਮੰਦਿਰ ਦੀ ਯਾਤਰਾ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਸੀ। ਸ਼ਰਧਾਲੂਆਂ ਲਈ ਵਿਘਨ ਪਿਆ। ਦੱਸਿਆ ਜਾ ਰਿਹਾ ਹੈ ਕਿ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਕਾਰਨ ਇਹ ਢਿੱਗਾਂ ਡਿੱਗੀਆਂ ਹਨ। ਰਾਹਤ ਦੀ ਗੱਲ ਇਹ ਹੈ ਕਿ ਘਟਨਾ ਦੇ ਸਮੇਂ ਸੜਕ ‘ਤੇ ਸ਼ਰਧਾਲੂਆਂ ਦੀ ਭੀੜ ਨਹੀਂ ਸੀ।ਫਿਲਹਾਲ ਜਿਸ ਸੜਕ ‘ਤੇ ਢਿੱਗਾਂ ਡਿੱਗੀਆਂ ਉਸ ‘ਤੇ ਸ਼ਰਧਾਲੂਆਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ।
You Might Also Like