Phagwara news :
ਪੰਜਾਬ ਦੇ ਜਲੰਧਰ ਨਾਲ ਲੱਗਦੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ।ਰਜਤ ਕੁਮਾਰ (26) ਪੁੱਤਰ ਵਰਿੰਦਰ ਕੁਮਾਰ ਵਾਸੀ ਪ੍ਰੀਤ ਨਗਰ ਫਗਵਾੜਾ ਕਰੀਬ 5 ਸਾਲ ਪਹਿਲਾਂ ਕੈਨੇਡਾ ਗਿਆ ਸੀ। ਇਹ ਹਾਦਸਾ ਕੈਨੇਡਾ ਦੇ ਬਰੈਂਪਟਨ ‘ਚ ਵਾਪਰਿਆ। ਰਜਤ ਦੀ ਮੌਤ ਤੋਂ ਬਾਅਦ ਫਗਵਾੜਾ ਦੇ ਪ੍ਰੀਤ ਨਗਰ ‘ਚ ਸੋਗ ਹੈ।
26 ਸਾਲਾ ਰਜਤ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਦਾ ਬੁਰਾ ਹਾਲ ਹੋ ਗਿਆ ਅਤੇ ਰੋਣਾ ਸ਼ੁਰੂ ਹੋ ਗਿਆ। ਰਜਤ ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ ਗਿਆ ਸੀ। ਉਹ ਪਿਛਲੇ 5 ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ ਅਤੇ ਉਥ ਹੀ ਕੰਮ ਕਰਦਾ ਸੀ। ਬੀਤੇ ਦਿਨੀਂ ਜਦੋਂ ਉਹ ਆਪਣੇ ਘਰ ਤੋਂ ਕੰਮ ਉਤੇ ਜਾਣ ਲਈ ਗੱਡੀ ਵਿੱਚ ਨਿਕਲਿਆ ਸੀ ਪਰ ਕੈਨੇਡਾ ਦੇ ਬ੍ਰਮਪਟਨ ਵਿੱਚ ਟਰੱਕ ਨਾਲ ਉਸ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਅਤੇ ਰਜਤ ਦੀ ਮੌਕੇ ਉਤੇ ਹੀ ਮੌਤ ਹੋ ਗਈ।