You are currently viewing ਸਰਕਾਰ ਦਾ ਵੱਡਾ ਫੈਸਲਾ, ਇਸ ਸਾਲ ਦੀਵਾਲੀ ਮੌਕੇ ਪਟਾਕਿਆਂ ਉਤੇ ਪਾਬੰਦੀ..

ਸਰਕਾਰ ਦਾ ਵੱਡਾ ਫੈਸਲਾ, ਇਸ ਸਾਲ ਦੀਵਾਲੀ ਮੌਕੇ ਪਟਾਕਿਆਂ ਉਤੇ ਪਾਬੰਦੀ..

Phagwara News :

ਦਿੱਲੀ ਸਰਕਾਰ ਨੇ ਆਗਾਮੀ ਸਰਦੀ ਦੇ ਮੌਸਮ ਵਿਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕੌਮੀ ਰਾਜਧਾਨੀ ਵਿਚ ਪਟਾਕਿਆਂ ਦੇ ਉਤਪਾਦਨ, ਵਿਕਰੀ ਅਤੇ ਇਸਤੇਮਾਲ ਉਤੇ ਅੱਜ ਰੋਕ ਲਗਾ ਦਿੱਤੀ। ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਇਕ ਬਿਆਨ ਵਿਚ ਕਿਹਾ ਕਿ ਹਵਾ ਪ੍ਰਦੂਸ਼ਣ ਵਿੱਚ ਮੌਸਮੀ ਵਾਧੇ ਨੂੰ ਘੱਟ ਕਰਨ ਲਈ ਪਾਬੰਦੀ ਜ਼ਰੂਰੀ ਹੈ।

ਪ੍ਰਦੂਸ਼ਣ ਪਟਾਕਿਆਂ ਕਰਕੇ ਹੋਰ ਵੀ ਬਦਤਰ ਹੋ ਜਾਂਦਾ ਹੈ। ਰਾਏ ਨੇ ਕਿਹਾ, ‘‘ਸਰਦੀਆਂ ਦੇ ਮੌਸਮ ’ਚ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਵਧਣ ਦਾ ਖ਼ਤਰਾ ਹੈ। ਇਸ ਸਮੇਂ ਪਟਾਕੇ ਜਲਾਉਣ ਨਾਲ ਪ੍ਰਦੂਸ਼ਣ ਹੋਰ ਵਧ ਜਾਂਦਾ ਹੈ।

 ਪਟਾਕਿਆਂ ਉਤੇ ਪਾਬੰਦੀ

ਇਸ ਸਥਿਤੀ ਨੂੰ ਦੇਖਦੇ ਹੋਏ ਪਿਛਲੇ ਸਾਲ ਵਾਂਗ ਅਸੀਂ ਸਾਰੇ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਭੰਡਾਰਨ, ਵਿਕਰੀ ਅਤੇ ਇਸਤੇਮਾਲ ’ਤੇ ਪੂਰਨ ਪਾਬੰਦੀ ਲਗਾ ਰਹੇ ਹਨ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਦੀ ਆਨਲਾਈਨ ਵਿਕਰੀ ਤੇ ਸਪਲਾਈ ’ਤੇ ਵੀ ਪੂਰਨ ਪਾਬੰਦੀ ਹੋਵੇਗੀ।’

 ਪਟਾਕਿਆਂ ਉਤੇ ਪਾਬੰਦੀ

ਦਿੱਲੀ ਵਿਚ ਹਰ ਸਾਲ ਸਰਦੀਆਂ ਦੀ ਆਮਦ ਨਾਲ ਸਭ ਕੁਝ ਧੁੰਦਲਾ ਹੋਣ ਲੱਗਦਾ ਹੈ, ਧੁੰਦ ਅਤੇ ਪ੍ਰਦੂਸ਼ਣ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਦਿੱਲੀ ਦੇ ਲੋਕਾਂ ਨੂੰ ਹਰ ਸਾਲ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂਕਿ ਇਸ ਨਾਲ ਨਜਿੱਠਣ ਲਈ ਸਰਕਾਰ ਹਰ ਸਾਲ ਵੱਖ-ਵੱਖ ਤਰ੍ਹਾਂ ਦੇ ਪ੍ਰਬੰਧ ਕਰਦੀ ਹੈ। ਇਸ ਕਾਰਨ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।