You are currently viewing ਹੁਣ GPS ਰਾਹੀਂ ਕੱਟੇਗਾ Toll, ਸਰਕਾਰ ਵੱਲੋਂ ਨਵੀਂ ਪ੍ਰਣਾਲੀ ਨੂੰ ਮਨਜ਼ੂਰੀ, 20 KM ਤੱਕ ਹੋਵੇਗਾ ਮੁਫਤ ਸਫਰ..

ਹੁਣ GPS ਰਾਹੀਂ ਕੱਟੇਗਾ Toll, ਸਰਕਾਰ ਵੱਲੋਂ ਨਵੀਂ ਪ੍ਰਣਾਲੀ ਨੂੰ ਮਨਜ਼ੂਰੀ, 20 KM ਤੱਕ ਹੋਵੇਗਾ ਮੁਫਤ ਸਫਰ..

ਨਵੀਂ ਦਿੱਲੀ- ਹੁਣ ਦੇਸ਼ ਵਿੱਚ ਫਾਸਟੈਗ ਤੋਂ ਇਲਾਵਾ ਇਕ ਹੋਰ ਟੋਲ ਟੈਕਸ ਵਸੂਲੀ ਪ੍ਰਣਾਲੀ ਆਉਣ ਵਾਲੀ ਹੈ। ਮੋਦੀ ਸਰਕਾਰ ਹੁਣ ਦੇਸ਼ ਦੇ ਵੱਖ-ਵੱਖ ਰਾਜਮਾਰਗਾਂ ‘ਤੇ ਟੋਲ ਟੈਕਸ ਵਸੂਲੀ ਦਾ ਨਵਾਂ ਸਿਸਟਮ ਲਗਾਏਗੀ। ਹੁਣ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ਤਹਿਤ ਟੋਲ ਟੈਕਸ ਵਸੂਲਿਆ ਜਾਵੇਗਾ। ਇਸ ਦੇ ਲਈ ਸਰਕਾਰ ਨੇ 4 ਹਾਈਵੇਅ ‘ਤੇ ਟਰਾਇਲ ਵੀ ਕਰਵਾਏ ਹਨ ਅਤੇ ਟਰਾਇਲ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ।

ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨੋਟੀਫਿਕੇਸ਼ਨ ਦੇ ਤਹਿਤ ਜਲਦੀ ਹੀ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ਆਨ-ਬੋਰਡ ਯੂਨਿਟ ਤੋਂ ਟੋਲ ਸ਼ੁਰੂ ਹੋ ਜਾਵੇਗਾ। ਸੜਕ ਆਵਾਜਾਈ ਮੰਤਰਾਲੇ ਨੇ ਨਿਯਮ ਜਾਰੀ ਕਰ ਦਿੱਤੇ ਹਨ।

ਕੇਂਦਰ ਸਰਕਾਰ ਦੇ ਨਵੇਂ ਨੋਟੀਫਿਕੇਸ਼ਨ ਮੁਤਾਬਕ ਹੁਣ ਟੋਲ ਵਸੂਲੀ ਲਈ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ (GNSS), ਗਲੋਬਲ ਪੋਜ਼ੀਸ਼ਨਿੰਗ ਸਿਸਟਮ (GPS) ਅਤੇ ਆਨ ਬੋਰਡ ਯੂਨਿਟਸ (OBU) ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਦੀ ਮਦਦ ਨਾਲ ਆਟੋਮੈਟਿਕ ਟੋਲ ਕੁਲੈਕਸ਼ਨ ਕੀਤੀ ਜਾਵੇਗੀ। ਇਸ ਵਿੱਚ 20 ਕਿਲੋਮੀਟਰ ਤੱਕ ਦੀ ਯਾਤਰਾ ਲਈ ਕੋਈ ਫੀਸ ਨਹੀਂ ਲਈ ਜਾਵੇਗੀ। ਫਿਲਹਾਲ ਫਾਸਟੈਗ ਦੀ ਵਰਤੋਂ ਵੀ ਜਾਰੀ ਰਹੇਗੀ।

ਸਰਕਾਰ ਨੇ ਨਵੇਂ ਨਿਯਮਾਂ ਨੂੰ ਸਰਕਾਰੀ ਗਜ਼ਟ ਵਿੱਚ ਵੀ ਪ੍ਰਕਾਸ਼ਿਤ ਕਰ ਦਿੱਤਾ ਹੈ। ਨੋਟੀਫਿਕੇਸ਼ਨ ਦੇ ਮੁਤਾਬਕ, ਫਿਲਹਾਲ ਫਾਸਟੈਗ ਅਤੇ ਆਟੋਮੈਟਿਕ ਨੰਬਰ ਰਿਕੋਗਨੀਸ਼ਨ ਟੈਕਨਾਲੋਜੀ (ANPR) ਦੀ ਵਰਤੋਂ ਵੀ ਜਾਰੀ ਰਹੇਗੀ। ਇਸ ਵਿਚ ਕਿਹਾ ਗਿਆ ਹੈ ਕਿ ਜੀਐਨਐਨਐਸ ਓਬੀਯੂ ਵਾਲੇ ਵਾਹਨਾਂ ਲਈ ਟੋਲ ਪਲਾਜ਼ਿਆਂ ‘ਤੇ ਵੱਖਰੀ ਲੇਨ ਬਣਾਈ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਟੋਲ ਵਸੂਲੀ ਲਈ ਰੁਕਣਾ ਨਾ ਪਵੇ। ਅਜਿਹੇ ਵਾਹਨਾਂ ਨੂੰ ਸਿਰਫ ਉਸ ਦੂਰੀ ਲਈ ਟੋਲ ਦੇਣਾ ਹੋਵੇਗਾ ਜਿਸ ਤੱਕ ਉਨ੍ਹਾਂ ਨੇ ਟੋਲ ਰੋਡ ਦੀ ਵਰਤੋਂ ਕੀਤੀ ਹੈ।

ਸੜਕ ਅਤੇ ਆਵਾਜਾਈ ਮੰਤਰਾਲੇ ਨੇ ਕਿਹਾ ਕਿ ਜਿਹੜੇ ਵਾਹਨ ਭਾਰਤ ਵਿੱਚ ਰਜਿਸਟਰਡ ਨਹੀਂ ਹਨ ਅਤੇ ਜਿਨ੍ਹਾਂ ਕੋਲ ਜੀਐਨਐਨਐਸ ਡਿਵਾਈਸ ਨਹੀਂ ਹੈ, ਉਨ੍ਹਾਂ ਲਈ ਟੋਲ ਵਸੂਲੀ ਦੀ ਪੁਰਾਣੀ ਪ੍ਰਣਾਲੀ ਜਾਰੀ ਰਹੇਗੀ। ਵਰਤਮਾਨ ਵਿੱਚ ਤੁਹਾਨੂੰ ਫਾਸਟੈਗ ਤੋਂ ਪੈਸੇ ਕੱਟਣ ਜਾਂ ਨਕਦ ਭੁਗਤਾਨ ਕਰਨ ਲਈ ਹਰ ਟੋਲ ਪਲਾਜ਼ਾ ‘ਤੇ ਰੁਕਣਾ ਪੈਂਦਾ ਹੈ। ਇਸ ਕਾਰਨ ਪਲਾਜ਼ਾ ਵਿੱਚ ਭੀੜ ਹੁੰਦੀ ਹੈ। ਹੁਣ GPS ਦੀ ਮਦਦ ਨਾਲ ਤੈਅ ਕੀਤੀ ਦੂਰੀ ਦਾ ਪਤਾ ਲਗਾ ਕੇ ਟੋਲ ਕੱਟਿਆ ਜਾਵੇਗਾ। ਇਸ ਨਾਲ ਲੋਕਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ। ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਲੰਬੇ ਸਮੇਂ ਤੋਂ ਇਸ ਪ੍ਰਣਾਲੀ ਨੂੰ ਲਿਆਉਣ ਦੀ ਕੋਸ਼ਿਸ਼ ਕਰ ਰਹੇ ਸਨ।