You are currently viewing ਪਰਾਲੀ ਸਾੜਨ ਨੂੰ ਲੈ ਕੇ Punjab ਸਰਕਾਰ ਦੀ ਸਖ਼ਤੀ, ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਅਸਲਾ ਲਾਇਸੈਂਸ ਹੋਣਗੇ ਰੱਦ..

ਪਰਾਲੀ ਸਾੜਨ ਨੂੰ ਲੈ ਕੇ Punjab ਸਰਕਾਰ ਦੀ ਸਖ਼ਤੀ, ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਅਸਲਾ ਲਾਇਸੈਂਸ ਹੋਣਗੇ ਰੱਦ..

Punjab Stubble Burning Update :  ਪੰਜਾਬ ’ਚ ਝੋਨੇ ਦੀ ਕਟਾਈ ਸ਼ੁਰੂ ਹੁੰਦੇ ਹੀ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਸਖਤ ਦਿਖਾਈ ਦੇ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਜੇਕਰ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਈ ਤਾਂ ਉਨ੍ਹਾਂ ਦੀ ਰੈੱਡ ਐਂਟਰੀ ਕੀਤੀ ਜਾਵੇਗੀ। ਇਨ੍ਹਾਂ ਹੀ ਲਾਇਸੈਂਸ ਵੀ ਰੱਦ ਕੀਤੇ ਜਾਣਗੇ। ਇਨ੍ਹਾਂ ਹੀ ਨਹੀਂ ਨਵੇਂ ਸਿਰੇ ਤੋਂ ਅਸਲੇ ਦਾ ਲਾਇਸੈਂਸ ਵੀ ਅਪਲਾਈ ਨਹੀਂ ਕੀਤੇ ਜਾ ਸਕਣਗੇ। ਪੰਜਾਬ ਸਰਕਾਰ ਨੇ ਸਖਤੀ ਦਿਖਾਉਂਦੇ ਹੋਏ ਇਹ ਵੀ ਕਿਹਾ ਹੈ ਕਿ ਜੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਈ ਤਾਂ ਰੈੱਡ ਐਂਟਰੀ ਵੀ ਕੀਤੀ ਜਾਵੇਗੀ।

ਪਰਾਲੀ ਸਾੜਨ

 

ਦੱਸ ਦਈਏ ਕਿ ਬੀਤੇ ਦਿਨ ਝੋਨੇ ਦੀ ਕਟਾਈ ਸ਼ੁਰੂ ਹੁੰਦੇ ਹੀ 11 ਮਾਮਲੇ ਦੇਖਣ ਨੂੰ ਮਿਲੇ। ਸਾਲ 2022 ’ਚ 22 ਸਤੰਬਰ ਨੂੰ 30 ਮਾਮਲੇ ਸਾਹਮਣੇ ਆਏ ਸੀ। ਹਰ ਸਾਲ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਉਂਦੇ ਹਨ ਪਰ ਇਸ ਵਾਰ ਪੰਜਾਬ ਸਰਕਾਰ ਵੱਲੋਂ ਸਖਤੀ ਦਿਖਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ।

 

ਕਾਬਿਲੇਗੌਰ ਹੈ ਕਿ ਐਤਵਾਰ ਨੂੰ 11 ਨਵੇਂ ਮਾਮਲੇ ਦਰਜ ਕੀਤੇ ਗਏ, ਜਿਸ ਤੋਂ ਬਾਅਦ ਇਸ ਸੀਜ਼ਨ ‘ਚ ਹੁਣ ਤੱਕ ਮਾਮਲਿਆਂ ਦੀ ਗਿਣਤੀ 63 ਹੋ ਗਈ ਹੈ। ਪਰਾਲੀ ਸਾੜਨ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਲਗਾਤਾਰ ਨੰਬਰ ਇੱਕ ਬਣ ਗਿਆ ਹੈ। ਇੱਥੇ 15 ਸਤੰਬਰ ਤੋਂ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 39 ਮਾਮਲੇ ਸਾਹਮਣੇ ਆਏ ਹਨ।

Also Read : Punjab ਨੂੰ ਮਿਲੇ 30 ਹੋਰ ਨਵੇਂ ਮੁਹੱਲਾ ਕਲੀਨਿਕ, CM ਮਾਨ ਨੇ ਕੀਤਾ ਉਦਘਾਟਨ..

 

ਹਾਲਾਂਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੇ ਸ਼ਹਿਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਤਸੱਲੀਬਖਸ਼ ਸਥਿਤੀ ਵਿੱਚ ਹੈ, ਜਿਸ ਰਫ਼ਤਾਰ ਨਾਲ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਇਸ ਦੇ ਨਾਲ ਹੀ ਬਾਰਿਸ਼ ਵਿੱਚ ਵੀ ਕਮੀ ਆਈ ਹੈ। ਅਜਿਹੇ ਵਿੱਚ ਵਾਤਾਵਰਣ ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਹਵਾ ਦੇ ਪ੍ਰਦੂਸ਼ਿਤ ਹੋਣ ਦਾ ਖਤਰਾ ਹੈ।