You are currently viewing Punjab  ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਹੋ ਸਕਦਾ ਹੈ ਪੰਚਾਇਤੀ ਚੋਣਾਂ ਦਾ ਐਲਾਨ ..

Punjab ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਹੋ ਸਕਦਾ ਹੈ ਪੰਚਾਇਤੀ ਚੋਣਾਂ ਦਾ ਐਲਾਨ ..

Punjab Panchayat Election 2024 : ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ  ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਐਲਾਨ ਹੋ ਸਕਦਾ ਹੈ। ਇਸ ਸਬੰਧੀ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਇਸ ਸਬੰਧੀ ਵੇਰਵੇ ਦਿੱਤੇ ਜਾ ਸਕਦੇ ਹਨ। ਦੱਸ ਦਈਏ ਕਿ 20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਜਾ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਇਸ ਸਬੰਧੀ ਪ੍ਰੈਸ ਕਾਨਫਰੰਸ ਕੀਤਾ ਜਾਵੇਗਾ। ਜਿਸ ’ਚ ਚੋਣਾਂ ਦਾ ਐਲਾਨ ਹੋਵੇਗਾ।

ਚੋਣਾਂ ਲਗਭਗ 9 ਮਹੀਨਿਆਂ ਤੋਂ ਹਨ ਪੈਂਡਿੰਗ 

ਸੂਬੇ ਵਿੱਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਹੋ ਗਿਆ ਸੀ।

ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ, ਜਦਕਿ ਪਟਿਆਲਾ ਵਿੱਚ 1022 ਪੰਚਾਇਤਾਂ ਹਨ। ਪਿਛਲੇ ਸਾਲ ਦਸੰਬਰ ਤੋਂ ਭੰਗ ਹੋਈਆਂ ਪੰਚਾਇਤਾਂ ਦੀਆਂ ਚੋਣਾਂ ਅਜੇ ਬਾਕੀ ਹਨ।ਕਾਬਿਲੇਗੌਰ ਹੈ ਕਿ  ਪੰਜਾਬ ਦੀਆਂ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਦੋ ਹਫ਼ਤੇ ਪਹਿਲਾਂ ਸਰਕਾਰ ਨੇ ਬਾਕੀ ਰਹਿੰਦੀਆਂ 153 ਪੰਚਾਇਤ ਸੰਮਤੀਆਂ ਵਿੱਚੋਂ 76 ਨੂੰ ਵੀ ਭੰਗ ਕਰ ਦਿੱਤਾ ਸੀ।

ਦਸੰਬਰ ਵਿੱਚ ਖਤਮ ਹੋ ਗਈ ਸੀ ਮਿਆਦ 

ਪੰਜਾਬ ਵਿੱਚ ਸਾਲ 2018 ਵਿੱਚ ਪੰਚਾਇਤੀ ਚੋਣਾਂ ਹੋਈਆਂ ਸਨ। ਇਸ ਦੌਰਾਨ 13276 ਸਰਪੰਚ ਅਤੇ 83831 ਪੰਚਾਂ ਦੀ ਚੋਣ ਕੀਤੀ ਗਈ। ਲਗਭਗ ਸਾਰੀਆਂ ਪੰਚਾਇਤਾਂ ਦਾ ਕਾਰਜਕਾਲ ਦਸੰਬਰ ਵਿੱਚ ਖਤਮ ਹੋ ਗਿਆ ਸੀ।

Read Also : Modi ਸਰਕਾਰ ਕਿਸਾਨਾਂ ਦੀ ਅਣਦੇਖੀ, ਵਿਵਾਦਤ ਕਾਨੂੰਨ ਲਾਗੂ ਕਰਨ ਦੀ ਤਿਆਰੀ ‘ਚ

ਇਸ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਾਰੀਆਂ ਪੰਚਾਇਤਾਂ ਦੀ ਕਮਾਨ ਸੌਂਪ ਦਿੱਤੀ ਗਈ ਹੈ। ਹਾਲਾਂਕਿ ਚੋਣਾਂ ‘ਚ ਦੇਰੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਸੀ। ਇਸ ਦੌਰਾਨ ਸਰਕਾਰ ਨੇ ਅਦਾਲਤ ਵਿੱਚ ਕਿਹਾ ਸੀ ਕਿ ਅਸੀਂ ਜਲਦੀ ਹੀ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੇ ਹਾਂ।