Punjab : ਪੰਜਾਬ ਦੇ ਇੱਕ ਹੋਰ ਕਿਸਾਨ ਨੇ ਖੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਇਸ ਘਟਨਾ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ।ਜਾਣਕਾਰੀ ਅਨੁਸਾਰ ਖਨੌਰੀ ਬਾਰਡਰ ‘ਤੇ ਇਕ ਕਿਸਾਨ ਨੇ ਟਰਾਲੀ ਨਾਲ ਰੱਸੀ ਬੰਨ੍ਹ ਕੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਕਿਸਾਨ ਦੀ ਪਛਾਣ ਗੁਰਮੀਤ ਸਿੰਘ (55) ਵਾਸੀ ਮਾਨਸਾ ਦੇ ਪਿੰਡ ਠੂਠਿਆਂਵਾਲੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਰਜ਼ੇ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ। ਦੱਸ ਦੇਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ।