You are currently viewing ਪੰਜਾਬ ‘ਚ ਅੱਜ ਪੰਚਾਇਤੀ ਚੋਣਾਂ ਦਾ ਹੋਵੇਗਾ ਐਲਾਨ…ਅੱਜ ਤੋਂ ਲੱਗੇਗਾ ਚੋਣ ਜ਼ਾਬਤਾ..

ਪੰਜਾਬ ‘ਚ ਅੱਜ ਪੰਚਾਇਤੀ ਚੋਣਾਂ ਦਾ ਹੋਵੇਗਾ ਐਲਾਨ…ਅੱਜ ਤੋਂ ਲੱਗੇਗਾ ਚੋਣ ਜ਼ਾਬਤਾ..

ਪੰਜਾਬ ਵਿੱਚ ਅੱਜ ਪੰਚਾਇਤੀ ਚੋਣਾਂ ਦਾ ਐਲਾਨ ਹੋਵੇਗਾ। ਯਾਨੀ ਅੱਜ ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਜਾਵੇਗਾ। ਅੱਜ 3: 30 ਵਜੇ ਪੰਜਾਬ ਚੋਣ ਕਮਿਸ਼ਨ ਵੱਲੋਂ ਅਹਿਮ ਪ੍ਰੈੱਸ ਕੀਤੀ ਜਾਵੇਗੀ। ਜਿਸ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਕੀਤਾ ਜਾਵੇਗਾ। ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ‘ਚ ਅੱਜ ਚੋਣ ਜ਼ਾਬਤਾ ਲੱਗ ਜਾਵੇਗਾ।

ਐਲਾਨ

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ’ਚ ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣੀਆਂ ਹਨ।

https://phagwaranews.in/ਪੰਚਾਇਤ ਵਿਭਾਗ ਨੇ ਇਸ ਨੋਟੀਫ਼ਿਕੇਸ਼ਨ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਕੋਲ ਭੇਜਿਆ ਸੀ ਅਤੇ ਹੁਣ ਚੋਣ ਕਮਿਸ਼ਨ ਇਸੇ ਅਧਾਰ ’ਤੇ ਪੰਚਾਇਤ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ। ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ 1994 ਵਿਚ ਸਰਪੰਚਾਂ ਦੇ ਰਾਖਵੇਂਕਰਨ ਲਈ ਕੀਤੀਆਂ ਸੋਧਾਂ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।

https://phagwaranews.in/