ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਚਾਰ ਦਿਨਾਂ ਤੋਂ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਅੱਜ ਉਨ੍ਹਾਂ ਦੀ ਸਿਹਤ ‘ਚ ਸੁਧਾਰ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਦੱਸ ਦੇਈਏ ਕਿ ਅੱਜ ਹਰਪਾਲ ਚੀਮਾ ਤੋਂ ਇਲਾਵਾ ਅਮਨ ਅਰੋੜਾ, ਹਰਜੋਤ ਸਿੰਘ ਬੈਂਸ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ ਚਾਲ ਜਾਣਨ ਲਈ ਫੋਰਟਿਸ ਹਸਪਤਾਲ ਪਹੁੰਚੇ। ਇਸ ਦੇ ਨਾਲ ਹੀ ਪਰਗਟ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ-ਚਾਲ ਵੀ ਪੁੱਛਿਆ।