You are currently viewing Punjab ‘ਚ ਬਦਲਿਆ ਸਕੂਲਾਂ ਦਾ ਸਮਾਂ, 1 ਅਕਤੂਬਰ ਤੋਂ ਇੰਨੇ ਵਜੇ ਸ਼ੁਰੂ ਹੋਣਗੇ school

Punjab ‘ਚ ਬਦਲਿਆ ਸਕੂਲਾਂ ਦਾ ਸਮਾਂ, 1 ਅਕਤੂਬਰ ਤੋਂ ਇੰਨੇ ਵਜੇ ਸ਼ੁਰੂ ਹੋਣਗੇ school

Punjab : ਪੰਜਾਬ ਦੇ ਸਕੂਲਾਂ ਦਾ ਸਮਾਂ ਮੰਗਲਵਾਰ 1 ਅਕਤੂਬਰ ਤੋਂ ਬਦਲ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.30 ਵਜੇ ਸਮਾਪਤ ਹੋਣਗੇ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.50 ਵਜੇ ਸਮਾਪਤ ਹੋਣਗੇ।

ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

ਪਹਿਲਾਂ ਸਕੂਲ ਦਾ ਇਹ ਸੀ ਸਮਾਂ

1 ਅਪ੍ਰੈਲ ਤੋਂ 30 ਸਤੰਬਰ ਤੱਕ, ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੈ।

 

ਹੁਣ ਇਹ ਹੋਵੇਗਾ 1 ਅਕਤੂਬਰ ਤੋਂ ਸਕੂਲ ਦਾ ਸਮਾਂ

1  ਅਕਤੂਬਰ ਤੋਂ 31 ਅਕਤੂਬਰ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।