ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਾਜਪਾ ਪ੍ਰਧਾਨ Sunil Jakhar ਦੇ ਅਸਤੀਫੇ ਦੀ ਚਰਚਾ ਹੈ। ਹਾਲਾਂਕਿ ਉਨ੍ਹਾਂ ਨੇ ਖੁਦ ਇਸ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਪਰ ਭਾਜਪਾ ਆਗੂਆਂ ਵੱਲੋਂ ਇਸ ਖਬਰ ਦਾ ਲਗਾਤਾਰ ਖੰਡਨ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਅੱਜ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਨੇ ਸ਼ਿਰਕਤ ਕੀਤੀ ਪਰ ਸੁਨੀਲ ਜਾਖੜ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।
ਵਿਜੇ ਰੂਪਾਨੀ ਨੇ ਕਿਹਾ ਹੈ ਕਿSunil Jakhar ਇਸ ਸਮੇਂ ਨਿੱਜੀ ਕੰਮ ਲਈ ਦਿੱਲੀ ‘ਚ ਹਨ ਅਤੇ ਉਹ ਇਸ ਮੀਟਿੰਗ ‘ਚ ਹਿੱਸਾ ਨਹੀਂ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਹੈ
ਕਿ Sunil Jakhar ਨੇ ਅਸਤੀਫਾ ਨਹੀਂ ਦਿੱਤਾ ਹੈ। ਉਨ੍ਹਾਂ ਦੇ ਅਸਤੀਫ਼ੇ ਦੀ ਖ਼ਬਰ ਸਿਰਫ਼ ਅਫ਼ਵਾਹ ਹੈ। ਉਨ੍ਹਾਂ ਕਿਹਾ ਕਿ Sunil Jakhar ਸਾਡੇ ਸੰਪਰਕ ਵਿੱਚ ਹਨ ਅਤੇ ਉਹ 3-4 ਦਿਨਾਂ ਬਾਅਦ ਵਾਪਸ ਆਉਣਗੇ। ਇਸ ਤੋਂ ਬਾਅਦ ਉਹ ਭਵਿੱਖ ਦੀਆਂ ਮੀਟਿੰਗਾਂ ਵਿੱਚ ਜ਼ਰੂਰ ਹਿੱਸਾ ਲੈਣਗੇ।
ਵਿਜੇ ਰੂਪਾਨੀ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਪੰਚਾਇਤੀ ਚੋਣਾਂ ਅਤੇ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਸਬੰਧੀ ਹੈ। ਇਸ ਦੇ ਨਾਲ ਹੀ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੀ ਵੀ ਚਰਚਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਨੂੰ ਪੂਰੇ ਦੇਸ਼ ਵਿੱਚੋਂ ਸ਼ਾਨਦਾਰ ਹੁੰਗਾਰਾ ਮਿਲ ਰਿਹਾ ਹੈ।