Punjab :ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਇਸ ਸਬੰਧੀ ਅਹਿਮ ਸੁਣਵਾਈ ਹੋਣ ਜਾ ਰਹੀ ਹੈ। ਇਸ ਸਮੇਂ ਦੌਰਾਨ 100 ਤੋਂ ਵੱਧ ਪਟੀਸ਼ਨਾਂ ‘ਤੇ ਸੁਣਵਾਈ ਪੈਂਡਿੰਗ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਹਾਈਕੋਰਟ ‘ਚ 250 ਪਟੀਸ਼ਨਾਂ ‘ਤੇ ਸੁਣਵਾਈ ਹੋਈ ਸੀ ਅਤੇ ਅਦਾਲਤ ਨੇ ਇਨ੍ਹਾਂ ਦੀ ਚੋਣ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਤੈਅ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਸੂਬੇ ‘ਚ 13937 ਗ੍ਰਾਮ ਪੰਚਾਇਤਾਂ ਹਨ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਚੋਣਾਂ ਅਮਨ-ਅਮਾਨ ਨਾਲ ਕਰਵਾਈਆਂ ਜਾ ਸਕਣ। ਚੋਣਾਂ ਵਾਲੇ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।