You are currently viewing Dussehra ਮੌਕੇ Punjab ਸਰਕਾਰ ਵੱਲੋਂ ਛੁੱਟੀ ਦਾ ਐਲਾਨ…

Dussehra ਮੌਕੇ Punjab ਸਰਕਾਰ ਵੱਲੋਂ ਛੁੱਟੀ ਦਾ ਐਲਾਨ…

Chandigarh : ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ 12 ਅਕਤੂਬਰ, 2024 (ਸ਼ਨੀਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 12 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ।ਛੁੱਟੀਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਨਾਗਰਿਕ ਦੁਸਹਿਰੇ ਦੇ ਮੌਕੇ ‘ਤੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡਾ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਲੈ ਸਕਦੇ ਹਨ।