Chandigarah :ਚੰਡੀਗੜ੍ਹ ‘ਚ ਪਟਾਕਿਆਂ ਨੂੰ ਲੈ ਕੇ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸਿਰਫ਼ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਗ੍ਰੀਨ ਪਟਾਕਿਆਂ ਦੀ ਵਰਤੋਂ ਲਈ ਸਮਾਂ ਸੀਮਾ ਵੀ ਤੈਅ ਕੀਤੀ ਗਈ ਹੈ। ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ਼ ਗ੍ਰੀਨ ਪਟਾਕਿਆਂ ਦੀ ਹੀ ਇਜ਼ਾਜਤ ਹੋਵੇਗੀ।
ਦੀਵਾਲੀ ‘ਤੇ ਰਾਤ 8 ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਅਤੇ ਰਾਤ 9 ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਦੀ ਮੀਟਿੰਗ ‘ਚ ਇਹ ਵੱਡਾ ਫੈਸਲਾ ਲਿਆ ਗਿਆ ਹੈ।