Hoshiarpur :ਹੁਸ਼ਿਆਰਪੁਰ ਦੇ ਟਾਂਡਾ ‘ਚ ਵੱਡਾ ਹਾਦਸਾ ਹੋਣ ਤੋਂ ਟਲਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਟਾਂਡਾ ਵਿੱਚ ਸੜਕ ਕਿਨਾਰੇ ਜ਼ਮੀਨਦੋਜ਼ ਪੀ.ਐਨ.ਜੀ. ਗੈਸ ਪਾਈਪ ਲਾਈਨ ਟੁੱਟ ਗਈ,
ਜਿਸ ਕਾਰਨ ਹਰ ਪਾਸੇ ਗੈਸ ਲੀਕ ਹੋ ਗਈ। ਘਟਨਾ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਚਾਰਜ ਸੰਭਾਲ ਲਿਆ ਅਤੇ ਘਟਨਾ ਦਾ ਜਾਇਜ਼ਾ ਲਿਆ।
ਫਿਲਹਾਲ ਗੈਸ ਲੀਕ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਜੇਕਰ ਸਮੇਂ ਸਿਰ ਇਸ ਵੱਲ ਧਿਆਨ ਨਾ ਦਿੱਤਾ ਜਾਂਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।