You are currently viewing Jalandhar  ‘ਚ ਇਹ ਸੜਕਾਂ ਬੰਦ, ਘਰੋਂ ਨਿਕਲਣ ਤੋਂ ਪਹਿਲਾਂ …ਪੜ੍ਹੋ ਪੂਰੀ ਖਬਰ ਵਿੱਚ…..

Jalandhar ‘ਚ ਇਹ ਸੜਕਾਂ ਬੰਦ, ਘਰੋਂ ਨਿਕਲਣ ਤੋਂ ਪਹਿਲਾਂ …ਪੜ੍ਹੋ ਪੂਰੀ ਖਬਰ ਵਿੱਚ…..

ਜਲੰਧਰ ਦੇ ਲੋਕਾਂ ਲਈ ਅਹਿਮ ਖਬਰ ਹੈ। ਜੇਕਰ ਤੁਸੀਂ ਆਪਣੇ ਘਰ ਤੋਂ ਬਾਹਰ ਨਿਕਲ ਰਹੇ ਹੋ ਤਾਂ ਸਾਵਧਾਨ ਰਹੋ ਕਿਉਂਕਿ ਤੁਹਾਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜਾਣਕਾਰੀ ਅਨੁਸਾਰ ਸ਼ਾਸਤਰੀ ਮਾਰਕੀਟ ਤੋਂ ਰੇਲਵੇ ਸਟੇਸ਼ਨ, ਨਹਿਰੂ ਗਾਰਡਨ ਰੋਡ, ਲਾਡੋਵਾਲੀ ਰੋਡ ਨੂੰ ਪੁਲੀਸ ਨੇ ਬੰਦ ਕਰ ਦਿੱਤਾ ਹੈ। ਜਦੋਂ ਕਿ ਬੀ.ਐਮ. ਸੀ.ਚੌਕ ਏ.ਪੀ.ਜੇ. ਸਕੂਲ ਰੋਡ ’ਤੇ ਭਾਰੀ ਟ੍ਰੈਫਿਕ ਜਾਮ ਲੱਗਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੋਂ ਤੱਕ ਕਿ ਏ.ਪੀ.ਜੀ. ਗੁਰੂ ਨਾਨਕ ਮਿਸ਼ਨ ਚੌਂਕ ਤੋਂ ਸੜਕ ਦਾ ਨਿਰਮਾਣ ਨਾ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਅਜਿਹੀ ਸਥਿਤੀ ਵਿੱਚ ਵਾਹਨਾਂ ਨੂੰ ਹੋਰ ਰੂਟਾਂ ਵੱਲ ਮੋੜਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਜਲੰਧਰ ਦੌਰੇ ‘ਤੇ ਹਨ, ਜਿਸ ਕਾਰਨ ਪੁਲਸ ਵਲੋਂ ਸਖਤ ਪ੍ਰਬੰਧ ਕੀਤੇ ਗਏ ਹਨ।