Jalandhar :ਸ਼ਹਿਰ ‘ਚ ਦੇਰ ਰਾਤ ਇਕ ਵਾਹਨ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਨਿਊ ਜਵਾਹਰ ਨਗਰ ਮਾਰਕੀਟ ਇਲਾਕੇ ਦੇ ਕੋਲ ਮੁੱਖ ਸੜਕ ‘ਤੇ ਇਕ ਵਾਹਨ ਅਚਾਨਕ ਪਲਟ ਗਿਆ,
ਜਿਸ ਕਾਰਨ ਰਿਕਸ਼ਾ ਚਾਲਕ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਮੌਜੂਦ ਲੋਕਾਂ ਦੇ ਸਾਹ ਰੁਕ ਗਏ। ਫਿਲਹਾਲ ਗੱਡੀ ਦੇ ਪਲਟਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਫੋਰਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।ਘਟਨਾ ਨੂੰ ਦੇਖਣ ਲਈ ਲੋਕਾਂ ਦੀ ਭਾਰੀ ਭੀੜ ਵੀ ਇਕੱਠੀ ਹੋ ਗਈ। ਫਿਲਹਾਲ ਪੁਲਸ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।