Punjab :ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਇਕ ਬਹੁਤ ਹੀ ਖੁਸ਼ਖਬਰੀ ਸਾਹਮਣੇ ਆਈ ਹੈ। ਦਰਅਸਲ, ਹੁਣ ਕਰਤਾਰਪੁਰ ਸਾਹਿਬ ਜਾਣ ਵਾਲੇ ਲੱਖਾਂ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਹੁਣ ਵੀਜ਼ਾ ਫੀਸ ਦੇ ਨਾਂ ‘ਤੇ ਪੈਸੇ ਨਹੀਂ ਲਏ ਜਾਣਗੇ।
ਜ਼ਿਕਰਯੋਗ ਹੈ ਕਿ ਹਰ ਸਾਲ ਲੱਖਾਂ ਸਿੱਖ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ, ਜਿਨ੍ਹਾਂ ਤੋਂ ਲਗਭਗ 1700 ਰੁਪਏ ਵੀਜ਼ਾ ਫੀਸ ਵਸੂਲੀ ਜਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਸਰਕਾਰ ਇਸ ਫੀਸ ਨੂੰ ਮੁਆਫ ਕਰਨ ਲਈ ਲੰਬੇ ਸਮੇਂ ਤੋਂ ਦਬਾਅ ਬਣਾ ਰਹੀ ਸੀ। ਹੁਣ ਇਸਲਾਮਾਬਾਦ ਨੇ ਸਿੱਖ ਸ਼ਰਧਾਲੂਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇੰਨਾ ਹੀ ਨਹੀਂ ਹੁਣ ਵੀਜ਼ਾ ਆਨ ਅਰਾਈਵਲ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫੈਸਲੇ ਨਾਲ ਪਾਕਿਸਤਾਨ ਟੂਰਿਜ਼ਮ ਨੂੰ ਵੀ ਕਾਫੀ ਫਾਇਦਾ ਹੋਵੇਗਾ ਕਿਉਂਕਿ ਹਰ ਸਾਲ 10 ਲੱਖ ਦੇ ਕਰੀਬ ਸਿੱਖ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਹਨ। ਦੱਸ ਦੇਈਏ ਕਿ 24 ਅਕਤੂਬਰ 2019 ਨੂੰ ਹੋਏ ਸਮਝੌਤੇ ਤੋਂ ਬਾਅਦ 5 ਸਾਲ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਵਿਵਸਥਾ ਨੂੰ ਹੋਰ 5 ਸਾਲ ਲਈ ਵਧਾ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅਮਰੀਕਾ, ਬ੍ਰਿਟੇਨ ਅਤੇ ਕੈਨੇਡਾ ਦੇ ਸਿੱਖ ਸ਼ਰਧਾਲੂਆਂ ਲਈ ਮੁਫਤ ਆਨਲਾਈਨ ਵੀਜ਼ਾ ਦੇਣ ਦਾ ਐਲਾਨ ਕੀਤਾ ਹੈ। ਪਰ ਭਾਰਤੀ ਸਿੱਖ ਸ਼ਰਧਾਲੂ ਇਸ ਸਹੂਲਤ ਤੋਂ ਵਾਂਝੇ ਰਹਿ ਗਏ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਕਿਹਾ ਕਿ ਇਹ ਸਹੂਲਤ ਇਨ੍ਹਾਂ ਮੁਲਕਾਂ ਵਿੱਚ ਰਹਿੰਦੇ ਭਾਰਤੀ ਮੂਲ ਦੇ ਸਿੱਖਾਂ ਨੂੰ ਵੀ ਉਪਲਬਧ ਹੈ। ਮੋਹਸਿਨ ਨਕਵੀ ਨੇ ਕਿਹਾ ਹੈ ਕਿ ਅਮਰੀਕਾ, ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਤੋਂ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਧਾਰਮਿਕ ਸਥਾਨਾਂ ‘ਤੇ ਸ਼ਰਧਾਂਜਲੀ ਦੇਣ ਲਈ ਦੇਸ਼ ਪਹੁੰਚਣ ਦੇ 30 ਮਿੰਟਾਂ ਦੇ ਅੰਦਰ ਮੁਫਤ ਆਨਲਾਈਨ ਵੀਜ਼ਾ ਮਿਲੇਗਾ। ਨਕਵੀ ਦੀਆਂ ਟਿੱਪਣੀਆਂ ਉਦੋਂ ਆਈਆਂ ਜਦੋਂ ਉਹ ਲਾਹੌਰ ਵਿੱਚ ਸਿੱਖ ਸ਼ਰਧਾਲੂਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ ਨੂੰ ਮਿਲੇ। ਮੰਤਰੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ। ਗ੍ਰਹਿ ਮੰਤਰਾਲੇ ਦੇ ਇਕ ਬਿਆਨ ਅਨੁਸਾਰ, ਉਨ੍ਹਾਂ ਨੇ ਮੰਨਿਆ ਕਿ ਪਿਛਲੇ ਸਮੇਂ ਵਿਚ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।