ਫਤਿਹਗੜ੍ਹ ਸਾਹਿਬ : ਸ਼ਨੀਵਾਰ ਦੇਰ ਰਾਤ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ ਤੋਂ ਹਾਵੜਾ ਜਾ ਰਹੀ ਟਰੇਨ ‘ਚ ਵੱਡਾ ਧਮਾਕਾ ਹੋਣ ਦੀ ਖਬਰ ਹੈ। ਇਸ ਧਮਾਕੇ ਦੌਰਾਨ ਤਿੰਨ ਵਿਅਕਤੀ ਅਤੇ ਇੱਕ ਔਰਤ ਗੰਭੀਰ ਜ਼ਖ਼ਮੀ ਹੋ ਗਏ। ਫਿਲਹਾਲ ਜ਼ਖਮੀਆਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਡੀ.ਐਸ.ਪੀ. ਜਗਮੋਹਨ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਟਰੇਨ ‘ਚ ਇਕ ਬਾਲਟੀ ਸੀ, ਜਿਸ ‘ਚ ਪਟਾਕੇ ਸਨ ਅਤੇ ਅਚਾਨਕ ਇਹ ਫਟ ਗਿਆ ਅਤੇ ਕਈ ਲੋਕ ਜ਼ਖਮੀ ਹੋ ਗਏ। ਇਸ ਦੌਰਾਨ ਟਰੇਨ ‘ਚ ਰੌਲਾ ਪੈ ਗਿਆ।ਫ਼ਤਹਿਗੜ੍ਹ ਸਾਹਿਬ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਕੰਵਲਦੀਪ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦੀ ਹਾਲਤ ਠੀਕ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਟਰੇਨ ‘ਚ ਬੈਠੇ ਇਕ ਯਾਤਰੀ ਰਾਕੇਸ਼ ਪਾਲ ਨੇ ਦੱਸਿਆ ਕਿ ਟਰੇਨ ‘ਚ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਟਰੇਨ ‘ਚ ਹਫੜਾ-ਦਫੜੀ ਮਚ ਗਈ।