ਫਾਜ਼ਿਲਕਾ: ਮੰਡੀ ਰੋਡਾਵਾਲੀ ਨੇੜੇ 5 ਬੱਚਿਆਂ ਦੇ ਪਿਤਾ ਨੇ ਟਰੇਨ ਹੇਠਾਂ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸਤਨਾਮ ਸਿੰਘ (55) ਦੇ ਭਰਾ ਰਾਜਾ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਇੱਟਾਂ ਦੇ ਭੱਠੇ ‘ਤੇ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਦੀਆਂ 3 ਧੀਆਂ ਅਤੇ 2 ਪੁੱਤਰ ਸਨ, ਜੋ ਵਿਆਹੇ ਹੋਏ ਸਨ। ਦਿਹਾੜੀ ਨਾ ਮਿਲਣ ਕਾਰਨ ਉਹ ਆਪਣੇ ਆਪ ਨੂੰ ਆਰਥਿਕ ਪੱਖੋਂ ਕਮਜ਼ੋਰ ਸਮਝਦਾ ਸੀ।
ਇਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਮੰਡੀ ਰੋਡਾਵਾਲੀ ਨੇੜੇ ਲੰਘਦੀ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਰਾਜਾ ਸਿੰਘ ਨੇ ਦੱਸਿਆ ਕਿ ਪਹਿਲਾਂ ਉਸ ਨੇ ਘਰ ‘ਚ ਪਟਾਕੇ ਚਲਾਏ ਅਤੇ ਫਿਰ ਬਾਅਦ ‘ਚ ਇਹ ਘਿਨਾਉਣੀ ਹਰਕਤ ਕੀਤੀ। ਉਸ ਨੇ ਦੱਸਿਆ ਕਿ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਉਹ ਅਜਿਹਾ ਕਰੇਗਾ। ਫਿਲਹਾਲ ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਰੇਲਵੇ ਪੁਲੀਸ ਅਧਿਕਾਰੀ ਸੁਰਿੰਦਰ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਭਰਾ ਅਤੇ ਪੁੱਤਰ ਦੇ ਬਿਆਨਾਂ ’ਤੇ ਧਾਰਾ 194 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।