Punjab : 7 ਨਵੰਬਰ ਵੀਰਵਾਰ ਨੂੰ ਛੱਠ ਪੂਜਾ ਦੀ ਛੁੱਟੀ ਨੂੰ ਲੈ ਕੇ ਪੰਜਾਬ ‘ਚ ਭੰਬਲਭੂਸਾ ਬਣਿਆ ਹੋਇਆ ਹੈ। ਦਰਅਸਲ ਦੇਸ਼ ਦੇ ਕਈ ਸੂਬਿਆਂ ਵਿਚ 7 ਨਵੰਬਰ ਨੂੰ ਛੱਠ ਪੂਜਾ ਦੀ ਛੁੱਟੀ ਐਲਾਨੀ ਗਈ ਹੈ, ਜਿਸ ਕਾਰਨ ਪੰਜਾਬ ‘ਚ ਵੀ ਲੋਕ 7 ਨਵੰਬਰ ਦੀ ਛੁੱਟੀ ਨੂੰ ਲੈ ਕੇ ਭੰਬਲਭੂਸੇ ‘ਚ ਹਨ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਵਿੱਚੋਂ ਛੱਠ ਪੂਜਾ ਦੀ ਛੁੱਟੀ ਦਿੱਤੀ ਗਈ ਹੈ। ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਸਰਕਾਰੀ ਕਰਮਚਾਰੀ ਸਾਲ ਵਿੱਚ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ।
ਇੱਥੇ ਇਹ ਵੀ ਵਿਸ਼ੇਸ਼ ਤੌਰ ‘ਤੇ ਦੱਸ ਦਈਏ ਕਿ ਅੱਜ ਤੋਂ ਪਹਿਲਾਂ ਪੰਜਾਬ ਵਿੱਚ ਛੱਠ ਪੂਜਾ ਦੀ ਛੁੱਟੀ ਕਦੇ ਨਹੀਂ ਹੋਈ। ਇਸ ਵਾਰ ਵੀ ਛਠ ਪੂਜਾ ‘ਤੇ ਗਜ਼ਟਿਡ ਛੁੱਟੀ ਨਹੀਂ ਹੋਵੇਗੀ। ਜਿਸ ਕਾਰਨ ਸਕੂਲ, ਕਾਲਜ ਅਤੇ ਦਫ਼ਤਰ ਆਮ ਦਿਨਾਂ ਵਾਂਗ ਖੁੱਲ੍ਹਣਗੇ।