Punjab: ਸੜਕਾਂ ‘ਤੇ ਵਾਹਨ ਪਾਰਕ ਕਰਕੇ ਸ਼ਰਾਬ ਪੀਣ ਵਾਲਿਆਂ ਦੀ ਹੁਣ ਕੋਈ ਖੈਰ ਨਹੀਂ ਰਹੀ। ਪੰਜਾਬ ਪੁਲਿਸ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਪਿੱਛੇ ਜਿਹੇ ਦੋਰਾਹਾ ਦੇ ਬੇਅੰਤ ਸਿੰਘ ਚੌਂਕ ਵਿਖੇ ਪੁਲਿਸ ਨੇ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ। ਇਸ ਤੋਂ ਪਹਿਲਾਂ ਮੋਗਾ ਵਿੱਚ ਵੀ ਪੁਲੀਸ ਨੇ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਸੀ। ਪੁਲੀਸ ਦੀ ਇਸ ਕਾਰਵਾਈ ਕਾਰਨ ਸੜਕਾਂ ’ਤੇ ਸ਼ਰਾਬ ਪੀ ਰਹੇ ਲੋਕਾਂ ਨੂੰ ਪ੍ਰੇਸ਼ਾਨੀ ਹੋਈ। ਪੁਲਿਸ ਨੇ ਇਨ੍ਹਾਂ ਲੋਕਾਂ ਨੂੰ ਖਾਣ-ਪੀਣ ਦਾ ਸਮਾਨ ਪਰੋਸਣ ਵਾਲੇ ਦੁਕਾਨਦਾਰਾਂ ਨੂੰ ਵੀ ਚੇਤਾਵਨੀ ਦਿੱਤੀ ਹੈ। ਦੱਸ ਦਈਏ ਕਿ ਦੋਰਾਹਾ ਦੇ ਬੇਅੰਤ ਸਿੰਘ ਚੌਕ ‘ਚ ਕਾਫੀ ਸਮੇਂ ਤੋਂ ਲੋਕ ਆਪਣੇ ਵਾਹਨ ਖੜ੍ਹੇ ਕਰ ਕੇ ਸ਼ਰਾਬ ਪੀਂਦੇ ਸਨ, ਜਿਸ ਸਬੰਧੀ ਰਾਹਗੀਰਾਂ ਨੇ ਕਈ ਵਾਰ ਸ਼ਿਕਾਇਤਾਂ ਕੀਤੀਆਂ ਸਨ।
ਇਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਦੋਰਾਹਾ ਦੇ ਐੱਸ. ਐੱਚ.ਓ. ਰਾਓ ਵਰਿੰਦਰ ਨੇ ਮੌਕੇ ’ਤੇ ਛਾਪਾ ਮਾਰ ਕੇ ਜਾਂਚ ਕੀਤੀ। ਇਸ ਮੌਕੇ ਬੋਲਦਿਆਂ ਐਸ. ਐੱਚ.ਓ. ਰਾਓਂ ਵਰਿੰਦਰ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਕੰਮ ਕਰਨ ਵਾਲੇ ਕਿਸੇ ਵੀ ਦੁਕਾਨਦਾਰ ਜਾਂ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।