You are currently viewing Punjab ਦੇ  famous kabaddi player ਦਾ ਗੋਲੀ ਮਾਰ ਕੇ ਕਤਲ, ਸਨਸਨੀ ਫੈਲ ਗਈ…

Punjab ਦੇ famous kabaddi player ਦਾ ਗੋਲੀ ਮਾਰ ਕੇ ਕਤਲ, ਸਨਸਨੀ ਫੈਲ ਗਈ…

Tarn Taran : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਖੇਤੀਬਾੜੀ ਸਟੋਰ ਵਿੱਚ ਮੌਜੂਦ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਨੋਨੀ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ,  Punjabਜੋ ਕਿ ਮਸ਼ਹੂਰ ਕਬੱਡੀ ਖਿਡਾਰੀ ਦੱਸਿਆ ਜਾਂਦਾ ਹੈ। ਇਸ ਤੋਂ ਇਲਾਵਾ ਉਹ ਵਿਦੇਸ਼ ‘ਚ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ ਦਾ ਚਚੇਰਾ ਭਰਾ ਦੱਸਿਆ ਜਾਂਦਾ ਹੈ, ਜਿਸ ਦੇ ਖਿਲਾਫ ਫਿਰੌਤੀ ਸਮੇਤ ਕਈ ਹੋਰ ਅਪਰਾਧਿਕ ਮਾਮਲੇ ਦਰਜ ਹਨ।ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕਰੀਬ ਇਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਫਿਲਹਾਲ ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਸ ਘਟਨਾ ਨੂੰ ਕਿਸ ਨੇ ਅੰਜਾਮ ਦਿੱਤਾ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲੀਸ ਆਸਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।