Sri Muktsar Sahib : ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਰਾਜੇਸ਼ ਤ੍ਰਿਪਾਠੀ ਨੇ ਭਾਰਤੀ ਸਿਵਲ ਸੁਰੱਖਿਆ ਕੋਡ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਨਗਰ ਪੰਚਾਇਤ ਬਰੀਵਾਲਾ ਵਿਖੇ ਮਿਤੀ 21 ਦਸੰਬਰ ਦਿਨ ਸ਼ਨੀਵਾਰ ਨੂੰ ਨਗਰ ਨਿਗਮ ਦੀਆਂ ਜਾਇਦਾਦਾਂ ਦੀ ਡ੍ਰਾਈ ਡੇ ਘੋਸ਼ਿਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਹੁਕਮਾਂ ਅਨੁਸਾਰ ਇਸ ਦਿਨ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਵੱਲੋਂ ਸ਼ਰਾਬ ਨੂੰ ਸਟੋਰ ਕਰਨ ਅਤੇ ਵੇਚਣ ‘ਤੇ ਮੁਕੰਮਲ ਪਾਬੰਦੀ ਰਹੇਗੀ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਠੇਕਿਆਂ ‘ਤੇ ਵੀ ਪੂਰੀ ਤਰ੍ਹਾਂ ਲਾਗੂ ਹੋਵੇਗਾ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ ‘ਤੇ ਇਜਾਜ਼ਤ ਹੈ। ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।