Phagwaranews: ਫਗਵਾੜਾ ਵਿੱਚ ਨੈਸ਼ਨਲ ਹਾਈਵੇਅ ’ਤੇ ਸ਼ੂਗਰ ਮਿੱਲ ਚੌਕ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਆਸਟ੍ਰੇਲੀਆ ਤੋਂ ਪਰਤ ਰਹੇ ਐਨਆਰਆਈ ਦਿਲਪ੍ਰੀਤ ਸਿੰਘ (28) ਦੀ ਮੌਤ ਹੋ ਗਈ। ਉਕਤ ਹਾਦਸਾ ਟੈਕਸੀ ਟਰੈਕਟਰ ਨਾਲ ਟਕਰਾਉਣ ਕਾਰਨ ਵਾਪਰਿਆ। ਇਸ ਹਾਦਸੇ ‘ਚ ਆਸਟ੍ਰੇਲੀਆ ਨਿਵਾਸੀ ਐਨਆਰਆਈ ਦਿਲਪ੍ਰੀਤ ਸਿੰਘ (28) ਵਾਸੀ ਲੁਧਿਆਣਾ ਅਤੇ ਟੈਕਸੀ ਡਰਾਈਵਰ ਯੁਵਰਾਜ ਮਸੀਹ ਸਮੇਤ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦਿਲਪ੍ਰੀਤ ਦੀ ਮਾਂ ਗੁਰਿੰਦਰ ਕੌਰ ਗੰਭੀਰ ਜ਼ਖਮੀ ਹੋ ਗਈ।
ਮ੍ਰਿਤਕ ਦਿਲਪ੍ਰੀਤ ਦੇ ਪਿਤਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਆਪਣੇ ਐਨਆਰਆਈ ਲੜਕੇ ਦਿਲਪ੍ਰੀਤ ਨਾਲ 5 ਸਾਲ ਬਾਅਦ ਆਸਟ੍ਰੇਲੀਆ ਤੋਂ ਵਾਪਿਸ ਆਈ ਸੀ ਅਤੇ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਨ ਤੋਂ ਬਾਅਦ ਟੈਕਸੀ ਰਾਹੀਂ ਲੁਧਿਆਣਾ ਆ ਰਹੀ ਸੀ ਤਾਂ ਕਾਰ ਗੰਨੇ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਭਿਆਨਕ ਹਾਦਸਾ ਵਾਪਰ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਟਰੈਕਟਰ ਚਾਲਕ ਖ਼ਿਲਾਫ਼ ਧਾਰਾ 304ਏ, 337,338,426 ਆਈ.ਪੀ.ਸੀ ਤਹਿਤ ਕੇਸ ਦਰਜ ਕਰ ਲਿਆ ਹੈ। ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਜੋ ਫਿਲਹਾਲ ਫਰਾਰ ਦੱਸਿਆ ਜਾ ਰਿਹਾ ਹੈ।