Mandi Gobindgarh / Fatehgarh Sahib : ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੀ ਸੰਗਤ ਨਾਲ ਭਿਆਨਕ ਹਾਦਸਾ ਵਾਪਰ ਗਿਆ। ਸੰਗਤ ਦਾ ਟਰੈਕਟਰ ਟਰਾਲੀ ਨਾਲ ਟਕਰਾ ਗਿਆ। ਇਸ ਭਿਆਨਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਤਾਰੂ (32) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਵਸਨੀਕ ਸਨ। ਇਸ ਹਾਦਸੇ ‘ਚ 10 ਤੋਂ ਵੱਧ ਸ਼ਰਧਾਲੂ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲੀਸ ਜਾਂਚ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਖੇਮਕਰਨ ਵਿੱਚ ਸੋਗ ਦੀ ਲਹਿਰ ਹੈ।
Sri Fatehgarh Sahib ਤੋਂ ਪਰਤ ਰਹੀ ਸੰਗਤ ਨਾਲ ਵੱਡਾ ਹਾਦਸਾ, 2 ਘਰਾਂ ‘ਚ ਮਾਤਮ…
- Post author:Phagwara News
- Post published:December 25, 2024
- Post category:Punjab / punjabi