Bathinda bus accident : ਪੰਜਾਬ ਦੇ ਬਠਿੰਡਾ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਬਠਿੰਡਾ ਤਲਵੰਡੀ ਸਾਬੋ ਰੋਡ ‘ਤੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਜਿਸ ਤੋਂ ਬਾਅਦ ਚੀਕ-ਚਿਹਾੜਾ ਮੱਚ ਗਿਆ। ਸਵਾਰੀਆਂ ਨੂੰ ਬਚਾਉਣ ਦੇ ਲਈ ਸਥਾਨਿਕ ਲੋਕ ਮਦਦ ਲਈ ਇਕੱਠੇ ਹੋ ਗਏ।
5 ਲੋਕਾਂ ਦੀ ਮੌਤ ਤੇ ਕਈ ਜ਼ਖਮੀ
ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕਈ ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਇੱਥੇ ਹਾਹਾਕਾਰ ਮੱਚ ਗਈ। ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਤਲਵੰਡੀ ਸਾਬੋ ਦੇ ਹਸਪਤਾਲ ਲਿਜਾਇਆ ਗਿਆ ਹੈ।