You are currently viewing Punjab ਵਿਚ Monday ਦੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ, ਬੈਂਕ….

Punjab ਵਿਚ Monday ਦੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ, ਬੈਂਕ….

Punjab Holiday : ਪੰਜਾਬ ਵਿਚ ਸੋਮਵਾਰ 6 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਸੋਮਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ ਤੇ ਕਾਲਜ ਬੰਦ ਰਹਿਣਗੇ।Punjab

ਦੱਸ ਦਈਏ ਕਿ੍ ਸਰਕਾਰ ਨੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ’ਚ ਸਰਦੀਆਂ ਦੀਆਂ ਛੁੱਟੀਆਂ (Holidays in schools) 7 ਜਨਵਰੀ ਤੱਕ ਵਧਾ ਦਿੱਤੀਆਂ ਹਨ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐੱਕਸ ਉਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

ਹੁਣ ਸਾਰੇ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਇਸੇ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ’ਚ 3 ਤੋਂ 6 ਸਾਲ ਦੇ ਬੱਚਿਆਂ ਲਈ 7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਸਰਦ ਰੁੱਤ ਦੀਆਂ ਛੁੱਟੀਆਂ ਕੀਤੀਆਂ ਸਨ।