ਸੰਯੁਕਤ ਕਿਸਾਨ ਮੋਰਚਾ ਵੱਲੋਂ 4 ਜਨਵਰੀ ਨੂੰ ਖਨੌਰੀ ਸਰਹੱਦ ’ਤੇ ਮਹਾਂ ਪੰਚਾਇਤ ਬੁਲਾਈ ਗਈ ਹੈ, ਜਿਸ ਵਿੱਚ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਹ ਮਹਾਂ ਪੰਚਾਇਤ ਸ਼ਨੀਵਾਰ ਯਾਨੀ ਕਿ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਿਸ ਲਈ ਸਮੂਹ ਕਿਸਾਨਾਂ ਨੂੰ ਖਨੌਰੀ ਸਰਹੱਦ ‘ਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ 9 ਜਨਵਰੀ ਨੂੰ ਮੋਗਾ ਵਿਖੇ ਮਹਾਂਪੰਚਾਇਤ ਹੋਵੇਗੀ ਅਤੇ ਇਨ੍ਹਾਂ ਮਹਾਂਪੰਚਾਇਤਾਂ ਨੂੰ ਬੁਲਾਉਣ ਦਾ ਮੁੱਖ ਮਕਸਦ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਖਰੜੇ ਨੂੰ ਰੱਦ ਕਰਨਾ ਹੈ। ਮਹਾਪੰਚਾਇਤ ਦੌਰਾਨ ਪਿਛਲੇ 40 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਦਲਜੀਤ ਸਿੰਘ ਡੱਲੇਵਾਲ ਕਿਸਾਨਾਂ ਨੂੰ ਸੰਬੋਧਨ ਕਰਨਗੇ | ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਨੇ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮੰਗਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਅਜੇ ਤੱਕ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਨਹੀਂ ਮਿਲਿਆ ਹੈ। ਇਸ ਦੇ ਨਾਲ ਹੀ ਖਨੌਰੀ ਬਾਰਡਰ ਦੇ ਨਾਲ-ਨਾਲ ਹਰਿਆਣਾ ਦੇ ਟੋਹਾਣਾ ‘ਚ ਵੀ ਮਹਾਪੰਚਾਇਤ ਬੁਲਾਈ ਗਈ ਹੈ, ਜਿਸ ਕਾਰਨ ਕੁਝ ਕਿਸਾਨ ਦੁਚਿੱਤੀ ‘ਚ ਹਨ ਕਿ ਉਹ ਆਖਰ ਕਿਸ ਮਹਾਪੰਚਾਇਤ ‘ਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਖਬਰ ਹੈ ਕਿ ਇਸ ਮਹਾਪੰਚਾਇਤ ‘ਚ ਕਈ ਨੇਤਾਵਾਂ ਦੀ ਮੌਜੂਦਗੀ ਦੇਖਣ ਨੂੰ ਮਿਲ ਸਕਦੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਕਿਸੇ ਵੀ ਸਿਆਸੀ ਨੇਤਾ ਨੂੰ ਸਟੇਜ ‘ਤੇ ਨਹੀਂ ਆਉਣ ਦਿੱਤਾ ਜਾਵੇਗਾ।