You are currently viewing Punjab  ‘ਚ China Dor ‘ਤੇ ਪੂਰਨ ਪਾਬੰਦੀ, ਹੁਕਮਾਂ ਦੀ ਉਲੰਘਣਾ ਕਰਨ ‘ਤੇ 10 ਹਜ਼ਾਰ ਤੋਂ 15 ਲੱਖ ਰੁਪਏ ਤੱਕ ਦਾ ਹੋ ਸਕਦੈ ਜੁਰਮਾਨਾ….

Punjab ‘ਚ China Dor ‘ਤੇ ਪੂਰਨ ਪਾਬੰਦੀ, ਹੁਕਮਾਂ ਦੀ ਉਲੰਘਣਾ ਕਰਨ ‘ਤੇ 10 ਹਜ਼ਾਰ ਤੋਂ 15 ਲੱਖ ਰੁਪਏ ਤੱਕ ਦਾ ਹੋ ਸਕਦੈ ਜੁਰਮਾਨਾ….

China Dor banned in Punjab :ਪੰਜਾਬ ‘ਚ ਚਾਈਨਾ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਜ਼ਾ ਦੀ ਵਿਵਸਥਾ ਵੀ ਕੀਤੀ ਗਈ ਹੈ।ਦੱਸਿਆ ਗਿਆ ਹੈ ਕਿ ਵਾਤਾਵਰਣ ਐਕਟ, 1986 ਦੀ ਧਾਰਾ 5 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੱਜ ਯਾਨੀ 5 ਜਨਵਰੀ ਤੋਂ ਨਿਰਦੇਸ਼ ਜਾਰੀ ਕੀਤੇ ਗਏ ਕਿ ਸੂਬੇ ਵਿਚ, ਨਾਈਲੋਨ, ਪਲਾਸਟਿਕ, ਚਾਈਨਾ ਅਤੇ ਕਿਸੇ ਹੋਰ ਸਿੰਥੈਟਿਕ ਸਮੱਗਰੀ ਤੋਂ ਬਣੀ ਪਤੰਗ ਉਡਾਉਣ ਵਾਲੀ ਡੋਰ ਦੇ ਨਿਰਮਾਣ, ਵਿਕਰੀ, ਸਟੋਰੇਜ ਦੀ ਮਨਾਹੀ ਹੈ। Punjabਪੰਜਾਬ ਵਿੱਚ ਚਾਈਨਾ ਡੋਰ ਦੀ ਖਰੀਦ, ਸਪਲਾਈ, ਆਯਾਤ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਹੋਵੇਗੀ। ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਵਾਤਾਵਰਨ (ਸੁਰੱਖਿਆ) ਐਕਟ, 1986 ਦੇ ਉਪਬੰਧਾਂ ਜਾਂ ਇਸ ਤਹਿਤ ਬਣਾਏ ਗਏ ਨਿਯਮਾਂ ਤਹਿਤ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ‘ਤੇ ਘੱਟੋਂ-ਘੱਟ 10,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ, ਜੁਰਮਾਨੇ ਨੂੰ ਵਧਾ ਕੇ 15,000 ਲੱਖ ਰੁਪਏ ਕੀਤਾ ਜਾ ਸਕਦਾ ਹੈ। ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਤੰਗ ਉਡਾਉਣ ਲਈ ਪਾਬੰਦੀਸ਼ੁਦਾ ਚਾਈਨਾ, ਨਾਈਲੋਨ ਅਤੇ ਸਿੰਥੈਟਿਕ ਡੋਰ ਦੀ ਵਰਤੋਂ ਨਾ ਕਰ ਕੇ ਸਰਕਾਰ ਦੇ ਇਸ ਨੇਕ ਕੰਮ ਵਿਚ ਸਹਿਯੋਗ ਕਰਨ। ਵਿਭਾਗ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਫੜਾਉਂਦਾ ਹੈ ਤਾਂ ਉਸ ਨੂੰ ਇਨਾਮ ਦਿੱਤਾ ਜਾਵੇਗਾ।