You are currently viewing Farmer ਆਗੂਆਂ ਨੇ 26 ਮਾਰਚ ਨੂੰ ਟਰੈਕਟਰ ਮਾਰਚ ਕੱਢਣ ਦਾ ਕੀਤਾ ਐਲਾਨ….

Farmer ਆਗੂਆਂ ਨੇ 26 ਮਾਰਚ ਨੂੰ ਟਰੈਕਟਰ ਮਾਰਚ ਕੱਢਣ ਦਾ ਕੀਤਾ ਐਲਾਨ….

ਚੰਡੀਗੜ੍ਹ: ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਮਰ.ਨ ਵਰਤ ਦਾ 44ਵਾਂ ਦਿਨ ਹੈ।  ਸ਼ੰਭੂ ਬਾਰਡਰ ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਕਰੀਬ ਇੱਕ ਸਾਲ ਪੂਰਾ ਹੋਣ ਵਾਲਾ ਹੈ।  ਹੁਣ ਕਿਸਾਨਾਂ ਦੇ ਵੱਲੋਂ ਵੀ ਕੇਂਦਰ ਦੇ ਉੱਤੇ ਦਬਾਅ ਪਾਉਣ ਦੇ ਲਈ ਲਗਾਤਾਰ ਤਿਆਰੀ ਖਿੱਚ ਲਈ ਗਈ ਹੈ। ਕਿਸਾਨ ਆਗੂਆਂ ਨੇ 26 ਮਾਰਚ ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ।Farmer

ਇਸ ਦੇ ਨਾਲ ਹੀ ਉਹਨਾਂ ਨੇ 13 ਤਰੀਕ ਨੂੰ ਜੋ ਨਵੀਂ ਖੇਤੀ ਨੀਤੀ ਕੇਂਦਰ ਸਰਕਾਰ ਦੇ ਵੱਲੋਂ ਲਿਆਂਦੀ ਜਾ ਰਹੀ ਹੈ। ਉਸਦੇ ਖਰੜੇ ਦੀਆਂ ਕਾਪੀਆਂ ਨੂੰ ਸਾੜਿਆ ਜਾਵੇਗਾ ਅਤੇ ਨਾਲ ਹੀ ਉਹਨਾਂ ਨੇ ਐਲਾਨ ਕਰ ਦਿੱਤਾ ਹੈ। 10 ਤਰੀਕ ਨੂੰ ਦੇਸ਼ ਦੇ ਵਿੱਚ ਅਰਥੀ ਦਹਿਨ ਪ੍ਰਦਰਸ਼ਨ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਜੇਕਰ ਕਿਸਾਨ ਫਸਲਾਂ ਦੇ ਉੱਤੇ ਲੀਗਲ ਐਮਐਸਪੀ ਦੀ ਗਰੰਟੀ ਚਾਹੁੰਦੇ ਹਨ। ਕਿਸਾਨ ਮਜ਼ਦੂਰ ਆਪਣਾ ਕਰਜ਼ ਮੁਆਫ ਕਰਵਾਉਣਾ ਚਾਹੁੰਦੇ ਹਨ। ਨਰੇਗਾ ਕਰਮਚਾਰੀ ਆਪਣੀ ਵਧੀਆ ਦਿਹਾੜੀ ਚਾਹੁੰਦੇ ਹਨ ਤਾਂ ਉਹ 10 ਤਰੀਕ ਨੂੰ ਇਸ ਪ੍ਰਦਰਸ਼ਨ ਦੇ ਵਿੱਚ ਵੱਧ ਚੜ ਕੇ ਹਿੱਸਾ ਲੈਣ। ਇਸੇ ਦੌਰਾਨ ਕਿਸਾਨ ਆਗੂ ਪੰਧੇਰ ਨੇ ਐਚਐਮਵੀਪੀ ਵਾਇਰਸ ਨੂੰ ਲੈ ਕੇ ਵੀ ਲੋਕਾਂ ਨੂੰ ਬਚਾਅ ਰੱਖਣ ਦੀ ਗੱਲ ਆਖੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਸ ਸਬੰਧੀ ਯੋਜਨਾ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤੀ ਜਾਵੇਗੀ। ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਸਮੇਂ ਸਿਰ ਹੱਲ ਕਰਨੇ ਚਾਹੀਦੇ ਹਨ। ਜੇਕਰ ਡੱਲੇਵਾਲ ਨੂੰ ਕੁਝ ਹੋ ਗਿਆ ਤਾਂ ਕੇਂਦਰ ਸਥਿਤੀ ਨੂੰ ਸੰਭਾਲ ਨਹੀਂ ਸਕੇਗਾ।ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਸੋਮਵਾਰ ਰਾਤ ਕਰੀਬ 8.15 ਵਜੇ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਕਾਫੀ ਵਿਗੜ ਗਈ ਸੀ। ਉਨ੍ਹਾਂ ਦਾ ਬਲੱਡ ਪ੍ਰੈਸ਼ਰ 77/45 ਤੋਂ ਹੇਠਾਂ ਤੇ ਨਬਜ਼ ਦੀ ਦਰ 38 ਤੋਂ ਹੇਠਾਂ ਆ ਗਈ ਸੀ। ਰਾਤ ਢਾਈ ਵਜੇ ਡਾਕਟਰਾਂ ਦੇ ਯਤਨਾਂ ਸਦਕਾ ਬਲੱਡ ਪ੍ਰੈਸ਼ਰ 95/70 ‘ਤੇ ਥੋੜ੍ਹਾ ਸਥਿਰ ਹੋ ਗਿਆ। ਇਸ ਵੇਲੇ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।