ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

Crime

Crime, Punjab

ਵਿਦੇਸ਼ ਭੇਜਣ ਦੇ ਨਾਂ ਤੇ ਕੀਤਾ ਜਬਰ ਜਨਾਹ..ਮਸ਼ਹੂਰ ਟਰੈਵਲ ਏਜੰਟ ‘ਤੇ ਲੱਗੇ ਇਲਜ਼ਾਮ…

ਜਲੰਧਰ ‘ਚ ਇਕ ਵੱਡੇ ਅਤੇ ਮਸ਼ਹੂਰ ਟਰੈਵਲ ਏਜੰਟ ਨੇ 24 ਸਾਲ ਦੀ ਲੜਕੀ ਨੂੰ ਇਕ ਹੋਟਲ ‘ਚ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ ਹੈ। ਪੀੜਤ ਨੇ ਇਸ ਸਬੰਧੀ ਥਾਣਾ ਨਵੀ ਬਾਰਾਦਰੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਜਿਸ ਵਿੱਚ ਉਸ ਨੇ ਉਕਤ ਟਰੈਵਲ ਏਜੰਟ ਦਾ ਨਾਂ ਅਤੇ ਆਪਣੀ ਕੰਪਨੀ ਦਾ ਨਾਂ ਵੀ ਲਿਖਿਆ ਹੈ। ਮੁਲਜ਼ਮ ਨੇ ਕੈਨੇਡਾ ਭੇਜਣ ਦੇ ਬਹਾਨੇ ਉਸ ਨਾਲ ਅਜਿਹਾ ਕੀਤਾ। ਪੁਲਿਸ ਮਾਮਲੇ ‘ਚ ਕਾਨੂੰਨੀ ਰਾਏ ਲੈ ਰਹੀ ਹੈ, ਜਿਸ ਤੋਂ ਬਾਅਦ ਪੁਲਿਸ ਜਲਦ ਹੀ ਦੋਸ਼ੀ ਟਰੈਵਲ ਏਜੰਟ ਖਿਲਾਫ ਬਲਾਤਕਾਰ ਅਤੇ ਧੋਖਾਧੜੀ ਦਾ ਮਾਮਲਾ ਦਰਜ ਕਰੇਗੀ। ਪੁਲਿਸ ਨੇ ਲੜਕੀ ਕੋਲੋਂ ਸੁਸਾਈਡ ਨੋਟ ਬਰਾਮਦ ਕੀਤਾ ਹੈ। ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਖੁਦਕੁਸ਼ੀ ਨੋਟ ‘ਚ ਪੀੜਤਾ ਨੇ ਲਿਖਿਆ ਹੈ ਕਿ ਉਹ ਜਲੰਧਰ ਦੇ ਗੜ੍ਹਾ ਰੋਡ ‘ਤੇ ਸਥਿਤ ਪੀ.ਜੀ. ਵਿੱਚ ਰਹਿੰਦੀ ਹੈ। 20 ਅਗਸਤ ਨੂੰ ਉਸ ਨੇ ਇੰਡੋ ਕੈਨੇਡੀਅਨ ਦੀ ਅਗਲੀ ਗਲੀ ਵਿੱਚ ਸਥਿਤ ਇੱਕ ਵੱਡੀ ਟਰੈਵਲ ਏਜੰਸੀ ਦੇ ਦਫ਼ਤਰ ਵਿੱਚ ਫੋਨ ਕੀਤਾ ਸੀ। ਉਸ ਨੇ ਕੰਪਨੀ ਦੀ ਕਰਮਚਾਰੀ ਨਾਲ ਫੋਨ ‘ਤੇ ਗੱਲ ਕੀਤੀ ਸੀ। ਜਿਸ ਨੇ ਅਗਲੇ ਦਿਨ ਯਾਨੀ 21 ਅਗਸਤ ਨੂੰ ਦਫ਼ਤਰ ਆਉਣ ਲਈ ਕਿਹਾ। ਜਿੱਥੇ ਉਸ ਦੀ ਮੀਟਿੰਗ ਰਾਹੀ ਨਾਂ ਦੀ ਟਰੈਵਲ ਏਜੰਸੀ ਦੇ ਮਾਲਕ ਨਾਲ ਕਰਵਾਈ ਗਈ, ਜਿਸ ਨੇ ਕੰਪਨੀ ਦਾ ਮਾਲਕ ਹੋਣ ਦਾ ਦਾਅਵਾ ਕੀਤਾ ਸੀ। ਮੁਲਜ਼ਮ ਨੇ ਪੀੜਤਾ ਦਾ ਨੰਬਰ ਲੈ ਲਿਆ ਸੀ। ਲੜਕੀ ਨੇ ਉਸ ਨੂੰ ਸਿੰਗਾਪੁਰ ਜਾਣ ਬਾਰੇ ਦੱਸਿਆ ਸੀ। ਪਰ ਰਾਹੀ ਨੇ ਉਸ ਨੂੰ ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦੀ ਗੱਲ ਆਖੀ। ਜਿਸ ਵਿੱਚ ਉਸਦਾ ਖਰਚਾ ਵੀ ਘੱਟ ਹੋਵੇਗਾ। ਪੀੜਤ ਨੇ ਆਪਣੇ ਸਾਰੇ ਦਸਤਾਵੇਜ਼ ਉਕਤ ਦੋਸ਼ੀ ਦੇ ਨੰਬਰ ‘ਤੇ ਭੇਜ ਦਿੱਤੇ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਪੀੜਤ ਲੜਕੀ ਨੂੰ ਬੱਸ ਸਟੈਂਡ ਤੋਂ ਅਦਾਲਤ ਨੂੰ ਜਾਂਦੇ ਰਸਤੇ ‘ਚ ਹੋਟਲ ‘ਚ ਬੁਲਾਇਆ ਅਤੇ ਕਿਹਾ ਕਿ ਲੜਕੀ ਨੂੰ ਪਹਿਲਾਂ ਉਥੇ ਹੋਟਲ ‘ਚ ਦਾਖਲ ਕਰਵਾਇਆ ਗਿਆ ਅਤੇ ਫਿਰ ਦੂਜੀ ਮੰਜ਼ਿਲ ‘ਤੇ ਸਥਿਤ ਇਕ ਹੋਟਲ ਦੇ ਕਮਰੇ ‘ਚ ਲੈ ਗਿਆ। ਪੀੜਤਾ ਨੇ ਸੁਸਾਈਡ ਨੋਟ ‘ਚ ਅੱਗੇ ਕਿਹਾ- ਉਸ ਨੇ ਕਮਰੇ ‘ਚ ਕੋਲਡ ਡਰਿੰਕ ਪੀਤੀ, ਜਿਸ ਤੋਂ ਬਾਅਦ ਉਸ ਨੂੰ ਯਾਦ ਨਹੀਂ ਕਿ ਉਸ ਨਾਲ ਕੀ ਹੋਇਆ। ਪਰ ਮੈਨੂੰ ਯਕੀਨਨ ਪਤਾ ਲੱਗਾ ਕਿ ਮੈਂ ਦੋ ਵਾਰ ਕੁਝ ਗਲਤ ਕੀਤਾ ਹੈ। ਪੀੜਤਾ ਨੇ ਸੁਸਾਈਡ ਨੋਟ ‘ਚ ਅੱਗੇ ਲਿਖਿਆ- ਹੁਣ ਮੈਨੂੰ ਲੱਗਦਾ ਹੈ ਕਿ ਮੈਂ ਕਿਤੇ ਵੀ ਮੂੰਹ ਦਿਖਾਉਣ ਦੇ ਲਾਇਕ ਨਹੀਂ ਹਾਂ। ਜਿਸ ਕਾਰਨ ਮੈਂ ਹੁਣ ਇਹ ਜ਼ਿੰਦਗੀ ਜੀਣਾ ਨਹੀਂ ਚਾਹੁੰਦਾ। ਮੇਰੀ ਮੌਤ ਦਾ ਸਿਰਫ ਰਾਹੀ ਹੀ ਜਿੰਮੇਵਾਰ ਹੋਵੇਗਾ। ਮੇਰੀ ਬੇਨਤੀ ਹੈ ਕਿ ਰਾਹੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਤਾਂ ਜੋ ਕਿਸੇ ਹੋਰ ਕੁੜੀ ਨਾਲ ਅਜਿਹਾ ਨਾ ਹੋਵੇ। ਕੁੜੀ ਨੇ ਹੇਠਾਂ ਆਪਣਾ ਨਾਂ ਲਿਖਵਾਇਆ ਸੀ।

Crime

ਥਾਣਾ ਰਾਵਲਪਿੰਡੀ ਦੀ ਪੁਲਿਸ ਐਕਸ਼ਨ ਵਿੱਚ,  ਨੌਜਵਾਨ ਨੂੰ 1 ਦੇਸੀ ਕੱਟਾ 2 ਜ਼ਿੰਦਾ ਰੋਂਦ ਅਤੇ 170 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

ਫਗਵਾੜਾ 6 ਸਤੰਬਰ ( ਸ਼ਰਨਜੀਤ ਸਿੰਘ ਸੋਨੀ ) ਨਸ਼ਿਆਂ ਖਿਲਾਫ਼ ਐਕਸ਼ਨ ਵਿੱਚ ਥਾਣਾ ਰਾਵਲ ਪਿੰਡੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ। ਜਦੋਂ ਪਿੰਡ ਰਾਮਗੜ੍ਹ ਤੋਂ ਹੁਸ਼ਿਆਰਪੁਰ ਜਾਂਦੀ ਹੋਈ ਸੜਕ ਤੇ ਏ.ਐਸ.ਆਈ. ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ੱਕ ਦੇ ਆਧਾਰ ਤੇ ਇਕ ਨੌਜਵਾਨ ਨੂੰ ਰੋਕਿਆ ਤਾਂ ਉਸਦੀ ਚੈਕਿੰਗ ਦੌਰਾਨ ਉਸ ਪਾਸੋਂ 170 ਨਸ਼ੀਲੀਆਂ ਗੋਲੀਆਂ ਅਤੇ 1 ਦੇਸੀ ਕੱਟਾ 2 ਜਿੰਦਾ ਕਾਰਤੂਸ ਬਰਾਮਦ ਹੋਏ।ਜਾਣਕਾਰੀ ਦਿੰਦੇ ਹੋਏ ਥਾਣਾ ਰਾਵਲਪਿੰਡੀ ਦੇ ਐਸ.ਐਚ.ਓ. ਸੁਰਜੀਤ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਆਰੋਪੀ ਦੀ ਪਹਿਚਾਣ ਹਰਵਿੰਦਰ ਸਿੰਘ ਉਰਫ ਬਿੰਦਾ ਪੁੱਤਰ ਮਸਤਾਨ ਸਿੰਘ ਵਾਸੀ ਪਿੰਡ ਵਾਹਦਾਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੇ ਖਿਲਾਫ਼ ਪਹਿਲਾ ਵੀ ਵੱਖ-ਵੱਖ ਧਰਾਵਾ ਤਹਿਤ ਥਾਣਾ ਸਦਰ ਵਿਖੇ ਮਾਮਲੇ ਦਰਜ਼ ਹਨ। ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਕਤ ਦੋਸ਼ੀ ਪਾਸੋ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।ਜਿਸ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Crime

ਪੁਲਿਸ ਨੇ 4 ਦੋਸ਼ੀਆਂ ਨੂੰ ਨਾਜਾਇਜ਼ ਅਸਲੇ ਅਤੇ ਹੈਰੋਇਨ ਸਮੇਤ ਕੀਤਾ ਕਾਬੂ

ਪੰਜਾਬ  ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਅਧੀਨ  ਤਹਿਤ ਇੰਸਪੈਕਟਰ ਕਿੱਕਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਮੋਗਾ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਮਨਦੀਪ ਸਿੰਘ ਉਰਫ਼ ਗੋਰਾ ਮੱਛਰ ਪੁੱਤਰ ਮਹਿੰਦਰ ਸਿੰਘ ਵਾਸੀ ਕੰਬੋਜ਼ ਨਗਰ,ਨੇੜੇ ਬੰਸੀ ਗੇਟ ਫਿਰੋਜ਼ਪੁਰ ਜੋ ਕਿ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ। ਅਮਨਦੀਪ ਸਿੰਘ ਉਰਫ਼ ਗੋਰਾ ਉਕਤ ਅੱਜ ਬੱਸ ਅੱਡਾ ਮਹਿਣਾ ਵਿਖੇ ਖੜਾ ਕਿਸੇ ਦੀ ਉਡੀਕ ਕਰ ਰਿਹਾ ਹੈ। ਜਿਸ ਤੇ ਕਾਰਵਾਈ ਕਰਦੇ ਹੋਏ ਦੋਸ਼ੀ ਅਮਨਦੀਪ ਸਿੰਘ ਉਰਫ ਗੋਰਾ ਉਕਤ ਨੂੰ ਬੱਸ ਅੱਡਾ ਮਹਿਣਾ ਤੋਂ ਕਾਬੂ ਕਰਕੇ ਉਸ ਪਾਸੋਂ 300 ਗ੍ਰਾਮ ਹੈਰੋਇਨ ਅਤੇ ਇੱਕ ਪਿਸਟਲ ਬਰੇਟਾ 9 ਐਮ ਐਮ ਸਮੇਤ 04 ਰੋਂਦ ਜਿੰਦਾ ਬਰਾਮਦ ਕੀਤੇ ਗਏ।  ਜਿਸ ਸਬੰਧੀ ਮੁਕਦਮਾ ਨੰਬਰ 118 ਮਿਤੀ-30.09.21 ਅ/ਧ 21-61-85 ਐਨ.ਡੀ.ਪੀ.ਐਸ. ਏ.ਸੀ.ਟੀ.ਐਚ. ਵਾਧਾ ਜੁਰਮ 25(6)(7)-54-59 ਅਸਲਾ ਐਕਟ ਥਾਣਾ ਮਹਿਣਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਅਮਨਦੀਪ ਸਿੰਘ ਉਰਫ ਗੋਰਾ ਉਕਤ ਨੇ ਦੌਰਾਨੇ ਪੁਛਗਿੱਛ ਦੱਸਿਆ ਕਿ ਇਹ ਪਿਸਟਲ ਜੋ ਉਸ ਪਾਸੋ ਬਰਾਮਦ ਹੋਇਆ ਹੈ। ਇਹ ਉਸਨੂੰ ਜਸਵਿੰਦਰ ਸਿੰਘ ਉਰਫ ਜੱਸੂ ਪੁੱਤਰ ਗੁਰਮੀਤ ਸਿੰਘ ਵਾਸੀ ਜੱਗਾ ਪੱਤੀ ਕੋਕਰੀ ਕਲਾਂ ਨੇ ਦਿੱਤਾ ਸੀ। ਜਿਸ ਤੇ ਜਸਵਿੰਦਰ ਸਿੰਘ ਨੂੰ ਇਸ ਮੁਕੱਦਮੇ ਵਿਚ ਨਾਮਜਦ ਕਰਕੇ ਮਿਤੀ 1.10.2021 ਨੂੰ ਦੋਸੀ ਜਸਵਿੰਦਰ ਸਿੰਘ ਉਰਫ ਜੱਸੂ ਉਕਤ ਨੂੰ ਬੁੱਘੀਪੁਰਾ ਚੌਕ ਤੋ ਗ੍ਰਿਫਤਾਰ ਕੀਤਾ ਗਿਆ। ਸੀਨੀਅਰ ਕਪਤਾਨ ਨੇ ਪ੍ਰੈਸ ਕਾਨਫਰੰਸ ਜਰੀਏ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀ ਜਸਵਿੰਦਰ ਸਿੰਘ ਨੇ ਦੌਰਾਨੇ ਪੁੱਛਗਿੱਛ ਦੱਸਿਆ ਕਿ ਅਮਨਦੀਪ ਸਿੰਘ ਗੋਰਾ ਨੂੰ ਦਿੱਤੇ ਪਿਸਟਲ ਤੋਂ ਬਿਨ੍ਹਾਂ ਉਸਨੇ ਦੋ ਹੋਰ ਪਿਸਟਲ ਬਰੇਟਾ 9 ਐਮ.ਐਮ ਸਮੇਤ 10 ਰੌਂਦ ਉਸ ਨੇ ਅੱਗੇ ਬਲਰਾਜ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪ੍ਰਵਾਨਾ ਨਗਰ ਮੋਗਾ ਅਤੇ ਅਰੁਣ ਸਾਰਵਾਨ ਪੁੱਤਰ ਰਾਜੇਸ਼ ਕੁਮਾਰ ਵਾਸੀ ਰਾਜੀਵ ਗਾਂਧੀ ਨਗਰ ਗਲੀ ਨੰਬਰ 1 ਮੋਗਾ ਨੂੰ ਦਿੱਤੇ ਸਨ। ਜਿਸ ਤੇ ਕਾਰਵਾਈ ਕਰਦੇ ਹੋਏ ਦੋਨਾਂ ਦੋਸ਼ੀਆਂ ਬਲਰਾਜ ਸਿੰਘ ਅਤੇ ਅਰੁਣ ਸਾਰਵਾਨ ਨੂੰ ਜੀ.ਟੀ ਰੋਡ ਮੋਗਾ-ਲੁਧਿਆਣਾ ਤੋ ਪਿੰਡ ਚੁਗਾਵਾਂ ਨੂੰ ਜਾਂਦੀ ਲਿੰਕ ਰੋਡ ਪੁਲ ਸੇਮ ਨਾਲਾ ਤੋਂ ਸਕਾਰਪੀਉ ਗੱਡੀ ਪੀ.ਬੀ.29ਏ.ਏ.6709 ਸਮੇਤ ਕਾਬੂ ਕਰਕੇ ਦੋਸ਼ੀ ਬਲਰਾਜ ਸਿੰਘ ਉਕਤ ਪਾਸੋ ਇੱਕ ਪਿਸਟਲ ਬਰੇਟਾ 9 ਐਮ.ਐਮ ਸਮੇਤ 05 ਰੌਂਦ ਜਿੰਦਾ ਅਤੇ ਦੋਸ਼ੀ ਅਰੁਣ ਸਾਰਵਾਨ ਉਕਤ ਪਾਸੋਂ ਇੱਕ ਪਿਸਟਲ ਬਰੇਟਾ 9 ਐਮ.ਐਮ ਸਮੇਤ 05 ਰੌਂਦ ਜਿੰਦਾ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਦੇ ”ਏ” ਕੈਟਾਗਿਰੀ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ, ਜੋ ਕਿ ਕਨੇਡਾ ਵਿੱਚ ਰਹਿ ਰਿਹਾ ਹੈ, ਨੇ ਫੇਸਬੁੱਕ ਰਾਂਹੀ ਅਮਨਦੀਪ ਸਿੰਘ ਉਰਫ ਗੋਰਾ ਨਾਲ ਸਪੰਰਕ ਕਰਕੇ ਉਸਨੂੰ ਪੈਸੇ ਅਤੇ ਬਾਹਰ ਲੈਕੇ ਜਾਣ ਦਾ ਲਾਲਚ ਦੇ ਕੇ ਆਪਣੇ ਨਾਲ ਰਲਾ ਲਿਆ। ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਤਿੰਨੇ ਖਤਰਨਾਕ ਵਿਦੇਸ਼ੀ ਪਿਸਟਲ ਕੰਪਨੀ ਬਰੇਟਾ ਅਰਸ਼ਦੀਪ ਸਿੰਘ ਉਰਫ ਅਰਸ਼ ਨੇ ਹੀ ਮੁਹੱਈਆ ਕਰਵਾਕੇ ਦਿੱਤੇ ਹਨ। ਅਮਨਦੀਪ ਸਿੰਘ ਉਰਫ ਗੋਰਾ ਵੀ ਅਰਸ਼ਦੀਪ ਸਿੰਘ ਉਰਫ ਅਰਸ਼ ਦੇ ਸਾਥੀ ਰਮਨ ਜੱਜ (ਜੋ ਕਿ ਗੈਂਗਸਟਰ ਗਗਨਦੀਪ ਜੱਜ, ਜੋ ਇਸ ਵਕਤ ਕਨੇਡਾ ਰਹਿੰਦਾ ਹੈ, ਉਸਦੇ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਅਤੇ ਰਮਨ ਜੱਜ ਦੇ ਕਹਿਣ ਤੇ ਕੋਈ ਵੱਡੀ ਵਾਰਦਾਤ ਕਰਨ ਦੇ ਫਿਰਾਕ ਵਿੱਚ ਸਨ। ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

barnala-police-registered-a-case-under-section-306-against-lovepreet-s-wife-beant-kaur
Crime

ਲਵਪ੍ਰੀਤ ਸਿੰਘ ਦੀ ਖੁਦਕੁਸ਼ੀ ਮਾਮਲਾ : ਪਤਨੀ ਬੇਅੰਤ ਕੌਰ ਖਿਲਾਫ 306 ਦਾ ਪਰਚਾ ਦਰਜ

ਬਰਨਾਲਾ : ਲਵਪ੍ਰੀਤ ਸਿੰਘ ਦੀ ਖੁਦਕੁਸ਼ੀ ਮਾਮਲੇ ਵਿੱਚ ਉਸ ਦੀ ਪਤਨੀ ਬੇਅੰਤ ਕੌਰ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ।  ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਤੇ ਬਰਨਾਲਾ ਪੁਲਿਸ ਨੇ ਮਰਨ ਲਈ ਮਜਬੂਰ ਕਰਨ ਲਈ ਧਾਰਾ 306 ਦੀ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਪਹਿਲਾਂ ਕੈਨੇਡਾ ਰਹਿੰਦੀ ਬੇਅੰਤ ਕੌਰ ਉੱਤੇ ਪੁਲਿਸ ਨੇ 420 (ਠੱਗੀ) ਦਾ ਮੁਕੱਦਮਾ ਦਰਜ ਕੀਤਾ ਸੀ ਹੁਣ ਇਸ ਵਿੱਚ ਧਾਰਾ 306 ਵੀ ਜੋੜ ਦਿੱਤੀ ਗਈ ਹੈ। ਬਰਨਾਲਾ ਪੁਲਿਸ ਦੇ DSP ਵਿਸ਼ਵਜੀਤ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਤੇ ਪਹਿਲਾਂ ਧੋਖਾਧੜੀ ਦੀ ਧਾਰਾ 420 ਦਾ ਮਾਮਲਾ ਦਰਜ ਕੀਤਾ ਗਿਆ ਸੀ। ਲਵਪ੍ਰੀਤ ਦੇ ਪੋਸਟਮਾਰਟਮ ਤੋਂ ਬਾਅਦ ਬਿਸਰਾ ਰਿਪੋਰਟ ਆਉਣੀ ਅਜੇ ਬਾਕੀ ਸੀ, ਜੋ ਆ ਚੁੱਕੀ ਹੈ, ਜਿਸ ਦੇ ਆਧਾਰ ‘ਤੇ ਹੁਣ ਬਰਨਾਲਾ ਪੁਲਿਸ ਨੇ ਮਰਨ ਲਈ ਮਜਬੂਰ ਕਰਨ ਲਈ ਧਾਰਾ 306 ਦੀ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਬਰਨਾਲਾ ਪੁਲਿਸ ਨੇ ਇਕ SIT ਟੀਮ ਬਣਾਈ ਹੋਈ ਹੈ ਤੇ ਟੀਮ ਆਪਣੀ ਕਾਰਵਾਈ ਕਰ ਰਹੀ ਹੈ ਤੇ ਅਗਲੀ ਕਾਰਵਾਈ ਜਾਂਚ ਦੇ ਆਧਾਰ ‘ਤੇ ਕੀਤੀ ਜਾਵੇਗੀ।ਲਵਪ੍ਰੀਤ ਸਿੰਘ ਉਰਫ ਲਾਡੀ ਦਾ ਪਰਿਵਾਰ ਲਗਾਤਾਰ ਮੰਗ ਕਰ ਰਿਹਾ ਸੀ ਕਿ ਬੇਅੰਤ ਕੌਰ ਉੱਤੇ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ ਪਰ ਪੁਲਿਸ ਨੇ ਪਰਿਵਾਰ ਦੇ ਧਰਨੇ ਤੋਂ ਬਾਅਦ ਸਿਰਫ 420 ਦੀ ਧਾਰਾ ਤਹਿਤ ਕੇਸ ਦਰਜ ਕੀਤਾ ਸੀ।ਲਵਪ੍ਰੀਤ ਦੇ ਮਾਤਾ-ਪਿਤਾ ਦਾ ਕਹਿਣਾ ਹੈ ਕਿ ਬੇਅੰਤ ਦਾ ਪਰਿਵਾਰ ਵੀ ਇਸ ਮਾਮਲੇ ਵਿੱਚ ਓਨਾ ਹੀ ਅਰੋਪੀ ਹੈ ਜਿੰਨਾ ਕਿ ਬੇਅੰਤ, ਇਸ ਲਈ ਉਸ ਦੇ ਮਾਤਾ ਪਿਤਾ ਉੱਤੇ ਵੀ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਲਵਪ੍ਰੀਤ ਨਾਲ ਵਿਆਹ ਤੋਂ 10 ਦਿਨ ਬਾਅਦ ਹੀ ਬੇਅੰਤ ਕੈਨੇਡਾ ਚਲੀ ਗਈ ਸੀ ਜਿਸ ਦਾ ਸਾਰਾ ਖਰਚਾ ਲਵਪ੍ਰੀਤ ਦੇ ਪਰਿਵਾਰ ਨੇ ਕੀਤਾ ਸੀ। ਗੱਲ ਇਹ ਹੋਈ ਸੀ ਕਿ ਬੇਅੰਤ ਲਵਪ੍ਰੀਤ ਨੂੰ ਵੀ ਕੈਨੇਡਾ ਲੈ ਕੇ ਜਾਵੇਗੀ ਪਰ ਪਿਛਲੇ 2 ਸਾਲ ਵਿੱਚ ਅਜਿਹਾ ਨਹੀਂ ਹੋ ਸਕਿਆ। ਬੇਅੰਤ ਵੱਲੋਂ ਲਵਪ੍ਰੀਤ ਸਿੰਘ ਨੂੰ ਲਗਾਤਾਰ ਇਗਨੋਰ ਕਰਨ ਤੋਂ ਬਾਅਦ ਉਸ ਨੇ ਪਿਛਲੇ ਮਹੀਨੇ ਸੁਸਾਇਡ ਕਰ ਲਿਆ ਸੀ।ਬਰਨਾਲਾ ਦੇ ਲਵਪ੍ਰੀਤ ਲਈ ਇਨਸਾਫ ਦਾ ਸੰਘਰਸ਼ ਉਸ ਦੇ ਮਾਤਾ-ਪਿਤਾ ਦੇ ਨਾਲ ਚਾਚਾ ਇੰਦੀ ਧਨੌਲਾ ਵੀ ਕਰ ਰਹੇ ਹਨ। ਲਵਪ੍ਰੀਤ ਦੇ ਚਾਚਾ ਨੇ ਕਿਹਾ ਕਿ ਬੇਅੰਤ ਕੌਰ ਤੇ ਉਸ ਦੇ ਮਾਤਾ-ਪਿਤਾ ਇਸ ਮਾਮਲੇ ‘ਚ ਬਰਾਬਰ ਦੇ ਦੋਸ਼ੀ ਹਨ, ਇਸ ਲਈ ਉਨ੍ਹਾਂ ‘ਤੇ ਵੀ ਮਾਮਲਾ ਦਰਜ ਹੋਣਾ ਚਾਹੀਦਾ ਹੈ। ਬੇਅੰਤ ਕੌਰ ਦਾ ਇਹ ਮਾਮਲਾ ਪੰਜਾਬ ਤੋਂ ਲੈ ਕੇ ਕੈਨੇਡਾ ਤੱਕ ਚਰਚਾ ਵਿੱਚ ਹੈ। ਪੱਤਰਕਾਰਾਂ ਵੱਲੋਂ ਇਸ ਮਾਮਲੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵੀ ਸਵਾਲ ਪੁੱਛਿਆ ਗਿਆ ਸੀ।

Crime

ਪੰਜਾਬ ਪੁਲਿਸ ਵੱਲੋਂ ਭਾਰਤ-ਪਾਕਿ ਸਰਹੱਦ ’ਤੇ ਹੈਰੋਇਨ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨਾਕਾਮ

ਚੰਡੀਗੜ/ਅੰਮ੍ਰਿਤਸਰ : ਪੰਜਾਬ ਪੁਲੀਸ ਨੂੰ ਮਿਲੀ ਵਿਸ਼ੇਸ਼ ਜਾਣਕਾਰੀ ਦੇ ਅਧਾਰ ਤੇ ਇੱਕ ਖੁਫੀਆ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਸਵੇਰੇ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਅਮਿ੍ਰਤਸਰ ਦੇ ਪੰਜਗ੍ਰਾਈਆਂ ਬਾਰਡਰ ਚੌਕੀ (ਬੀ.ਓ.ਪੀ) ਖੇਤਰ ਵਿੱਚ 40.81 ਕਿਲੋਗ੍ਰਾਮ ਹੈਰੋਇਨ ਦੇ 39 ਪੈਕਟ ਬਰਾਮਦ ਕਰਕੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਤਸਕਰੀ ਨੂੰ ਅਸਫਲ ਕਰ ਦਿੱਤਾ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ ਲਗਭਗ 200 ਕਰੋੜ ਰੁਪਏ  ਦੱਸੀ ਜਾਂਦੀ ਹੈ। ਇਹ ਖੇਤਰ ਬੀਐਸਐਫ ਅਧੀਨ ਆਉਂਦੇ ਸਰਹੱਦੀ ਖੇਤਰ ਦਾ ਹਿੱਸਾ ਹੈ ਇਸ ਲਈ  ਉਪਰੋਕਤ ਕਾਰਵਾਈ ਨੂੰ ਅੰਜਾਮ ਦੇਣ ਵਿੱਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਵਲੋਂ ਪੂਰਾ ਸਹਿਯੋਗ ਦਿੱਤਾ ਗਿਆ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਅੰਮ੍ਰਿਤਸਰ (ਦਿਹਾਤੀ) ਗੁਲਨੀਤ ਸਿੰਘ ਖੁਰਾਣਾ ਵਲੋਂ ਤੁਰੰਤ ਬੀਐਸਐਫ ਨਾਲ ਰਾਬਤਾ ਕੀਤਾ ਕਿ  ਨਿਰਮਲ ਸਿੰਘ ਉਰਫ ਸੋਨੂੰ ਮੇਅਰ, ਜੋ ਕਿ ਘਰਿੰਡਾ ਖੇਤਰ ਦਾ ਇੱਕ ਮਸ਼ਹੂਰ ਤਸਕਰ ਹੈ, ਭਾਰਤ-ਪਾਕਿ ਸਰਹੱਦ ਰਾਹੀਂ  ਹੈਰੋਇਨ ਦੀ ਤਸਕਰੀ ਦੀ ਕੋਸ਼ਿਸ ਕਰ ਰਿਹਾ ਸੀ, ਉਨਾਂ ਦੱਸਿਆ ਕਿ ਇਸ ਦੌਰਾਨ ਡੀਐਸਪੀ ਇਨਵੈਸਟੀਗੇਸ਼ਨ ਗੁਰਿੰਦਰਪਾਲ ਸਿੰਘ ਅਤੇ ਡੀਐਸਪੀ ਅਜਨਾਲਾ ਵਿਪਨ ਕੁਮਾਰ ਦੀ ਪੁਲਿਸ ਟੀਮ ਵੀ ਬੀਐਸਐਫ ਨਾਲ ਮਿਲ ਕੇ ਨਸ਼ਾ ਤਸਕਰਾਂ ਨੂੰ ਫੜਨ ਅਤੇ ਹੈਰੋਇਨ ਬਰਾਮਦ ਕਰਨ ਲਈ ਮੌਕੇ ‘ਤੇ ਪਹੁੰਚੀ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਬੀਐਸਐਫ ਦੀਆਂ ਸਾਂਝੀਆਂ ਟੀਮਾਂ ਵਲੋਂ ਹੈਰੋਇਨ ਦੀ ਵੱਡੀ ਖੇਪ ਨੂੰ ਸਫਲਤਾਪੂਰਵਕ ਜਬਤ ਕਰਨ ਤੋਂ ਇਲਾਵਾ 180 ਗ੍ਰਾਮ ਅਫੀਮ ਅਤੇ ਦੋ ਪਲਾਸਟਿਕ ਪਾਈਪਾਂ (ਸੁਪਰ ਪੰਜਾਬ ਪੰਪ, ਪਾਕਿਸਤਾਨ ਵਿੱਚ ਨਿਰਮਿਤ) ਬਰਾਮਦ ਕਰਨ ਕੀਤਾ ਹੈ। ਪੁਲਿਸ ਨੇ ਤਸਕਰਾਂ ਨਾਲ ਸਬੰਧਤ ਇੱਕ ਮੋਟਰਸਾਈਕਲ ਅਤੇ ਇੱਕ ਸਕੂਟੀ ਵੀ ਜਬਤ ਕੀਤੀ ਹੈ ਜੋ ਕਿ ਸਮਗਲਿੰਗ ਵਾਲੀ ਥਾਂ ਤੋਂ ਮਿਲੇ ਹਨ। ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਪੁਲਿਸ ਨੇ ਸੋਨੂੰ , ਜੋ  ਕਿ 2020 ਵਿੱਚ 1 ਕਿਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿੱਚ ਤਰਨਤਾਰਨ ਪੁਲਿਸ ਨੂੰ ਵੀ ਲੋੜੀਂਦਾ ਹੈ, ਨੂੰ ਗਿ੍ਰਫਤਾਰ ਕਰਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਸੁਰੂ ਕਰ ਦਿੱਤੀ  ਹੈ ਅਤੇ ਜਲਦੀ ਹੀ ਸਾਰੇ ਦੋਸ਼ੀਆਂ ਨੂੰ  ਗਿ੍ਰਫਤਾਰ ਕੀਤੇ ਜਾਣ ਦੀ ਸੰਭਾਵਨਾ ਹੈ। ਦੋਸ਼ੀਆਂ ਵਲੋਂ ਅਪਣਾਏ ਤਸਕਰੀ ਦੇ ਤਰੀਕੇ  ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਐਸਐਸਪੀ ਖੁਰਾਣਾ ਨੇ ਕਿਹਾ ਕਿ ਤਸਕਰਾਂ ਵਲੋਂ ਹੈਰੋਇਨ ਨੂੰ ਸਾਫ -ਸੁਥਰੇ ਬੰਨੇ ਹੋਏ ਪੈਕਟਾਂ ਦੇ ਰੂਪ ਵਿੱਚ ਸਰਹੱਦ ਦੀ ਵਾੜ ਦੇ ਪਾਰ (ਭਾਰਤ ਵਿੱਚ) ਲਿਆਉਣ ਲਈ ਪਾਕਿਸਤਾਨ ਵਿਚ ਬਣੀਆਂ ਪਲਾਸਟਿਕ ਦੀਆਂ ਪਾਈਪਾਂ ਦੀ ਵਰਤੋਂ  ਕੀਤੀ ਜਾਂਦੀ ਸੀ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21, 61, 85, ਵਿਦੇਸ਼ੀ ਐਕਟ ਦੀ ਧਾਰਾ 14 ਅਤੇ ਭਾਰਤੀ ਪਾਸਪੋਰਟ ਐਕਟ ਦੀ ਧਾਰਾ 3, 34, 20 ਦੇ ਅਧੀਨ 21 ਅਗਸਤ, 2021 ਨੂੰ  ਐਫਆਈਆਰ ਨੰਬਰ 103 ਪੁਲਿਸ ਥਾਣਾ ਰਮਦਾਸ, ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।

Scroll to Top