Jalandhar ਅੰਮ੍ਰਿਤਸਰ Highway ‘ਤੇ ਵਾਪਰਿਆ ਵੱਡਾ ਹਾਦਸਾ….
Jalandhar: ਜਲੰਧਰ ਅੰਮ੍ਰਿਤਸਰ ਹਾਈਵੇ ‘ਤੇ ਰਣਵੀਰ ਕਲਾਸਿਕ ਨੇੜੇ ਵੱਡਾ ਹਾਦਸਾ ਹੋਣ ਦੀ ਖਬਰ ਹੈ। ਦਰਅਸਲ, ਇੱਥੇ ਝੋਨੇ ਨਾਲ ਭਰਿਆ ਇੱਕ ਓਵਰਲੋਡ ਟਰੱਕ ਇੱਕ ਕਾਰ ‘ਤੇ ਪਲਟ ਗਿਆ, ਜਿਸ ਵਿੱਚ ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਸੋਮਵਾਰ ਦੁਪਹਿਰ 3.30 ਵਜੇ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਆਪਣੀ ਪਤਨੀ, ਬੱਚਿਆਂ ਅਤੇ ਹੋਰ ਰਿਸ਼ਤੇਦਾਰਾਂ ਨਾਲ ਡੀ.ਐਮ.ਸੀ. ਹਸਪਤਾਲ ‘ਚ ਦਾਖਲ ਮਾਂ ਦਾ ਪਤਾ ਲੈਣ ਜਾ ਰਹੇ ਸਨ। ਇਸੇ ਦੌਰਾਨ ਝੋਨੇ ਨਾਲ ਭਰਿਆ ਇੱਕ ਓਵਰਲੋਡ ਟਰੱਕ ਕਾਰ ਦੇ ਉਪਰ ਪਲਟ ਗਿਆ, ਜਿਸ ਕਾਰਨ ਕਾਰ ਵਿੱਚ ਸਵਾਰ ਵਿਅਕਤੀਆਂ ਦੀ ਕੁਚਲਣ ਕਾਰਨ ਮੌਤ ਹੋ ਗਈ ਜਦਕਿ ਕਾਰ ਚਾਲਕ ਦਾ ਬਚਾਅ ਹੋ ਗਿਆ। ਮਰਨ ਵਾਲਿਆਂ ਵਿੱਚ ਇੱਕ ਬੱਚਾ ਅਤੇ ਦੋ ਔਰਤਾਂ ਸ਼ਾਮਲ ਹਨ ਜਦੋਂਕਿ ਇੱਕ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਗੱਡੀ ਦੇ ਕੱਟ ਕੇ ਅੰਦਰ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਫਿਲਹਾਲ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।