ਫਗਵਾੜਾ ਨਿਊਜ਼

Latest news
17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ.... ਟੈਂਪੋ ਦਾ ਟਾਇਰ ਬਦਲ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਕੁਚਲਿਆ, ਹੋਈ ਮੌਤ.... Punjab ਦੇ ਇਸ ਪਿੰਡ ਵਿਚ ਹੈਰਾਨ ਕਰਨ ਵਾਲੀ ਘਟਨਾ, ਲਗਾਤਾਰ ਮਿਲ ਰਹੀਆਂ ਮੁੰਡਿਆਂ ਦੀਆਂ ਲਾਸ਼ਾਂ.... Punjab ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ...

Politics

Politics

ਫਗਵਾੜਾ ਵਿੱਚ ਆਮ ਆਦਮੀ ਨੇ ਪ੍ਰੈਸ ਕਾਨਫ਼ਰੰਸ ਕਰਕੇ ਬਾਬਾ ਸਾਹਿਬ ਡਾ.ਬੀ.ਆਰ. ਅੰਬੇਡਕਰ ਦਾ ਕੈਲੰਡਰ ਕੀਤਾ ਰਿਲੀਜ਼ ਕੈਲੰਡਰ ਰਿਲੀਜ਼ ਕਰਨ ਦਾ ਮੁੱਖ ਮਕਸਦ ਲੋਕਾਂ ਨੂੰ ਰਵਾਇਤੀ ਪਾਰਟੀਆਂ ਤੋਂ ਜਾਣੂ ਕਰਵਾਉਣਾ – ਸੰਤੋਸ਼ ਕੁਮਾਰ ਗੋਗੀ

ਫਗਵਾੜਾ ( ਸ਼ਰਨਜੀਤ ਸਿੰਘ ਸੋਨੀ ) ਫਗਵਾੜਾ ਸ਼ਹਿਰ ਵਿੱਚ ਅੱਜ ਆਮ ਆਦਮੀ ਪਾਰਟੀ ਵਲੋਂ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਤੋਸ਼ ਕੁਮਾਰ ਗੋਗੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਆਮ ਆਦਮੀ ਵਲੋਂ ਪੰਜਾਬ ਦੇ ਸਾਰੇ ਜ਼ਿਿਲਆ ਵਿੱਚ ਪ੍ਰੈਸ ਕਾਨਫਰੰਸ ਕਰਕੇ ਬਾਬਾ ਸਾਹਿਬ ਅੰਬੇਡਕਰ ਦਾ ਇੱਕ ਕਲੈਡਰ ਰਿਲੀਜ਼ ਕੀਤਾ ਗਿਆ। ਇਸੇ ਲੜੀ ਤਹਿਤ ਅੱਜ ਫਗਵਾੜਾ ਸ਼ਹਿਰ ਵਿੱਚ ਵੀ ਆਮ ਆਦਮੀ ਪਾਰਟੀ ਵਲੋਂ ਬਾਬਾ ਸਾਹਿਬ ਅੰਬੇਡਕਰ ਦਾ ਕਲੈਡਰ ਰਿਲੀਜ਼ ਕੀਤਾ ਗਿਆ। ਅੱਗੇ ਗਲਬਾਤ ਕਰਦਿਆਂ ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਇਸ ਕਲੈਡਰ ਦੇ ਰਿਲੀਜ਼ ਕਰਨ ਦਾ ਮੁੱਖ ਮਕਸਦ ਲੋਕਾਂ ਨੂੰ ਰਵਾਇਤੀ ਪਾਰਟੀਆਂ ਦੇ ਅਸਲ ਸੱਚ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ,ਭਾਜਪਾ ਸਰਕਾਰਾਂ ਨੇ ਹਮੇਸ਼ਾ ਹੀ ਲੋਕਾਂ ਨੂੰ ਗੁਮਰਾਹ ਕੀਤਾ ਹੈ ‘ਤੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਚੌਣਾਂ ਸਮੇਂ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋ ਕਾਂਗਰਸ ਪਾਰਟੀ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।ਅੱਗੇ ਗੱਲਬਾਤ ਕਰਦਿਆ ਗੋਗੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਦਿੱਲੀ ਦੇ ਲੋਕਾਂ ਨੂੰ ਚੰਗੀ ਸਰਕਾਰ ਦਿੱਤੀ ਹੈ।ਉਨ੍ਹਾ ਕਿਹਾ ਕਿਹਾ ਕਿ ਕੇਜ਼ਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਇੱਕ ਚੰਗਾ ਨੇਕ ਇਨਸਾਨ ‘ਤੇ ਪੰਜਾਬ ਦੇ ਲੋਕਾਂ ਨੂੰ ਸਮਝਣ ਵਾਲਾ ਹੋਵੇਗਾ। ਇਸ ਮੌਕੇ ਭਾਰੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਤੇ ਮੈਂਬਰ ਹਾਜ਼ਿਰ ਸਨ

Politics

ਥਾਣਿਆਂ ‘ਚ ਕੋਈ ਮੁਨਸ਼ੀ, ਥਾਣੇਦਾਰ ਨਾਜਾਇਜ਼ ਤੰਗ ਨਹੀਂ ਕਰੇਗਾ, ਤਹਿਸੀਲਾਂ ਵਿਚ ਲੋਕਾਂ ਦੇ ਕੰਮ ਹੋਣਗੇ: ਚੰਨੀ

ਚਰਨਜੀਤ ਸਿੰਘ ਚੰਨੀ ਵੱਲੋਂ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਵੱਡੇ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਹੋਵੇਗਾ। ਤਹਿਸੀਲਾਂ ਵਿਚ ਲੋਕਾਂ ਦੇ ਬਿਨਾ ਕਿਸੇ ਮੁਸ਼ਕਲ ਤੋਂ ਕੰਮ ਹੋਣਗੇ, ਨਹੀਂ ਤਾਂ ਜਾਂ ਫਿਰ ਉਹ ਰਹਿਣਗੇ ਜਾਂ ਫਿਰ ਮੈਂ ਰਹਾਂਗਾ। ਉਨ੍ਹਾਂ ਕਿਹਾ ਕਿ ਥਾਣਿਆਂ ਵਿਚ ਕੋਈ ਮੁਨਸ਼ੀ, ਥਾਣੇਦਾਰ ਨਾਜਾਇਜ਼ ਤੰਗ ਨਹੀਂ ਕਰੇਗਾ। ਸਭ ਨੂੰ ਇਨਸਾਫ ਮਿਲੇਗਾ। ਉਨ੍ਹਾਂ ਕਿਹਾ ਕਿ ਮਾਈਨੰਗ ਅਤੇ ਮਾਫੀਆ ਚਲਾਉਣ ਵਾਲੇ ਮੈਨੂੰ ਨਾ ਮਿਲਣ। ਪੰਜਾਬ ਨੂੰ ਸੋਨੇ ਦੀ ਚਿੜੀ ਬਣਾਉਣ ਦਾ ਕੰਮ ਕੀਤਾ ਜਾਵੇਗਾ। ਕਿਸੇ ਵੀ ਗਰੀਬ ਦਾ ਪਾਣੀ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ। ਪਾਣੀ ਹਰ ਕਿਸੇ ਨੂੰ ਮੁਫਤ ਮਿਲੇਗਾ। ਜਿਸ ਦਾ ਕੁਨੈਕਸ਼ਨ 5 ਸਾਲਾਂ ਵਿਚ ਕੱਟਿਆ ਗਿਆ ਹੈ, ਨੂੰ ਮੁੜ ਬਹਾਲ ਕੀਤਾ ਜਾਵੇਗਾ। ਸ਼ਹਿਰ ਦੇ ਲੋਕਾਂ ਨੂੰ ਸਿਵਰਾਜ ‘ਤੇ ਵੀ ਸਹੂਲਤ ਦਿੱਤੀ ਜਾਵੇਗੀ। ਅਮਰਿੰਦਰ ਸਿੰਘ ਦੇ ਜੋ ਕੰਮ ਬਾਕੀ ਰਹਿ ਗਿਆ ਹੈ, ਉਹ ਕੀਤਾ ਜਾਵੇਗਾ। ਗੁਰੂ ਦੀ ਬੇਅਦਬੀ ਦਾ ਇਨਸਾਫ ਮਿਲੇਗਾ। ਤਹਿਸੀਲ ਵਿੱਚ ਸਹੀ ਕੰਮ ਕੀਤਾ ਜਾਵੇਗਾ। ਸਰਕਾਰ ਇਮਾਨਦਾਰੀ ਨਾਲ ਚੱਲੇਗੀ। ਪੱਕੇ ਹੋਣ ਵਾਲੇ ਮੁਲਾਜ਼ਮ ਪੱਕੇ ਹੋਣਗੇ, ਬੱਸ ਥੋੜ੍ਹਾ ਸਮਾਂ ਦਿਓ। ਸਾਰੇ ਹੜਤਾਲੀ ਕਰਮਚਾਰੀਆਂ ਨੂੰ ਅਪੀਲ, ਹੜਤਾਲ ਬੰਦ ਕਰੋ, ਕੰਮ ਉਤੇ ਆਓ। ਸਾਰੇ ਮਸਲੇ ਹੱਲ ਹੋਣਗੇ। ਮੇਰਾ ਬਿਸਤਰਾ ਗੱਡੀ ਵਿਚ ਹੀ ਹੋਵੇਗਾ। ਦੋ ਦਿਨ ਦਫਤਰ ਵਿਚ ਪੱਕਾ ਹੋਵਾਂਗਾ। ਡੀਸੀ ਲਈ ਇਕ ਸਮਾਂ ਤੈਅ ਹੋਵੇਗਾ, ਜਦੋ ਉਹ ਲੋਕਾਂ ਨੂੰ ਮਿਲੇਗਾ। ਉਨ੍ਹਾਂ ਨੇ ਜਿਥੇ ਕਿਸਾਨਾਂ ਨਾਲ ਖੜ੍ਹਨ ਦੀ ਗੱਲ ਆਖੀ ਹੈ, ਉਤੇ ਸੂਬੇ ਵਿਚੋਂ ਮਾਫਿਆ ਰਾਜ ਦੇ ਸਫਾਏ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਸੂਬੇ ਵਿਚ ਬਿਜਲੀ ਸਸਤੀ ਕਰਨ ਸਣੇ ਹਾਈਕਮਾਨ ਵੱਲੋਂ ਦਿੱਤੇ 18 ਟਾਸਕ ਤੈਅ ਸਮੇਂ ਵਿਚ ਪੂਰੇ ਕਰਨ ਦਾ ਭਰੋਸਾ ਦਿੱਤਾ ਹੈ।

Politics

ਮੰਤਰੀ ਰਹਿੰਦੇ ਚਰਨਜੀਤ ਚੰਨੀ ਦਾ ਰਿਹਾ ਵਿਵਾਦਾਂ ਨਾਲ ਨਾਤਾ

ਚੰਡੀਗੜ੍ਹ: ਪੰਜਾਬ ਵਿੱਚ ਕਾਂਗਰਸ ਦੇ ਨਵੇਂ ਮੁੱਖ ਮੰਤਰੀ ਅਤੇ ਰਾਜ ਵਿੱਚ ਦਲਿਤ ਰਾਜਨੀਤੀ ਦੇ ‘ਨਵੇਂ ਚਿਹਰੇ’ ਚਰਨਜੀਤ ਸਿੰਘ ਚੰਨੀ ਕਿਸੇ ਸਮੇਂ ਕਾਂਗਰਸ ਵਿਰੁੱਧ ਬਗਾਵਤ ਵੀ ਕਰ ਚੁੱਕੇ ਹਨ। 2007 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੰਨੀ ਨੇ ਚਮਕੌਰ ਸਾਹਿਬ ਸੀਟ ਤੋਂ ਕਾਂਗਰਸ ਦੇ ਅਧਿਕਾਰਤ ਉਮੀਦਵਾਰ ਮਨਮੋਹਨ ਸਿੰਘ ਦਾ ਵਿਰੋਧ ਕਰਦਿਆਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ ਪਹਿਲੀ ਵਾਰ ਵਿਧਾਨ ਸਭਾ ਜਿੱਤੀ।ਉਸ ਸਮੇਂ ਚੰਨੀ ਦਾ ਚੋਣ ਨਿਸ਼ਾਨ ਹਵਾਈ ਜਹਾਜ਼ ਸੀ। 2010 ਵਿੱਚ, ਕੈਪਟਨ ਅਮਰਿੰਦਰ ਸਿੰਘ ਚੰਨੀ ਨੂੰ ਮੁੜ ਕਾਂਗਰਸ ਵਿੱਚ ਲੈ ਆਏ। ਚੰਨੀ ਪੂਰੇ ਇੱਕ ਸਾਲ ਤੋਂ ਕਾਂਗਰਸ ਵਿੱਚ ਸਨ। ਜਦੋਂ 2011 ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢੇ ਗਏ ਮਨਪ੍ਰੀਤ ਬਾਦਲ ਨੇ ਇੱਕ ਨਵੀਂ ਪਾਰਟੀ ਪੀਪਲਜ਼ ਪਾਰਟੀ ਆਫ਼ ਪੰਜਾਬ (ਪੀਪੀਪੀ) ਬਣਾਈ ਤਾਂ ਚੰਨੀ ਦੀ ਉਸ ਨਾਲ ਨੇੜਤਾ ਵਧਣ ਲੱਗੀ, ਪਰ ਉਸਨੇ ਕਾਂਗਰਸ ਪਾਰਟੀ ਨੂੰ ਨਹੀਂ ਛੱਡਿਆ। 2012 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਚੰਨੀ ਰਾਜਸਥਾਨ ਨਾਲ ਸਬੰਧਤ ਕਾਂਗਰਸੀ ਨੇਤਾ ਸੀਪੀ ਜੋਸ਼ੀ ਰਾਹੀਂ ਰਾਹੁਲ ਗਾਂਧੀ ਨੂੰ ਮਿਲੇ ਅਤੇ ਉਨ੍ਹਾਂ ਦੇ ਕਰੀਬੀ ਬਣ ਗਏ। ਉਸ ਤੋਂ ਬਾਅਦ ਚੰਨੀ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਨੇ 2012 ਅਤੇ 2017 ਦੀਆਂ ਚੋਣਾਂ ਚਮਕੌਰ ਸਾਹਿਬ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ ਲੜੀ ਅਤੇ ਵਿਧਾਇਕ ਬਣੇ। ਚੰਨੀ 2012 ਤੋਂ 2017 ਤੱਕ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਦੌਰਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ। ਦੂਜੇ ਪਾਸੇ 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੀਪੀਪੀ ਦੀ ਕਾਰਗੁਜ਼ਾਰੀ ਬਹੁਤ ਖਰਾਬ ਰਹੀ ਅਤੇ ਉਸ ਤੋਂ ਬਾਅਦ ਮਨਪ੍ਰੀਤ ਬਾਦਲ ਨੇ ਆਪਣੀ ਪਾਰਟੀ ਨੂੰ ਕਾਂਗਰਸ ਵਿੱਚ ਮਿਲਾ ਲਿਆ। ਪ੍ਰਤਾਪ ਬਾਜਵਾ ਦੇ ਖਿਲਾਫ ਕੈਪਟਨ ਦਾ ਸਮਰਥਨ ਜਦੋਂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਕੈਂਪ ਨੇ 2015 ਵਿੱਚ ਪੰਜਾਬ ਕਾਂਗਰਸ ਦੇ ਤਤਕਾਲੀ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਸੱਤਾ ਤੋਂ ਹਟਾਉਣ ਦੀ ਮੁਹਿੰਮ ਚਲਾਈ ਤਾਂ ਚੰਨੀ ਨੇ ਕੈਪਟਨ ਦਾ ਖੁੱਲ੍ਹ ਕੇ ਸਮਰਥਨ ਕੀਤਾ। ਚੰਨੀ ਕਿਸੇ ਸਮੇਂ ਕੈਪਟਨ ਦੇ ਖਾਸ ਲੋਕਾਂ ਵਿੱਚੋਂ ਇੱਕ ਸਨ, ਪਰ ਹੌਲੀ ਹੌਲੀ ਦੋਵਾਂ ਦੇ ਵਿੱਚ ਦੂਰੀ ਵਧਦੀ ਗਈ ਅਤੇ ਚੰਨੀ ਨੇ ਕੈਪਟਨ ਦਾ ਕੈਂਪ ਛੱਡ ਕੇ ਸਿੱਧੂ ਕੈਂਪ ਵਿੱਚ ਪਹੁੰਚ ਗਏ। ਸਿਆਸੀ ਜੀਵਨ ਦੀ ਸ਼ੁਰੂਆਤ ਕੌਂਸਲਰ ਨਾਲ ਹੋਈ ਚੰਨੀ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਰੋਪੜ ਜ਼ਿਲ੍ਹੇ ਵਿੱਚ ਖਰੜ ਨਗਰ ਕੌਂਸਲ ਦੇ ਕੌਂਸਲਰ ਦੀ ਚੋਣ ਲੜ ਕੇ ਕੀਤੀ ਸੀ। ਉਹ ਉੱਥੇ ਤਿੰਨ ਵਾਰ ਕੌਂਸਲਰ ਬਣੇ ਅਤੇ ਇੱਕ ਵਾਰ ਖਰੜ ਨਗਰ ਕੌਂਸਲ ਦੇ ਪ੍ਰਧਾਨ ਰਹੇ। ਮਹਿਲਾ ਆਈਏਐਸ ਅਧਿਕਾਰੀ ਨਾਲ ਵਿਵਾਦ ਸਾਲ 2017 ਵਿੱਚ, ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਨੂੰ ਆਪਣੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ, ਉਹ ਪੰਜਾਬ ਵਿੱਚ ਦਲਿਤ ਰਾਜਨੀਤੀ ਦਾ ਨਵਾਂ ਚਿਹਰਾ ਮੰਨੇ ਗਏ ਸਨ। ਉਸ ਤੋਂ ਬਾਅਦ ਚੰਨੀ ਅਕਤੂਬਰ 2018 ਵਿੱਚ ਸੁਰਖੀਆਂ ਵਿੱਚ ਆਏ ਜਦੋਂ ਪੰਜਾਬ ਦੀ ਇੱਕ ਮਹਿਲਾ ਆਈਏਐਸ ਅਧਿਕਾਰੀ ਨੇ ਚੰਨੀ ਉੱਤੇ ਗਲਤ ਸੰਦੇਸ਼ ਭੇਜਣ ਦਾ ਦੋਸ਼ ਲਾਇਆ। ਇਸ ਨਾਲ ਉਸ ਦਾ ਅਕਸ ਖਰਾਬ ਹੋਇਆ। ਕੁਝ ਮਹੀਨੇ ਪਹਿਲਾਂ, ਜਦੋਂ ਚੰਨੀ ਨਵਜੋਤ ਸਿੰਘ ਸਿੱਧੂ ਕੈਂਪ ਵਿੱਚ ਸ਼ਾਮਲ ਹੋਏ ਅਤੇ ਕੈਪਟਨ ਵਿਰੁੱਧ ਬਗਾਵਤ ਕੀਤੀ, ਤਾਂ ਉਨ੍ਹਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਕੇਸ ਨੂੰ ਮੁੜ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਬਾਅਦ ਵਿੱਚ ਮਾਮਲਾ ਆਇਆ ਅਤੇ ਚਲਾ ਗਿਆ। ਸਰਕਾਰੀ ਰਿਹਾਇਸ਼ ਤੋੜਨ ਨੂੰ ਲੈ ਕੇ ਯੂਟੀ ਪ੍ਰਸ਼ਾਸਨ ਨਾਲ ਵਿਵਾਦ ਕੈਪਟਨ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਚਰਨਜੀਤ ਚੰਨੀ ਨੇ ਚੰਡੀਗੜ੍ਹ ਵਿੱਚ ਆਪਣੀ ਸਰਕਾਰੀ ਰਿਹਾਇਸ਼ ਦਾ ਪ੍ਰਵੇਸ਼ ਦੁਆਰ ਤੋੜ ਦਿੱਤਾ ਸੀ ਕਿਉਂਕਿ ਇਹ ਵਾਸਤੂ ਸ਼ਾਸਤਰ ਅਨੁਸਾਰ ਨਹੀਂ ਸੀ। ਇਸ ਬਾਰੇ ਉਨ੍ਹਾਂ ਦਾ ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨਾਲ ਲੰਬਾ ਵਿਵਾਦ ਚਲਿਆ। ਚੰਨੀ ਦੀ ਇਸ ਕੜੀ ਵਿੱਚ ਆਲੋਚਨਾ ਵੀ ਹੋਈ ਕਿਉਂਕਿ ਉਨ੍ਹਾਂ ਕੋਲ ਪੰਜਾਬ ਦਾ ਤਕਨੀਕੀ ਸਿੱਖਿਆ ਵਰਗਾ ਵਿਭਾਗ ਸੀ। ਉਦੋਂ ਕਿਹਾ ਗਿਆ ਸੀ ਕਿ ਅੰਧਵਿਸ਼ਵਾਸ ਵਿੱਚ ਵਿਸ਼ਵਾਸ ਰੱਖਣ ਵਾਲਾ ਵਿਅਕਤੀ ਤਕਨੀਕੀ ਸਿੱਖਿਆ ਵਰਗੇ ਵਿਭਾਗ ਨੂੰ ਕਿਵੇਂ ਸੰਭਾਲ ਸਕਦਾ ਹੈ। ਸੁਖਬੀਰ ਨਾਲ ਚਰਚਾ ਬਣੀ ਮਜ਼ਾਕ ਦਾ ਪਾਤਰ ਚੰਨੀ 2012 ਤੋਂ 2017 ਤੱਕ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੌਰਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਨ। ਫਿਰ ਇੱਕ ਸੈਸ਼ਨ ਦੇ ਦੌਰਾਨ, ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਚੰਨੀ ਸਦਨ ਵਿੱਚ ਆਪਣੀ ਪਾਰਟੀ ਦੀਆਂ ਸਰਕਾਰਾਂ ਦੀਆਂ ਪ੍ਰਾਪਤੀਆਂ ਬਾਰੇ ਚਰਚਾ ਕਰ ਰਹੇ ਸਨ। ਫਿਰ ਸੁਖਬੀਰ ਨੇ ਪੁੱਛਿਆ ਸੀ ਕਿ ਤੁਹਾਡੀ ਸਰਕਾਰ ਨੇ ਕੀ ਕੀਤਾ? ਸੋ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਭਰ ਦੀਆਂ ਸੜਕਾਂ ਦਾ ਪੈਚਵਰਕ ਕਰਵਾਇਆ ਹੈ। ਉਸਨੇ ਇਸ ਬਾਰੇ ਉਸਦਾ ਮਜ਼ਾਕ ਉਡਾਇਆ।

Politics

ਆਪ ਨੇ ਕਿਸਾਨੀ ਸੰਘਰਸ਼ ‘ਚ ਜਿੰਦਗੀਆਂ ਗੁਆਉਣ ਵਾਲੇ ਕਿਸਾਨਾਂ ਨੂੰ ਕੈਂਡਲ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ * ਕਿਸਾਨਾਂ ਦੀਆਂ ਸ਼ਹਾਦਤਾਂ ਜਾਇਆ ਨਹੀਂ ਜਾਣਗੀਆਂ – ਤਵਿੰਦਰ ਰਾਮ

ਫਗਵਾੜਾ 19 ਸਤੰਬਰ ਆਮ ਆਦਮੀ ਪਾਰਟੀ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਧ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ਉਪਰ ਸੰਘਰਸ਼ ਦੌਰਾਨ ਜਾਨਾਂ ਵਾਰਨ ਵਾਲੇ 600 ਤੋਂ ਵੱਧ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਜਿਲ੍ਹਾ ਕੈਸ਼ੀਅਰ ਹਰਜਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਤਵਿੰਦਰ ਰਾਮ ਅਤੇ ਗੁਰਵਿੰਦਰ ਸਿੰਘ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਇਸ ਕੈਂਡਲ ਮਾਰਚ ਵਿਚ ਹਿੱਸਾ ਲਿਆ। ਇਸ ਤੋਂ ਇਲਾਵਾ ਜਿਲ੍ਹਾ ਕੋਆਰਡੀਨੇਟਰ ਮੈਡਮ ਲਲਿਤ, ਸੂਬਾ ਸਪੋਕਸ ਪਰਸਨ ਐਡਵੋਕੇਟ ਕਸ਼ਮੀਰ ਸਿੰਘ ਮੱਲੀ, ਐਸ.ਸੀ. ਵਿੰਗ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਬਲਾਕ ਪ੍ਰਧਾਨ ਤਵਿੰਦਰ ਰਾਮ ਅਤੇ ਹੋਰਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾ ਨਾਲ ਗੱਲਬਾਤ ਨਾ ਕਰਨਾ ਬਹੁਤ ਵੱਡੀ ਧੱਕੇਸ਼ਾਹੀ ਹੈ। ਕਿਸਾਨ ਪਿਛਲੇ ਦਸ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ਉਪਰ ਪਰਿਵਾਰਾਂ ਸਮੇਤ ਖੁੱਲ੍ਹੇ ਅਸਮਾਨ ਹੇਠਾਂ ਬੈਠੇ ਹਨ। ਸੈਂਕੜੇ ਕਿਸਾਨ ਜਿੰਦਗੀਆਂ ਵਾਰ ਚੁੱਕੇ ਹਨ। ਉਹਨਾਂ ਮੰਗ ਕੀਤੀ ਕਿ ਅੰਨਦਾਤਾ ਕਿਸਾਨ ਦਾ ਸਨਮਾਨ ਕਰਦੇ ਹੋਏ ਤਿੰਨੇ ਕਾਲੇ ਕਾਨੂੰਨ ਰੱਦ ਕੀਤੇ ਜਾਣ। ਆਪ ਆਗੂਆਂ ਨੇ ਕਿਹਾ ਕਿ ਉਹ ਹਮੇਸ਼ਾ ਕਿਸਾਨੀ ਸੰਘਰਸ਼ ਦੇ ਨਾਲ ਰਹੇ ਹਨ ਅਤੇ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋਣਗੇ, ਕਿਸਾਨਾ ਦਾ ਸਮਰਥਨ ਜਾਰੀ ਰਹੇਗਾ। ਇਸ ਮੌਕੇ ਡਾ. ਜਤਿੰਦਰ ਸਿੰਘ ਪਰਹਾਰ, ਮਹਿਲਾ ਵਿੰਗ ਦੀ ਹਲਕਾ ਇੰਚਾਰਜ ਮਨਦੀਪ ਕੌਰ, ਟਰਾਂਸਪੋਰਟ ਸੈਲ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ, ਬਲਾਕ ਪ੍ਰਧਾਨ ਵਿਸ਼ਾਲ ਵਾਲੀਆ, ਨਿਤੀਨ ਮਿੱਠੂ, ਰੁਪਿੰਦਰ ਕੌਰ, ਸ਼ਾਰਦਾ ਰਾਣੀ, ਸੋਨੀਆ ਜੰਡਾ, ਮਨਵਿੰਦਰ ਕੌਰ, ਸੁਨਤੀ ਰਾਣੀ, ਮਨੀਸ਼ ਜੰਡਾ, ਮੱਖਣ ਸਿੰਘ, ਅਮਰੀਕ ਸਿੰਘ, ਜੀਤ ਦਾਸ, ਰਾਜੇਸ਼ ਕੌਲਸਰ, ਵਿੱਕੀ ਸਿੰਘ, ਗੁਰਪ੍ਰੀਤ, ਮਨਜੀਤ ਸਿੰਘ, ਸ਼ਮਿੰਦਰ ਸਿੰਘ ਸਮੇਤ ਸੈਂਕੜੇ ਆਪ ਵਰਕਰ ਹਾਜਰ ਸਨ।

Politics

ਚੰਨੀ ਨੂੰ ਰਾਜ ਦਾ ਪਹਿਲਾ ਦਲਿਤ ਮੁੱਖ ਮੰਤਰੀ ਬਣਾ ਕੇ ਕਾਂਗਰਸ ਨੇ ਡਾ ਅੰਬੇਡਕਰ ਦੇ ਸੁਪਨੇ ਨੂੰ ਸਾਕਾਰ ਕੀਤਾ: ਜੋਗਿੰਦਰ ਮਾਨ

  ਫਗਵਾੜਾ, 19 ਸਤੰਬਰ: ਚਰਨਜੀਤ ਸਿੰਘ ਚੰਨੀ ਨੂੰ ਰਾਜ ਦੇ ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਉਭਾਰਨ ਦਾ ਸਵਾਗਤ ਕਰਦਿਆਂ, ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਨੇ ਪਹਿਲਾ ਦਲਿਤ ਮੁੱਖ ਮੰਤਰੀ ਦੇ ਕੇ ਡਾਕਟਰ ਬੀ ਆਰ ਅੰਬੇਡਕਰ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ। ਅੱਜ ਇਥੇ ਜਾਰੀ ਬਿਆਨ ਵਿੱਚ ਮਾਨ ਨੇ ਕਿਹਾ ਕਿ ਸਮਾਜ ਦੇ ਕਮਜ਼ੋਰ ਅਤੇ ਕਮਜ਼ੋਰ ਵਰਗਾਂ ਲਈ ਇਹ ਮਾਣ ਵਾਲੀ ਘੜੀ ਹੈ ਕਿ ਉਨ੍ਹਾਂ ਵਿੱਚੋਂ ਇੱਕ ਰਾਜ ਸਰਕਾਰ ਦਾ ਮੁਖੀ ਬਣੇਗਾ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਇਹ ਲੋਕ ਦੁਖਦਾਈ ਜੀਵਨ ਬਤੀਤ ਕਰ ਰਹੇ ਹਨ ਪਰ ਅੱਜ ਡਾ: ਅੰਬੇਡਕਰ ਦੇ ਆਸ਼ੀਰਵਾਦ ਨਾਲ ਸੂਬੇ ਦੀ 40% ਆਬਾਦੀ ਨੂੰ ਮਾਣ ਪ੍ਰਾਪਤ ਹੋਇਆ ਹੈ ਕਿ ਪੰਜਾਬ ਵਿੱਚ ਇੱਕ ਦਲਿਤ ਮੁੱਖ ਮੰਤਰੀ ਹੋਵੇਗਾ। ਉਨ੍ਹਾਂ ਕਿਹਾ ਕਿ ਚੰਗੀ ਪੜ੍ਹੇ -ਲਿਖੇ ਅਤੇ ਪੜ੍ਹੇ -ਲਿਖੇ ਚੰਨੀ ਇਸ ਅਹੁਦੇ ਲਈ ਸਭ ਤੋਂ ਵਧੀਆ ਚੋਣ ਹਨ. ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਦਾ ਦਲਿਤਾਂ ਨੂੰ ਸੱਤਾ ਵਿੱਚ ਬਣਦਾ ਹਿੱਸਾ ਦੇ ਕੇ ਉਨ੍ਹਾਂ ਦੇ ਸਸ਼ਕਤੀਕਰਨ ਦਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਬਾਬੂ ਜਗਜੀਵਨ ਰਾਮ ਨੂੰ ਕੇਂਦਰੀ ਰੱਖਿਆ ਮੰਤਰੀ ਬਣਾਇਆ ਗਿਆ, ਜਦਕਿ ਸਰਦਾਰ ਬੂਟਾ ਸਿੰਘ ਅਤੇ ਸ੍ਰੀ ਸੁਸ਼ੀਲ ਕੁਮਾਰ ਸ਼ਿੰਦੇ ਨੂੰ ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਬਣਾਇਆ। ਉਨ੍ਹਾਂ ਕਿਹਾ ਕਿ ਹੁਣ ਸ੍ਰੀ ਚੰਨੀ ਦੀ ਤਰੱਕੀ ਨਾਲ ਲੱਖਾਂ ਅਨੁਸੂਚਿਤ ਜਾਤੀਆਂ ਦੇ ਭਰਾਵਾਂ ਦਾ ਸੁਪਨਾ ਸਾਕਾਰ ਹੋ ਗਿਆ ਹੈ। ਉਨ੍ਹਾਂ ਇਹ ਵੀ ਉਮੀਦ ਪ੍ਰਗਟ ਕੀਤੀ ਕਿ ਸ੍ਰੀ ਚੰਨੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਸਲਾਖਾਂ ਦੇ ਪਿੱਛੇ ਰੱਖ ਕੇ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਦਲਿਤਾਂ ਨਾਲ ਕੀਤੀ ਗਈ ਇਹ ਸਭ ਤੋਂ ਵੱਡੀ ਬੇਇਨਸਾਫ਼ੀ ਹੈ ਅਤੇ ਇਸਦੇ ਦੋਸ਼ੀਆਂ ਨੂੰ ਸਜ਼ਾ ਦੇਣਾ ਹੀ ਇਸ ਦਾ ਇੱਕੋ ਇੱਕ ਉਪਾਅ ਹੈ। ਉਨ੍ਹਾਂ ਨੇ ਸ੍ਰੀ ਚੰਨੀ ਨੂੰ ਵਧਾਈ ਵੀ ਦਿੱਤੀ ਅਤੇ ਕਲਪਨਾ ਕੀਤੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸ੍ਰੀ ਚੰਨੀ ਦੀ ਜੋੜੀ 2022 ਦੀਆਂ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਵੱਲ ਲੈ ਜਾਵੇਗੀ।

Politics

ਪੰਜਾਬ ਦੇ ਨਵੇਂ ਮੁੱਖ ਮੰਤਰੀ ਵੱਜੋਂ ਚਰਨਜੀਤ ਚੰਨੀ ਕੱਲ 11 ਵਜੇ ਚੁੱਕਣਗੇ ਸਹੁੰ

ਚੰਡੀਗੜ੍ਹ: ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਦੇ ਵਿਧਾਇਕਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਮਤੇ ’ਤੇ ਲਏ ਫੈਸਲੇ ਅਨੁਸਾਰ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ, ਜੋ ਕੱਲ੍ਹ 20 ਸਤੰਬਰ ਨੂੰ ਸਵੇਰੇ 11.00 ਵਜੇ ਸਹੁੰ ਚੁੱਕਣਗੇ। ਇਹ ਜਾਣਕਾਰੀ ਖੁਦ ਚੰਨੀ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਦਿੱਤੀ ਹੈ। ਫੌਰੀ ਤੌਰ ’ਤੇ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਮੁੱਖ ਮੰਤਰੀ ਦੇ ਨਾਲ ਕਿੰਨੇ ਮੰਤਰੀ ਸਹੁੰ ਚੁੱਕਣਗੇ। ਇਸ ਮੌਕੇ ਕਾਂਗਰਸ ਹਾਈਕਮਾਨ ਵੱਲੋਂ ਭੇਜੇ ਗਏ ਆਬਜ਼ਰਵਰ, ਨਵਜੋਤ ਸਿੰਘ ਸਿੱਧੂ, ਬਲਬੀਰ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਕੀਰਤ ਕੋਟਲੀ ਅਤੇ ਚਰਨਜੀਤ ਚੰਨੀ ਦੇ ਪਰਿਵਾਰਕ ਮੈਂਬਰ ਆਦਿ ਦੇ ਪੁੱਜਣ ਬਾਰੇ ਦੱਸਿਆ ਗਿਆ ਹੈ।

Politics

ਸ਼੍ਰੀ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਹਾਈ ਕਮਾਂਡ ਦਾ ਸਹੀ ਫੈਸਲਾ ਠੇਕੇਦਾਰ ਰਜਿੰਦਰ ਸਿੰਘ

ਬੰਗਾ 19 ਸਤੰਬਰ (ਆਰ.ਡੀ.ਰਾਮਾ) ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋ ਬਾਅਦ ਕਾਂਗਰਸ ਹਾਈ ਕਮਾਂਡ ਨੇ ਸ਼੍ਰੀ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਕੇ ਦਲਿਤ ਸਮਾਜ ਦਾ ਮਾਣ ਵਧਾਇਆ ਹੈ ਇਹਨਾਂ ਸ਼ਬਦਾ ਪ੍ਰਗਟਾਵਾ ਕਰਦਿਆ ਸੀਨੀਅਰ ਕਾਂਗਰਸ ਨੇਤਾ ਠੇਕੇਦਾਰ ਰਜਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਹਰ ਵਰਗ ਦੇ ਲੋਕਾ ਦੀ ਹਮਦਰਦ ਪਾਰਟੀ ਰਹੀ ਹੈ ਅਤੇ ਜੋ ਵੀ ਕਾਂਗਰਸ ਪਾਰਟੀ ਨੇ ਚੋਣਾ ਤੋ ਪਹਿਲਾ ਵਾਅਦੇ ਕੀਤੇ ਹਨ ਉਹ ਸਭ ਇੱਕ ਇੱਕ ਕਰਕੇ ਪੂਰੇ ਹੋ ਰਹੇ ਹਨ ਅਤੇ ਵਿਰੋਧੀ ਪਾਰਟੀ ਵਲੋ ਦਲਿਤ ਚਿਹਰੇ ਨੂੰ ਮੁੱਖ ਮੰਤਰੀ ਬਣਾਉਣ ਦਾ ਜੋ ਢਿੰਡੋਰਾ ਪਿੱਟਿਆ ਜਾ ਰਿਹਾ ਸੀ ਕਿ ਅਸੀ ਦਲਿਤ ਚਿਹਰੇ ਨੂੰ ਆਉਣ ਵਾਲੇ ਸਮੇ ਚ ਪੰਜਾਬ ਦਾ ਮੁੱਖ ਮੰਤਰੀ ਬਣਾਵਾਗੇ ਪਰ ਕਾਂਗਰਸ ਹਾਈ ਕਮਾਂਡ ਨੇ ਦਲਿਤ ਸਿੱਖ ਚਿਹਰੇ ਸ਼੍ਰੀ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦੀ ਕੁਰਸੀ ਤੇ ਬਿਠਾ ਕੇ ਪੂਰੇ ਦਲਿਤ ਸਮਾਜ ਦਾ ਮਾਣ ਵਧਾਇਆ ਹੈ ਅਤੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ ਮੈੰ ਚਰਨਜੀਤ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਨਣ ਤੇ ਵਧਾਈ ਦਿੰਦਾ ਹਾਂ ਤੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਾ ਹਾਂ

Politics

ਪਟਿਆਲਾ : ਮਹਿਲਾ ਸਰਪੰਚ ਨੂੰ ਕੁੱਟਣ ਤੇ ਕੱਪੜੇ ਫਾੜਨ ਮਾਮਲੇ ਦਾ SC ਕਮਿਸ਼ਨ ਵਿਜੇ ਸਾਂਪਲਾ ਨੇ ਲਿਆ ਸਖਤ ਨੋਟਿਸ, DC ਤੇ SSP ਤੋਂ ਮੰਗਿਆ ਜਵਾਬ

ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਪਿੰਡ ਸੰਤਨਗਰ ਮੌਲਵੀਵਾਲਾ ਵਿੱਚ ਮਹਿਲਾ ਦਲਿਤ ਸਰਪੰਚਾਂ ਦੀ ਜਨਤਕ ਤੌਰ ‘ਤੇ ਕੁੱਟਮਾਰ, ਦੁਰਵਿਵਹਾਰ, ਕੱਪੜੇ ਪਾੜੇ ਗਏ ਅਤੇ ਅਫ਼ਸੋਸ ਦੀ ਗੱਲ ਹੈ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪੰਜਾਬ ਪੁਲਿਸ ਪੀੜਤ ਦਲਿਤਾਂ ਦਾ ਸਰਪੰਚ ਸਮਝੌਤੇ ਲਈ ਦਬਾਅ ਪਾ ਰਹੀ ਹੈ। ਸੁਖਪਾਲ ਕੌਰ, ਇੱਕ ਮਹਿਲਾ ਸਰਪੰਚ, ਨੇ ਅਨੁਸੂਚਿਤ ਜਾਤੀਆਂ ਦੇ ਕੌਮੀ ਕਮਿਸ਼ਨ ਨੂੰ ਇਹ ਸ਼ਿਕਾਇਤ ਲਿਖੀ ਹੈ। ਇਸ ਦਾ ਸਖਤ ਨੋਟਿਸ ਲੈਂਦਿਆਂ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਨਿਆਂ ਲਈ ਦਲਿਤ ਔਰਤ ਸਰਪੰਚ ਸੁਖਪਾਲ ਕੌਰ ਵੱਲੋਂ ਕਮਿਸ਼ਨ ਨੂੰ ਲਿਖੀ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ 23 ਮਈ ਨੂੰ ਜਦੋਂ ਉਹ ਪਿੰਡ ਪੰਤਾਰਾ, ਜ਼ਿਲ੍ਹਾ ਪਟਿਆਲਾ ਦੇ ਪਿੰਡ ਸੰਤਨਗਰ ਮੌਲਵੀਵਾਲਾ ਵਿੱਚ ਸਰਪੰਚ ਵਜੋਂ ਗਲੀਆਂ ਅਤੇ ਨਾਲੀਆਂ ਦੀ ਉਸਾਰੀ ਕਰਵਾ ਰਹੀ ਸੀ ਤਾਂ ਕੁਝ ਪ੍ਰਭਾਵਸ਼ਾਲੀ ਵਿਅਕਤੀ ਵੀ ਮੌਕੇ ‘ਤੇ ਪਹੁੰਚੇ ਅਤੇ ਗੁੱਸੇ ‘ਚ ਉਸ ਨੇ ਉਕਤ ਕੰਮ ਬੰਦ ਕਰ ਦਿੱਤਾ ਅਤੇ ਉਸ ਨਾਲ ਬਦਸਲੂਕੀ ਕੀਤੀ ਅਤੇ ਕੱਪੜੇ ਪਾੜ ਦਿੱਤੇ ਅਤੇ ਕੁੱਟਮਾਰ ਕੀਤੀ। ਇਸ ਦੌਰਾਨ ਬਚਾਅ ਲਈ ਆਈ ਮਹਿਲਾ ਸਰਪੰਚ ਦੇ ਪਰਿਵਾਰਕ ਮੈਂਬਰਾਂ ਦੀ ਵੀ ਕੁੱਟਮਾਰ ਕੀਤੀ ਗਈ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੇ ਦਲਿਤ ਮਹਿਲਾ ਸਰਪੰਚ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ, ਡਿਪਟੀ ਕਮਿਸ਼ਨਰ ਅਤੇ ਐਸਐਸਪੀ ਪਟਿਆਲਾ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ ਜਾਂਚ ਕਰਨ ਅਤੇ ਕਾਰਵਾਈ ਕੀਤੀ ਗਈ ਰਿਪੋਰਟ ਤੁਰੰਤ ਪੇਸ਼ ਕਰਨ ਲਈ ਕਿਹਾ ਹੈ। ਸਾਂਪਲਾ ਨੇ ਕਿਹਾ ਕਿ ਕਮਿਸ਼ਨ ਕੋਲ ਪੰਜਾਬ ਭਰ ਤੋਂ ਸ਼ਿਕਾਇਤਾਂ ਦੀ ਭਰਮਾਰ ਹੈ, ਜਿਸ ਵਿੱਚ ਦਲਿਤ ਪੀੜਤਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਸ਼ਿਕਾਇਤ ਦਰਜ ਕਰਨ ਦੇ ਬਾਵਜੂਦ ਇਨਸਾਫ਼ ਨਹੀਂ ਦੇ ਰਹੀ, ਪਰ ਹੁਣ ਇਸ ਲਈ ਹੱਦ ਹੋ ਗਈ, ਜਦੋਂ ਲੋਕਤੰਤਰੀ ਢੰਗ ਨਾਲ ਚੁਣੇ ਗਏ ਦਲਿਤ ਨੁਮਾਇੰਦਿਆਂ ਦੀ ਵੀ ਪੰਜਾਬ ਪੁਲਿਸ ਵੱਲੋਂ ਸੁਣਵਾਈ ਨਹੀਂ ਕੀਤੀ ਜਾ ਰਹੀ। ਜੇਕਰ ਪੰਜਾਬ ਪੁਲਿਸ ਦਲਿਤ ਨੇਤਾਵਾਂ ਦੀ ਇੰਨੀ ਦੁਰਦਸ਼ਾ ਕਰਦੀ ਹੈ ਤਾਂ ਆਮ ਦਲਿਤ ਵਿਅਕਤੀ ਦਾ ਕੀ ਬਣੇਗਾ। ਸਾਂਪਲਾ ਨੇ ਅੰਤ ਵਿੱਚ ਕਿਹਾ ਕਿ ਕਮਿਸ਼ਨ ਦੀ ਤਰਜੀਹ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਨੂੰ ਨਿਆਂ ਮੁਹੱਈਆ ਕਰਵਾਉਣਾ ਹੈ। ਜੇਕਰ ਕਮਿਸ਼ਨ ਨੂੰ ਨਿਰਧਾਰਤ ਸਮੇਂ ਦੇ ਅੰਦਰ ਜਵਾਬ ਨਹੀਂ ਮਿਲਦਾ, ਤਾਂ ਕਮਿਸ਼ਨ ਸੰਵਿਧਾਨ ਦੇ ਅਨੁਛੇਦ 338 ਦੇ ਤਹਿਤ ਦਿੱਤੀ ਗਈ ਸਿਵਲ ਕੋਰਟ ਦੀਆਂ ਸ਼ਕਤੀਆਂ ਦੀ ਵਰਤੋਂ ਕਰ ਸਕਦਾ ਹੈ ਤਾਂ ਜੋ ਸਬੰਧਤ ਅਧਿਕਾਰੀਆਂ ਨੂੰ ਨਿੱਜੀ ਤੌਰ ‘ਤੇ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਜਾ ਸਕਣ।

Politics

Labour Shramik Card Registration: ਈ-ਸ਼੍ਰਮ ਰਜਿਸਟਰੇਸ਼ਨ ਤੋਂ ਬਾਅਦ ਕਰਮਚਾਰੀਆਂ ਨੂੰ ਮਿਲਣਗੇ ਸਮਾਜਿਕ ਸੁਰੱਖਿਆ ਦੇ ਲਾਭ

Labour Shramik Card Registration: ਭਾਰਤ ਸਰਕਾਰ ਨੇ ਕਰੋੜਾਂ ਅਸੰਗਠਿਤ ਕਾਮਿਆਂ ਲਈ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਇੱਕ ਰਾਸ਼ਟਰੀ ਡਾਟਾਬੇਸ ਲਾਂਚ ਕੀਤਾ ਹੈ। ਮੋਦੀ ਸਰਕਾਰ ਨੇ ਈ-ਸ਼੍ਰਮ ਪੋਰਟਲ ਵਿਕਸਤ ਕੀਤਾ ਹੈ, ਜਿਸ ਨੂੰ ਉਨ੍ਹਾਂ ਦੇ ਆਧਾਰ ਕਾਰਡਾਂ ਨਾਲ ਜੋੜਿਆ ਜਾਵੇਗਾ। ਦੇਸ਼ ਵਿੱਚ 38 ਕਰੋੜ ਤੋਂ ਵੱਧ ਅਸੰਗਠਿਤ ਕਾਮੇ (UW) ਇੱਕ ਪੋਰਟਲ ਦੇ ਅਧੀਨ ਰਜਿਸਟਰਡ ਹੋਣਗੇ। ਈ-ਸ਼੍ਰਮ ਪੋਰਟਲ ਦੇ ਅਧੀਨ ਰਜਿਸਟ੍ਰੇਸ਼ਨ ਬਿਲਕੁਲ ਮੁਫਤ ਹੈ ਅਤੇ ਕਾਮਿਆਂ ਨੂੰ ਕਾਮਨ ਸਰਵਿਸ ਸੈਂਟਰਾਂ (CSC), ਜਾਂ ਕਿਤੇ ਵੀ ਉਸਦੀ ਰਜਿਸਟ੍ਰੇਸ਼ਨ ਲਈ ਕੁਝ ਵੀ ਅਦਾ ਨਹੀਂ ਕਰਨਾ ਪੈਂਦਾ। ਰਜਿਸਟ੍ਰੇਸ਼ਨ ਤੋਂ ਬਾਅਦ, ਕਰਮਚਾਰੀਆਂ ਨੂੰ ਇੱਕ ਵਿਲੱਖਣ ਯੂਨੀਵਰਸਲ ਅਕਾਊਂਟ ਨੰਬਰ (UAN) ਵਾਲਾ ਈ-ਸ਼੍ਰਮ ਕਾਰਡ ਜਾਰੀ ਕੀਤਾ ਜਾਵੇਗਾ ਅਤੇ ਉਹ ਇਸ ਕਾਰਡ ਰਾਹੀਂ ਕਿਤੇ ਵੀ ਕਿਸੇ ਵੀ ਸਮੇਂ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭਾਂ ਤੱਕ ਪਹੁੰਚ ਕਰ ਸਕਣਗੇ। ਇਸ ਵਿੱਚ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਨੂੰ ਅਨੁਕੂਲ ਬਣਾਉਣ ਅਤੇ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ ਯੋਜਨਾਵਾਂ ਦੇ ਲਾਭ ਪਹੁੰਚਾਉਣ ਲਈ ਨਾਮ, ਕਿੱਤੇ, ਪਤਾ, ਵਿਦਿਅਕ ਯੋਗਤਾ, ਹੁਨਰ ਦੀਆਂ ਕਿਸਮਾਂ ਅਤੇ ਪਰਿਵਾਰਕ ਵੇਰਵੇ ਆਦਿ ਦੇ ਵੇਰਵੇ ਹੋਣਗੇ। ਇਹ ਪ੍ਰਵਾਸੀ ਮਜ਼ਦੂਰਾਂ, ਨਿਰਮਾਣ ਮਜ਼ਦੂਰਾਂ ਅਤੇ ਪਲੇਟਫਾਰਮ ਕਰਮਚਾਰੀਆਂ ਅਤੇ ਹੋਰਾਂ ਸਮੇਤ ਅਸੰਗਠਿਤ ਕਾਮਿਆਂ ਦਾ ਪਹਿਲਾ ਕੌਮੀ ਡਾਟਾਬੇਸ ਹੈ। ਸਾਰੇ ਰਜਿਸਟਰਡ ਅਸੰਗਠਿਤ ਕਾਮਿਆਂ ਨੂੰ ਇੱਕ ਸਾਲ ਲਈ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ (PMSBY) ਦੁਆਰਾ ਦੁਰਘਟਨਾ ਬੀਮਾ ਕਵਰੇਜ ਪ੍ਰਦਾਨ ਕੀਤੀ ਜਾਵੇਗੀ। ਰਾਜ ਅਤੇ ਕੇਂਦਰ ਸਰਕਾਰਾਂ ਲਈ ਕਿਸੇ ਵੀ ਮਹਾਂਮਾਰੀ/ ਬਿਪਤਾ ਦੇ ਮਾਮਲੇ ਵਿੱਚ ਯੋਗ UWs ਨੂੰ ਸਹਾਇਤਾ ਪ੍ਰਦਾਨ ਕਰਨਾ ਵੀ ਸਹਾਇਕ ਹੋਵੇਗਾ। ਰਜਿਸਟਰੇਸ਼ਨ 26 ਅਗਸਤ ਤੋਂ ਸ਼ੁਰੂ ਹੋ ਚੁੱਕੀ ਹੈ। ਨਿਰਮਾਣ ਕਾਮੇ, ਪ੍ਰਵਾਸੀ ਮਜ਼ਦੂਰ, ਗਲੀ ਵਿਕਰੇਤਾ, ਘਰੇਲੂ ਕਾਮੇ, ਦੁੱਧ ਦੇਣ ਵਾਲੇ, ਟਰੱਕ ਡਰਾਈਵਰ, ਮਛੇਰੇ, ਖੇਤੀਬਾੜੀ ਕਾਮੇ ਅਤੇ ਇਸ ਤਰ੍ਹਾਂ ਦੇ ਹੋਰ ਕਰਮਚਾਰੀ ਈ-ਸ਼੍ਰਮ ਪੋਰਟਲ ਵਿੱਚ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਕਿਰਤ ਅਤੇ ਰੁਜ਼ਗਾਰ ਮੰਤਰੀ ਭੁਪੇਂਦਰ ਯਾਦਵ ਨੇ 26 ਅਗਸਤ ਨੂੰ ਈ-ਸ਼੍ਰਮ ਪੋਰਟਲ ਲਾਂਚ ਕੀਤਾ ਅਤੇ ਇਸਨੂੰ ਕਿਰਤ ਅਤੇ ਰੁਜ਼ਗਾਰ ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਰਾਮੇਸ਼ਵਰ ਤੇਲੀ ਦੀ ਮੌਜੂਦਗੀ ਵਿੱਚ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸੌਂਪਿਆ। ਇਹ ਪ੍ਰਣਾਲੀ 38 ਕਰੋੜ ਅਸੰਗਠਿਤ ਕਾਮਿਆਂ ਨੂੰ ਰਜਿਸਟਰ ਕਰਨ ਲਈ ਬਣਾਈ ਜਾ ਰਹੀ ਹੈ। ਕਿਰਤ ਮੰਤਰੀ ਨੇ ਕਿਹਾ, “ਇਹ ਨਾ ਸਿਰਫ ਉਨ੍ਹਾਂ ਨੂੰ ਰਜਿਸਟਰ ਕਰੇਗਾ, ਬਲਕਿ ਕੇਂਦਰ ਅਤੇ ਰਾਜ ਸਰਕਾਰਾਂ ਦੁਆਰਾ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਨੂੰ ਪ੍ਰਦਾਨ ਕਰਨ ਵਿੱਚ ਵੀ ਮਦਦਗਾਰ ਹੋਵੇਗਾ।” ਲੇਬਰ ਸ਼੍ਰਮਿਕ ਕਾਰਡ ਰਜਿਸਟ੍ਰੇਸ਼ਨ ਪ੍ਰਕਿਰਿਆ 1. ਈ-ਸ਼੍ਰਮ ਪੋਰਟਲ ਨੂੰ ਰਜਿਸਟਰ ਕਰਨ ਲਈ, ਸਰਕਾਰੀ ਵੈਬਸਾਈਟ eshram.gov.in ‘ਤੇ ਲਾਗਇੰਨ ਕਰੋ। 2. ਹੋਮ ਪੇਜ ‘ਤੇ’ ਈ-ਸ਼੍ਰਮ ‘ਤੇ ਰਜਿਸਟਰ ਕਰੋ’ ਲਿੰਕ ‘ਤੇ ਕਲਿਕ ਕਰੋ। 3. ਆਧਾਰ ਨਾਲ ਲਿੰਕ ਕੀਤਾ ਮੋਬਾਈਲ ਨੰਬਰ ਅਤੇ ਕੈਪਚਾ ਕੋਡ ਦਰਜ ਕਰੋ ਅਤੇ ਓਟੀਪੀ ਭੇਜੋ ‘ਤੇ ਕਲਿਕ ਕਰੋ। 4. ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਅੱਗੇ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੋ। ਕਿਰਪਾ ਕਰਕੇ ਨੋਟ ਕਰੋ ਕਿ ਜੇ ਕਿਸੇ ਕਰਮਚਾਰੀ ਕੋਲ ਆਧਾਰ ਨਾਲ ਲਿੰਕ ਕੀਤਾ ਮੋਬਾਈਲ ਨੰਬਰ ਨਹੀਂ ਹੈ, ਤਾਂ ਉਹ ਨਜ਼ਦੀਕੀ CSC ‘ਤੇ ਜਾ ਸਕਦਾ ਹੈ ਅਤੇ ਬਾਇਓਮੈਟ੍ਰਿਕ ਪ੍ਰਮਾਣੀਕਰਣ ਦੁਆਰਾ ਰਜਿਸਟਰ ਕਰ ਸਕਦਾ ਹੈ।

Major sidhu
Politics

ਕਾਂਗਰਸ ਦਾ ਕਲੇਸ਼ ਵਧਿਆ! ਹੁਣ ਨਵਜੋਤ ਸਿੱਧੂ ਵੱਲੋਂ ਇੱਟ ਨਾਲ ਇੱਟ ਖੜਕਾਉਣ ਦੀ ਧਮਕੀ

ਚੰਡੀਗੜ੍ਹ: ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵੀ ਪੰਜਾਬ ‘ਚ ਕਾਂਗਰਸ ਦਾ ਕਾਟੋ-ਕਲੇਸ਼ ਖ਼ਤਮ ਨਹੀਂ ਹੋਇਆ। ਸਗੋਂ ਹੋਰ ਵਧਦਾ ਜਾ ਰਿਹਾ ਹੈ ਕਿਉਂਕਿ ਕੁਝ ਵੀ ਹੋਵੇ ਅੰਦਰ ਖਾਤੇ ਅਜੇ ਤਕ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੇ ਦਿਲ ਦੀਆਂ ਤਾਰਾਂ ਜੁੜੀਆਂ ਨਹੀਂ। ਅਜਿਹੇ ‘ਚ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਬਾਗੀ ਸੁਰਾਂ ਚ ਆਪਣੀ ਹੀ ਪਾਰਟੀ ਖ਼ਿਲਾਫ ਬੋਲਣ ਤੋਂ ਗੁਰੇਜ਼ ਨਹੀਂ ਕੀਤਾ। ਨਵਜੋਤ ਸਿੱਧੂ ਨੇ ਅੰਮ੍ਰਿਤਸਰ ‘ਚ ਬੋਲਦਿਆਂ ਕਿਹਾ ਕਿ ਜੇਕਰ ਫੈਸਲੇ ਲੈਣ ਦੀ ਤਾਕਤ ਨਾ ਦਿੱਤੀ ਤਾਂ ਇੱਟ ਨਾਲ ਇੱਟ ਖੜਕਾ ਦੇਵਾਂਗਾ। ਦਰਸ਼ਨੀ ਘੋੜਾ ਬਣ ਕੇ ਨਹੀਂ ਰਹਿਣਾ, ਫੈਸਲੇ ਲੈਣੇ ਪੈਣਗੇ। ਸਿੱਧੂ ਨੇ ਇਕ ਵਾਰ ਫਿਰ ਤੋਂ ਬਿਨਾਂ ਨਾਂ ਲਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਖਿਲਾਫ ਭੜਾਸ ਕੱਢੀ ਹੈ। ਸਿੱਧੂ ਨੇ ਬਿਜਲੀ ਦਰਾਂ ‘ਤੇ ਵੀ ਸੁਆਲ ਖੜ੍ਹਾ ਕੀਤਾ। ਉਨ੍ਹਾਂ ਕਿਹਾ ਪੰਜਾਬ ਦੇ ਲੋਕ ਨਿਰਾਸ਼ ਹਨ। ਅੱਜ ਬਿਜਲੀ 9 ਰੁਪਏ ਮਿਲਦੀ ਹੈ ਪਰ ਇਹ ਤਿੰਨ ਰੁਪਏ ਪ੍ਰਤੀ ਯੂਨਿਟ ਮਿਲ ਸਕਦੀ ਹੈ। ਸਿੱਧੂ ਨੇ ਸੁਆਲ ਕੀਤਾ ਘਪਲੇ ਕੌਣ ਕਰ ਰਿਹਾ ਹੈ? ਵਾਈਟ ਪੇਪਰ ਕੌਣ ਨਹੀਂ ਲਿਆਉਣਾ ਚਾਹੁੰਦਾ। ਜੇ ਜਾਨ ਦੀ ਬਾਜ਼ੀ ਵੀ ਲਾਉਣੀ ਪਈ ਤਾਂ ਲਾਵਾਂਗਾ ਪਰ ਪਾਵਰ ਪਰਚੇਜ ਐਗਰੀਮੈਂਟ ਰੱਦ ਕਰਾਂਵਾਂਗਾ। ਸਿੱਧੂ ਨੇ ਕਿਹਾ ਮੈਂ ਮੁੱਖ ਮੰਤਰੀ ਨੂੰ ਬੇਨਤੀ ਕਰ ਚੁੱਕਾ ਹਾਂ ਜੇ ਤਿੰਨ ਰੁਪਏ ਬਿਜਲੀ ਦੇਵਾਂਗੇ ਤਾਂ ਸ਼ਹਿਰਾਂ ‘ਚ ਮੁੜ ਆਸ ਬੱਝੇਗੀ। ਇੱਧਰ ਨਵਜੋਤ ਸਿੰਘ ਸਿੱਧੂ ਬਿਨਾਂ ਨਾਂ ਲਏ ਕੈਪਟਨ ਨੂੰ ਲਲਕਾਰ ਗਏ ਤੇ ਓਧਰ ਕੈਪਟਨ ਅਮਰਿੰਦਰ ਆਪਣੇ ਖਾਸ ਮੰਤਰੀਆਂ, ਵਿਧਾਇਕਾਂ ਨਾਲ ਸ਼ਕਤੀ ਪ੍ਰਦਰਸ਼ਨ ‘ਚ ਰੁੱਝੇ ਸਨ। ਕੈਪਟਨ ਨੇ ਆਪਣੇ ਖਾਸ ਮੰਤਰੀ ਰਾਣਾ ਗੁਰਮੀਤ ਸੋਢੀ ਦੇ ਘਰ ਡਿਨਰ ਰੱਖਿਆ ਸੀ। ਜਦੋਂ ਕੈਪਟਨ ਸਿਆਸੀ ਤਾਕਤ ਦਿਖਾ ਰਹੇ ਸਨ ਤਾਂ ਸਿੱਧੂ ਕਹਿ ਰਹੇ ਸਨ ਮੈਂ ਝੂਠੀਆਂ ਸਹੁੰਆਂ ਨਹੀਂ ਖਾਂਦਾ। ਸਿੱਧੂ ਨੇ ਬੇਬਾਕੀ ਨਾਲ ਕਿਹਾ ਇਕ ਲੱਖ ਪੋਸਟ ਭਰੀ ਨਹੀਂ ਗਈ। ਇਨ੍ਹਾਂ ਗੱਲਾਂ ਤੋਂ ਸਪਸ਼ਟ ਹੈ ਕਿ ਨਵਜੋਤ ਸਿੱਧੂ ਤੇ ਕੈਪਟਨ ਦੀ ਸੋਚ ਅੱਜ ਵੀ ਵੱਖ-ਵੱਖ ਹੈ ਤੇ ਦੋਵਾਂ ਦਾ ਮਿਲ ਕੇ ਚੱਲਣਾ ਔਖਾ ਹੈ। ਸ਼ਾਇਦ ਇਸੇ ਲਈ ਸਿੱਧੂ ਨੇ ਕਿਹਾ ਜੇਕਰ ਫੈਸਲੇ ਲੈਣ ਦੀ ਤਾਕਤ ਨਾ ਦਿੱਤੀ ਤਾਂ ਇੱਟ ਨਾਲ ਇੱਟ ਖੜਕਾ ਦਿਆਂਗਾ।

Scroll to Top