ਫਗਵਾੜਾ ਨਿਊਜ਼

Latest news
17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ.... ਟੈਂਪੋ ਦਾ ਟਾਇਰ ਬਦਲ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਕੁਚਲਿਆ, ਹੋਈ ਮੌਤ.... Punjab ਦੇ ਇਸ ਪਿੰਡ ਵਿਚ ਹੈਰਾਨ ਕਰਨ ਵਾਲੀ ਘਟਨਾ, ਲਗਾਤਾਰ ਮਿਲ ਰਹੀਆਂ ਮੁੰਡਿਆਂ ਦੀਆਂ ਲਾਸ਼ਾਂ.... Punjab ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ...

Punjab

Phagwara, Punjab

17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈਬਾਂ ਦਾ ਕੀਤਾ ਲੋਕ ਅਰਪਣ ….

ਕਪੂਰਥਲਾ ਫਗਵਾੜਾ 14 ਅਪ੍ਰੈਲ : ( ਸ਼ਰਨਜੀਤ ਸਿੰਘ ਸੋਨੀ ) ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਕਾਇਆਕਲਪ ਲਈ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ 17 ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਭੁਲੱਥ ਵਿਖੇ ਮੈਂਬਰ ਪਾਰਲੀਮੈਂਟ ਡਾ.ਰਾਜ ਕੁਮਾਰ ਚੱਬੇਵਾਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁਗਲ ਚੱਕ ਵਿਖੇ 4 ਲੱਖ ਰੁਪਏ ਦੀ ਲਾਗਤ ਨਾਲ ਬਣੀ ਸਕੂਲੀ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਢਿਲਵਾਂ ਵਿਖੇ 1.60 ਲੱਖ ਰੁਪੈ ਦੀ ਲਾਗਤ ਵਾਲੀ ਚਾਰਦੀਵਾਰੀ ਅਤੇ ਸਰਕਾਰੀ ਹਾਈ ਸਕੂਲ (ਲੜਕੀਆਂ) ਢਿਲਵਾਂ ਵਿਖੇ 9.6 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਮਿਆਣੀ ਬਾਕਰਪੁਰ ਵਿਖੇ 9.6 ਲੱਖ ਦੀ ਲਾਗਤ ਵਾਲੀ ਨਵੀਂ ਚਾਰਦੀਵਾਰੀ ਦਾ ਵੀ ਉਦਘਾਟਨ ਕੀਤਾ ਗਿਆ। ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਤਲਵੰਡੀ ਮਹਿਮਾ ਵਿਖੇ ਚੇਅਰਮੈਨ ਪੰਜਾਬ ਰਾਜ ਗੁਦਾਮ ਨਿਗਮ ਸ.ਗੁਰਦੇਵ ਸਿੰਘ ਲਾਖਣਾਂ ਵਲੋਂ 4.66 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ, ਮੁਰੰਮਤ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਸ੍ਰੀ ਲਾਖਣਾਂ ਵਲੋਂ ਸਰਕਾਰੀ ਹਾਈ ਸਕੂਲ ਜਵਾਲਪੁਰ 8.02 ਲੱਖ ਰੁਪਏ ਦੀ ਲਾਗਤ ਵਾਲੇ ਸਕੂਲ ਦੀ ਮੁਰੰਮਤ ਵਾਲੇ ਕੰਮ ਦਾ ਉਦਘਾਟਨ ਕਰਨ ਦੇ ਨਾਲ-ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਧਵਾਂ ਦੋਨਾਂ ਵਿਖੇ 24.02 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਵੀ ਲੋਕ ਅਰਪਣ ਕੀਤੇ ਗਏ। ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ.ਜੋਗਿੰਦਰ ਸਿੰਘ ਮਾਨ ਵਲੋਂ ਸਰਕਾਰੀ ਹਾਈ ਸਕੂਲ ਚਹੇੜੂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚਹੇੜੂ 8.91 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਅਤੇ ਅਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਮਾਝਾ ਵਿਖੇ 1.19 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਤੇ ਸਪੋਰਟਸ ਟ੍ਰੈਕ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਤਾਰੋਕੀ ਵਿਖੇ 7.51 ਲੱਖ ਰੁਪਏ ਦੀ ਲਾਗਤ ਵਾਲੇ ਅਡੀਸ਼ਨਲ ਕਲਾਸ ਰੂਮ ਅਤੇ 1.25 ਲੱਖ ਰੁਪਏ ਵਾਲੀ ਚਾਰਦੀਵਾਰੀ ਦਾ ਵੀ ਉਦਘਾਟਨ ਕੀਤਾ। ਸੁਲਤਾਨਪੁਰ ਲੋਧੀ ਵਿਖੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ.ਸੱਜਣ ਸਿੰਘ ਚੀਮਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਖੁਰਦ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਲੱਖਵਰ੍ਹਿਆਂ ਵਿਖੇ 6.26 ਲੱਖ ਦੀ ਲਾਗਤ ਨਾਲ ਅਡੀਸ਼ਨਲ ਕਲਾਸ ਰੂਮ, ਸਰਕਾਰੀ ਸਕੂਲ ਬੂਸੋਵਾਲ ਵਿਖੇ 19.14 ਲੱਖ ਨਾਲ ਅਡੀਸ਼ਨਲ ਕਲਾਸ ਰੂਮ, ਸਪੋਰਟਸ ਟ੍ਰੈਕ, 3 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਰਸਿਮਰਨ ਸਿੰਘ ਘੁੰਮਣ ਡਾਇਰੈਕਟਰ ਜਲ ਸਰੋਤ ਵਿਭਾਗ , ਐਸ ਡੀ ਐਮ ਡੈਵੀ ਗੋਇਲ਼ , ਮੇਅਰ ਰਾਮਪਾਲ ਉੱਪਲ , ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ , ਐਸ ਡੀ ਐਮ ਮੇਜਰ ਇਰਵਿਨ ਕੌਰ , ਐਸ ਡੀ ਐਮ ਜਸ਼ਨਜੀਤ ਸਿੰਘ , ਜਗਜੀਤ ਸਿੰਘ ਚੇਅਰਮੈਨ ਤੇ ਹੋਰ ਹਾਜ਼ਰ ਸਨ ।

Punjab

Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing..

ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ 16 ਅਪ੍ਰੈਲ ਯਾਨੀ ਬੁੱਧਵਾਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੀਆਂ ਸਿਹਤ ਸੰਸਥਾਵਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਸਾਰੇ ਜ਼ਿਲ੍ਹਾ ਹਸਪਤਾਲ, ਸਬ-ਡਿਵੀਜ਼ਨ ਹਸਪਤਾਲ, ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਆਮ ਆਦਮੀ ਕਲੀਨਿਕ, ਆਯੂਸ਼ਮਾਨ ਹੈਲਥ ਐਂਡ ਵੈਲਨੈੱਸ ਸੈਂਟਰ ਅਤੇ ਈਐਸਆਈ ਹਸਪਤਾਲ ਸ਼ਾਮਲ ਹਨ। ਇਹ ਸਮਾਂ 15 ਅਕਤੂਬਰ ਤੱਕ ਲਾਗੂ ਰਹੇਗਾ। ਮਿਲੀ ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਹਰ ਸਾਲ ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਮਾਂ ਬਦਲਿਆ ਜਾਂਦਾ ਹੈ। ਇਸ ਦੇ ਪਿੱਛੇ ਦਾ ਵਿਚਾਰ ਇਹ ਹੈ ਕਿ ਲੋਕ ਸਵੇਰੇ ਆਸਾਨੀ ਨਾਲ ਹਸਪਤਾਲ ਪਹੁੰਚ ਸਕਣ ਅਤੇ ਆਪਣਾ ਇਲਾਜ ਕਰਵਾ ਸਕਣ। ਹਾਲਾਂਕਿ, ਸਾਰੇ ਹਸਪਤਾਲਾਂ ਦੇ ਰਜਿਸਟ੍ਰੇਸ਼ਨ ਕਾਊਂਟਰ ਹਸਪਤਾਲ ਦੇ ਖੁੱਲਣ ਦੇ ਤੈਅ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੁੱਲ੍ਹ ਜਾਣਗੇ, ਤਾਂ ਜੋ ਮਰੀਜ਼ਾਂ ਦੀ ਆਪਣੀ ਪਰਚੀ ਲੈਣ ਲਈ ਉਡੀਕ ਨਾ ਕਰਨ। ਨਾਲ ਹੀ ਮਰੀਜ਼ ਆਪਣੇ ਟੈਸਟ ਅਤੇ ਇਲਾਜ ਤੈਅ ਸਮੇਂ ਅੰਦਰ ਆਰਾਮ ਨਾਲ ਕਰਵਾ ਸਕਦੇ ਹਨ। ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ। ਹਾਲਾਂਕਿ, ਹਸਪਤਾਲਾਂ ਦੇ ਅੰਦਰ ਦਫਤਰੀ ਕੰਮ ਪਹਿਲਾਂ ਵਾਂਗ ਹੀ ਰਹੇਗਾ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ। ਇਸ ਵਿੱਚ ਕਿਸੇ ਕਿਸਮ ਦੀ ਕੋਈ ਤਬਦੀਲੀ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਾਰੇ ਹਸਪਤਾਲਾਂ ਵਿੱਚ ਵਿਸ਼ੇਸ਼ ਵਾਰਡ ਬਣਾਏ ਗਏ ਹਨ। ਨਾਲ ਹੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ।

Punjab

Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ…

BR Ambedkar Birthday: ਅੱਜ ਬਾਬਾ ਸਾਹਿਬ ਅੰਬੇਡਕਰ ਜੀ ਦਾ 134ਵਾਂ ਜਨਮ-ਦਿਹਾੜਾ ਦੇਸ਼ ਭਰ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੇ ਭਰ ਦੇ ਆਗੂਆਂ ਵੱਲੋਂ ਬਾਬਾ ਸਾਹਿਬ ਨੂੰ ਸ਼ਰਧਾ ਦੇ ਭੁੱਲ ਭੇਂਟ ਕੀਤੇ ਗਏ। ਨਾਲ ਹੀ ਸੰਵਿਧਾਨ ਅਤੇ ਦੇਸ਼ ਲਈ ਦਿੱਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ ਦੇ ਮੌਕੇ ‘ਤੇ ਸਭ ਨੂੰ ਹਾਰਦਿਕ ਵਧਾਈਆਂ। ਸੰਵਿਧਾਨ ਰਾਹੀਂ, ਬਾਬਾ ਸਾਹਿਬ ਨੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਬਰਾਬਰ ਅਧਿਕਾਰ ਪ੍ਰਦਾਨ ਕੀਤੇ ਹਨ ਅਤੇ ਉਨ੍ਹਾਂ ਦੇ ਮਸੀਹਾ ਵਜੋਂ ਉਭਰੇ ਹਨ। ਖਜ਼ਾਨਾ ਮੰਤਰੀ ਪਹੁੰਚੇ ਜਲੰਧਰ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੀ ਪਹੁੰਚੇ ਤੇ ਉਹਨਾਂ ਨੇ ਡਾਕਟਰ ਭੀਮ ਰਾਵ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ। ਡਾ. ਬੀਆਰ ਅੰਬੇਡਕਰ ਜੀ ਦੇ ਜਨਮ-ਦਿਹਾੜੇ ਮੌਕੇ ਸਾਂਸਦ ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ‘ਚ ਬਣੇ ਡਾਕਟਰ ਅੰਬੇਡਕਰ ਜੀ ਦੇ ਬੁੱਤ ‘ਤੇ ਫੁੱਲਾਂ ਦੀ ਮਾਲਾ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਬਠਿੰਡਾ ਦੇ ਲੋਕਾਂ ਦਿੱਤੀਆਂ ਮੁਬਾਰਕਾਂ ਦਿੱਤੀਆਂ। ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ‘ਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਜੈਅੰਤੀ ਮਨਾਉਣ ਦੇ ਲਈ ਜ਼ਿਲ੍ਹਾਂ ਪੱਧਰੀ ਸਮਾਗਮ ਕੀਤਾ ਗਿਆ। ਇਸ ‘ਚ ਕੈਬਨਿਟ ਮੰਤਰੀ ਲਾਲਚੰਦ ਕਟਾਰੂਚਕ ਸ਼ਾਮਿਲ ਹੋਏ। ਇਸ ਮੌਕੇ ‘ਤੇ ਉਹਨਾਂ ਵੱਲੋਂ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਕੁਲਤਾਰ ਸੰਧਵਾਂ ਨੇ ਫਰੀਦਕੋਟ ਚ ਫੁੱਲ ਕੀਤੇ ਅਰਪਿਤ ਫਰੀਦਕੋਟ ਦੇ ਪੰਡਿਤ ਚੇਤਨ ਦੇਵ ਐਜੂਕੇਸ਼ਨ ਕਾਲਜ ‘ਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇੱਥੇ ਸਪੀਕਰ ਕੁਲਤਾਰ ਸਿੰਘ ਸੰਧਵਾ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ। ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਹਰ ਇੱਕ ਸਿੱਖਿਆ ਸੰਸਥਾ ‘ਚ ਸਾਡੇ ਦੇਸ਼ ਦੇ ਸੰਵਿਧਾਨ ਦੀ ਕਾਪੀ ਜਰੂਰ ਹੋਣੀ ਚਾਹੀਦੀ ਹੈ। ਜਿਆਦਾਤਰ ਲੋਕਾਂ ਨੇ ਸੰਵਿਧਾਨ ਬਾਰੇ ਸੁਣਿਆ ਹੈ, ਪਰ ਕਦੀ ਇਸ ਨੂੰ ਪੜਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਦਬੇ ਕੁਚਲੇ ਲੋਕਾਂ ਨੂੰ ਉਨ੍ਹਾਂ ਦਾ ਅਧਿਕਾਰ ਦਿਵਾਇਆ ਅਤੇ ਜਾਤੀਵਾਦ ਨੂੰ ਖਤਮ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਪਿਛੜੀ ਜਾਤੀਂ ਵਾਲੇ ਬੱਚਿਆਂ ਦੇ ਵਜੀਫੇ ਦੋਬਾਰਾ ਚਾਲੂ ਕਰਵਾਏ,ਬਾਬਾ ਸਾਹਿਬ ਦੇ ਸਤਿਕਾਰ ਵਜੋਂ ਸਰਕਾਰੀ ਦਫਤਰਾਂ ਚ ਬਾਬਾ ਸਾਹਿਬ ਦੀਆਂ ਤਸਵੀਰਾਂ ਲਗਵਾ ਉਨ੍ਹਾਂ ਦਾ ਸਨਮਾਨ ਕੀਤਾ। ਵਿਧਾਇਕ ਗੁਰਦਿਤ ਸਿੰਘ ਸੇਖੋਂ ਨੇ ਕਿਹਾ ਕਿ ਜੋ ਕੰਮ ਦੇਸ਼ ਲਈ ਬਾਬਾ ਸਾਹਿਬ ਨੇ ਕੀਤਾ ਉਹ ਸ਼ਾਇਦ ਕਿਸੇ ਹਿੰਦੁਸਤਾਨੀ ਨੇ ਨਹੀਂ ਕੀਤਾ।

Punjab

Punjab’ਚ ਇਕੱਠੀਆਂ 2 ਛੁੱਟੀਆਂ…

Chandigarh : ਅਪ੍ਰੈਲ ਵਿਚ ਸਕੂਲਾਂ ਕਾਲਜਾਂ ਵਿਚ ਛੁੱਟੀਆਂ ਦੀ ਭਰਮਾਰ ਹੈ। ਪੰਜਾਬ ਵਿਚ 14ਅਪ੍ਰੈਲ ਯਾਨੀ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਵਿਚ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਬੈਂਕ ਬੰਦ ਰਹਿਣਗੇ। 14 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਸਰਕਾਰੀ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਨੂੰ ਲੈ ਕੇ ਕੀਤੀ ਗਈ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। 14 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ। ਉੱਥੇ ਹੀ 14 ਅਪ੍ਰੈਲ ਦਿਨ ਸੋਮਵਾਰ ਤੋਂ ਪਹਿਲਾਂ ਐਤਵਾਰ ਆ ਰਹੇ ਹਨ। ਐਤਵਾਰ ਨੂੰ ਵਿਸਾਖੀ ਦਾ ਤਿਉਹਾਰ ਵੀ ਹੈ, ਜਿਸ ਦੇ ਸਬੰਧ ਵਿਚ ਵੀ ਪੰਜਾਬ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਪ੍ਰਕਾਰ ਲਗਾਤਾਰ 2 ਛੁੱਟੀਆਂ ਦਾ ਇਕੱਠੀਆਂ ਆ ਰਹੀਆਂ ਹਨ। ਦੱਸਣਯੋਗ ਹੈ ਕਿ 14 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਦੇ ਮੌਕੇ ‘ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਦੇ ਤਹਿਤ ਜਨਤਕ ਛੁੱਟੀ ਵਜੋਂ ਐਲਾਨਿਆ ਗਿਆ ਹੈ। ਇਸ ਦੀ ਕਾਪੀ ਪੰਜਾਬ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਭੇਜੀ ਗਈ ਹੈ।

Punjab

Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ…

Punjab : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ M Seva App ਰਾਹੀਂ ਦਫਤਰਾਂ ਵਿਚ ਹਾਜ਼ਰੀ ਲੱਗੇਗੀ। ਹਜ਼ਾਰੀ ਸਵੇਰੇ 9 ਵਜੇ ਤੋਂ ਇੱਕ ਮਿੰਟ ਪਹਿਲਾਂ ਅਤੇ ਸ਼ਾਮ 5 ਵਜੇ ਤੋਂ 1 ਮਿੰਟ ਬਾਅਦ ਲਗਾਉਣੀ ਹੋਵੇਗੀ। ਹੁਣ ਟਰਾਂਸਪੋਰਟ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਆਉਣਾ ਪਵੇਗਾ, ਨਹੀਂ ਤਾਂ ਉਨ੍ਹਾਂ ਦੀ ਤਨਖਾਹ ਕੱਟੀ ਜਾਵੇਗੀ।  

Punjab

Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ….

ਪੰਜਾਬ ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ, ਤਰਨਤਾਰਨ ਦੇ ਝਬਾਲ ਵਿੱਚ ਮੰਨਣ ਟੋਲ ਪਲਾਜ਼ਾ ਨੂੰ ਅੱਜ ਟੋਲ ਕਰਮਚਾਰੀਆਂ ਨੇ ਮੁਫ਼ਤ ਕਰ ਦਿੱਤਾ। ਦਰਅਸਲ, ਟੋਲ ਪਲਾਜ਼ਾ ‘ਤੇ ਕਰਮਚਾਰੀਆਂ ਵੱਲੋਂ ਕਰਮਚਾਰੀਆਂ ਦੀ ਤਨਖਾਹ ਵਿੱਚ ਕਟੌਤੀ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਤੋਂ ਬਾਅਦ ਪੂਰਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਗਿਆ ਸੀ, ਜਦੋਂ ਕਿ ਪਿਛਲੀਆਂ ਕੰਪਨੀਆਂ ਸਾਰੇ ਕਰਮਚਾਰੀਆਂ ਨੂੰ ਪੂਰੀ ਤਨਖਾਹ ਦੇ ਰਹੀਆਂ ਸਨ। ਕਰਮਚਾਰੀਆਂ ਨੇ ਕਿਹਾ ਕਿ ਹੁਣ ਪਿਛਲੇ ਮਾਰਚ ਮਹੀਨੇ ਆਈ ਨਵੀਂ ਆਈਜੀਟੀ ਬੀ ਗਲੋਬਲ ਕੰਪਨੀ ਨੇ ਸਾਰੇ ਟੋਲ ਕਰਮਚਾਰੀਆਂ ਦੀ ਤਨਖਾਹ ਕੱਟ ਲਈ ਹੈ। ਸਾਰੇ ਸਥਾਨਕ ਕਰਮਚਾਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਰਜਿ. ਸੀਨੀਅਰ ਮੀਤ ਪ੍ਰਧਾਨ ਰਾਜਵੰਤ ਸਿੰਘ ਖਾਲਸਾ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਟੋਲ ਪਲਾਜ਼ਾ ਨੂੰ ਮੁਕਤ ਕਰ ਦਿੱਤਾ ਅਤੇ ਟੋਲ ਪਲਾਜ਼ਾ ‘ਤੇ ਧਰਨਾ ਦਿੱਤਾ। ਇਸ ਸਮੇਂ ਟੋਲ ਪਲਾਜ਼ਾ ‘ਤੇ ਬੈਠੇ ਆਗੂਆਂ ਵਿੱਚ ਅਵਤਾਰ ਸਿੰਘ ਇੰਚਾਰਜ, ਅਮਨਦੀਪ ਸਿੰਘ ਇੰਚਾਰਜ, ਸੰਪੂਰਨ ਸਿੰਘ ਇੰਚਾਰਜ, ਕੁਲਦੀਪ ਸਿੰਘ ਸੁਪਰਵਾਈਜ਼ਰ, ਸੁਖਰਾਜ ਸਿੰਘ ਸੁਪਰਵਾਈਜ਼ਰ ਆਦਿ ਸ਼ਾਮਲ ਸਨ।

Punjab

Punjab ਦੇ ਇਸ ਪਿੰਡ ਵਿਚ ਹੈਰਾਨ ਕਰਨ ਵਾਲੀ ਘਟਨਾ, ਲਗਾਤਾਰ ਮਿਲ ਰਹੀਆਂ ਮੁੰਡਿਆਂ ਦੀਆਂ ਲਾਸ਼ਾਂ….

ਦੀਨਾਨਗਰ ਅੰਦਰ ਅੱਜ ਫਿਰ ਦੂਜੇ ਦਿਨ ਇਕ ਹੋਰ ਨੌਜਵਾਨ ਦੀ ਪਿੰਡ ਅਵਾਂਖਾ ਨੇੜਿਓਂ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਲਗਾਤਾਰ ਲਾਸ਼ਾਂ ਮਿਲਣ ਕਾਰਨ ਲੋਕਾਂ ਵਿਚ ਕਈ ਤਰ੍ਹਾਂ ਦੇ ਸਵਾਲ ਪੈਦਾ ਹੋ ਰਹੇ ਹਨ, ਉਥੇ ਹੀ ਲੋਕਾਂ ਵੱਲੋਂ ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਕਾਰਨ ਪੂਰੇ ਇਲਾਕੇ ਅੰਦਰ ਦਹਿਸ਼ਤ ਹੈ। ਜਾਣਕਾਰੀ ਅਨੁਸਾਰ ਅਚਾਨਕ ਜਦੋਂ ਸਵੇਰੇ ਲੋਕਾਂ ਵੱਲੋਂ ਇਕ ਨੌਜਵਾਨ ਦੀ ਲਾਸ਼ ਵੇਖੀ ਗਈ ਤਾਂ ਤੁਰੰਤ ਦੀਨਾਨਗਰ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ। ਉਧਰ ਇਸ ਸਬੰਧੀ ਥਾਣਾ ਦੀਨਾਨਗਰ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜਦੋਂ ਇਸ ਸੰਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੌਜਵਾਨ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਇਕ ਨੌਜਵਾਨ ਦੀ ਪਿੰਡ ਆਵਾਂਖਾ ਵਿਖੇ ਨਾਲੇ ਵਿਚ ਲਾਸ਼ ਪਈ ਹੋਈ ਹੈ ਜਦੋਂ ਪੁਲਸ ਪਾਰਟੀ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ। ਅਜੇ ਤੱਕ ਇਸ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਗੁਰਦਾਸਪੁਰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਪਤਾ ਲੱਗ ਸਕਦਾ ਹੈ। ਉਧਰ ਇਲਾਕਾ ਵਾਸੀਆਂ ਵੱਲੋਂ ਇਹ ਨੌਜਵਾਨ ਪ੍ਰਵਾਸੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਪਰ ਨਿੱਤ ਦਿਨ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ ਅੰਦਰ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਚਰਚਾਵਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

Punjab

Punjab ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ…

Chandigarh : ਪੰਜਾਬ ਸਰਕਾਰ ਨੇ ਸੂਬੇ ਦੇ ਬਜ਼ੁਰਗਾਂ ਨੂੰ ਤੋਹਫਾ ਦਿੱਤਾ ਹੈ, ਜਿਸ ਦੇ ਤਹਿਤ ਬਰਨਾਲਾ ਦੇ ਤਪਾ ਵਿਚ ਬਿਰਧ ਆਸ਼ਰਮ ਖੁੱਲਣ ਜਾ ਰਿਹਾ ਹੈ। ਅੱਜ ਮੰਤਰੀ ਡਾਕਟਰ ਬਲਜੀਤ ਕੌਰ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਦਾ ਉਦਘਾਟਨ ਕਰਨਗੇ ਅਤੇ ਹਾਸਟਲ ਬਲਾਕ ਵਿਚ ਆਸ਼ਰਮ ਵਿਚ ਰਹਿਣ ਵਾਲਿਆਂ ਨਾਲ ਮੁਲਾਕਾਤ ਵੀ ਕਰਨਗੇ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਐਨਕਾਂ, ਪੈਨਸ਼ਨ/ਸੀਨੀਅਰ ਸਿਟੀਜਨ ਕਾਰਡ ਵੀ ਸੌਂਪੇ ਜਾਣਗੇ। ਬਿਰਧ ਆਸ਼ਰਮ ਦੇ ਬਾਹਰ ਮੇਗਾ ਹੈਲਥ ਚੈਕਅੱਪ ਕੈਂਪ ਵਿਚ ਵੀ ਸ਼ਮੂਲੀਅਤ ਕਰਨਗੇ। ਕੈਂਪ ਵਿਚ ਜਨਰਲ ਚੈਕਅੱਪ ਦੇ ਨਾਲ ਨਾਲ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।

Punjab

Punjab University’ਚ ਵਿਦਿਆਰਥੀਆਂ ਦੇ ਗੁੱਟਾਂ ਵਿਚਾਲੇ ਹੋਇਆ ਝਗੜਾ; Police ਨੇ ਕਈ ਨੌਜਵਾਨ ਕੀਤੇ ਕਾਬੂ….

Punjab University : ਇੱਕ ਪਾਸੇ ਜਿੱਥੇ ਪੰਜਾਬ ਯੂਨੀਵਰਸਿਟੀ ’ਚ ਆਦਿੱਤਿਆ ਕਤਲ ਮਾਮਲਾ ਠੰਢਾ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ ਉੱਥ ੇਹੀ ਦੂਜੇ ਪਾਸੇ ਇੱਕ ਹੋਰ ਵਿਵਾਦ ਸਾਹਮਣੇ ਆ ਗਿਆ ਹੈ। ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ’ਚ ਮੁੜ ਦੋ ਵਿਦਿਆਰਥੀਆਂ ਦੇ ਗੁੱਟ ਵਿਚਾਲੇ ਝਗੜਾ ਹੋ ਗਿਆ। ਦੱਸ ਦਈਏ ਕਿ ਮਾਮਲਾ ਅੱਜ ਸ਼ਾਮ 6 ਵਜੇ ਦਾ ਦੱਸਿਆ ਜਾ ਰਿਹਾ ਹੈ। ਮਾਮਲਾ ਇੰਨ੍ਹਾਂ ਜਿਆਦਾ ਵਧ ਗਿਆ ਕਿ ਕਈ ਵਿਦਿਆਰਥੀਆਂ ਨੂੰ ਪੁਲਿਸ ਨੇ ਕਾਬੂ ਕੀਤਾ।  ਮਿਲੀ ਜਾਣਕਾਰੀ ਮੁਤਾਬਿਕ ਬੀਤੀ ਰਾਤ ਝੂਠੇ ਕਾਗਜ ਵੰਡਣ ਕਰਕੇ ਇਹ ਟਕਰਾਅ ਹੋਇਆ ਹੈ। ਜਿਸ ਕਾਰਨ ਕਈ ਨੌਜਵਾਨ ਜ਼ਕਮੀ ਵੀ ਹੋਏ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 

Punjab

Road Accident ‘ਚ ਪਿਓ ਤੇ 2 ਪੁੱਤਾਂ ਦੀ ਹੋਈ ਦਰਦਨਾਕ ਮੌਤ, PGI ਦਵਾਈ ਲੈਣ ਜਾਂਦਿਆਂ ਨਾਲ ਵਾਪਰੀ ਘਟਨਾ..

Road Accident:  ਸੰਗਰੂਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਤਿੰਨੋਂ ਲੋਕ ਇੱਕੋ ਪਰਿਵਾਰ ਦੇ ਸਨ। ਮ੍ਰਿਤਕਾਂ ਵਿੱਚ ਪਿਤਾ ਅਤੇ ਉਸਦੇ ਦੋ ਪੁੱਤਰ ਸ਼ਾਮਲ ਹਨ। ਹਾਦਸੇ ਸਮੇਂ ਕਾਰ ਵਿੱਚ ਚਾਰ ਲੋਕ ਸਵਾਰ ਸਨ। ਚੌਥਾ ਨੌਜਵਾਨ ਜ਼ਖਮੀ ਹੋ ਗਿਆ ਹੈ। ਮ੍ਰਿਤਕਾਂ ਦੀ ਪਛਾਣ ਕ੍ਰਿਸ਼ਨ ਲਾਲ (81), ਉਸਦੇ ਪੁੱਤਰ ਜਤਿੰਦਰ ਕੁਮਾਰ (56) ਅਤੇ ਰਵੀ ਕੁਮਾਰ (55) ਵਜੋਂ ਹੋਈ ਹੈ, ਜੋ ਸਾਰੇ ਬਠਿੰਡਾ ਦੇ ਰਾਮਾ ਮੰਡੀ ਦੇ ਰਹਿਣ ਵਾਲੇ ਹਨ। ਇਹ ਹਾਦਸਾ ਮੰਗਲਵਾਰ ਸਵੇਰੇ ਬਠਿੰਡਾ-ਜ਼ੀਰਕਪੁਰ ਰਾਸ਼ਟਰੀ ਰਾਜਮਾਰਗ ‘ਤੇ ਪਿੰਡ ਰਾਮਨਗਰ ਸਿਬੀਆ ਨੇੜੇ ਵਾਪਰਿਆ। ਤੇਜ਼ ਰਫ਼ਤਾਰ ਕਾਰ ਉਸ ਸਮੇਂ ਕਾਬੂ ਤੋਂ ਬਾਹਰ ਹੋ ਗਈ ਜਦੋਂ ਇੱਕ ਅਵਾਰਾ ਜਾਨਵਰ ਇਸਦੇ ਸਾਹਮਣੇ ਆ ਗਿਆ। ਪਸ਼ੂਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ, ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ ਤੇ ਕਾਰ ਸੜਕ ਕਿਨਾਰੇ ਇੱਕ ਲੋਹੇ ਦੇ ਖੰਭੇ ਨਾਲ ਟਕਰਾ ਗਈ। ਕਾਰ ਵਿੱਚ ਸਵਾਰ ਪਿਤਾ ਅਤੇ ਦੋ ਪੁੱਤਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਵਿੱਚ ਸਵਾਰ ਇੱਕ ਨੌਜਵਾਨ ਵੀ ਜ਼ਖਮੀ ਹੋ ਗਿਆ ਹੈ। ਉਸਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਥਾਣਾ ਸਦਰ ਸੰਗਰੂਰ ਦੇ ਏਐਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਰਾਮਾ ਮੰਡੀ (ਬਠਿੰਡਾ) ਤੋਂ ਚਾਰ ਵਿਅਕਤੀ ਦਵਾਈ ਲੈਣ ਲਈ ਇੱਕ ਕਾਰ ਵਿੱਚ PGI ਚੰਡੀਗੜ੍ਹ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਸੰਗਰੂਰ ਨੇੜੇ ਉੱਪਲੀ ਫਲਾਈਓਵਰ ਪਾਰ ਕਰਕੇ ਪਿੰਡ ਰਾਮਨਗਰ ਸਿਬੀਆ ਦੇ ਕੱਟ ਨੇੜੇ ਪਹੁੰਚੀ ਤਾਂ ਅਚਾਨਕ ਇੱਕ ਅਵਾਰਾ ਜਾਨਵਰ ਕਾਰ ਦੇ ਸਾਹਮਣੇ ਆ ਗਿਆ।  ਉਸਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ, ਕਾਰ ਕੰਟਰੋਲ ਤੋਂ ਬਾਹਰ ਹੋ ਗਈ ਤੇ ਸੜਕ ਦੇ ਕਿਨਾਰੇ ਇੱਕ ਲੋਹੇ ਦੇ ਖੰਭੇ ਨਾਲ ਟਕਰਾ ਗਈ। ਲੋਹੇ ਦੇ ਖੰਭੇ ਨਾਲ ਟਕਰਾਉਣ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਵਿੱਚ ਸਵਾਰ ਕ੍ਰਿਸ਼ਨ ਲਾਲ ਅਤੇ ਉਨ੍ਹਾਂ ਦੇ ਦੋ ਪੁੱਤਰ ਜਤਿੰਦਰ ਕੁਮਾਰ ਅਤੇ ਰਵੀ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ ਕਾਰ ਵਿੱਚ ਸਵਾਰ ਜਤਿੰਦਰ ਕੁਮਾਰ ਦੇ ਪੁੱਤਰ ਕਰਨ ਕੁਮਾਰ ਨੂੰ ਗੰਭੀਰ ਹਾਲਤ ਵਿੱਚ ਸੰਗਰੂਰ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।

Scroll to Top