ਫਗਵਾੜਾ ਨਿਊਜ਼

Latest news
17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ.... ਟੈਂਪੋ ਦਾ ਟਾਇਰ ਬਦਲ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਕੁਚਲਿਆ, ਹੋਈ ਮੌਤ.... Punjab ਦੇ ਇਸ ਪਿੰਡ ਵਿਚ ਹੈਰਾਨ ਕਰਨ ਵਾਲੀ ਘਟਨਾ, ਲਗਾਤਾਰ ਮਿਲ ਰਹੀਆਂ ਮੁੰਡਿਆਂ ਦੀਆਂ ਲਾਸ਼ਾਂ.... Punjab ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ...

punjabi

punjabi

ਟੈਂਪੋ ਦਾ ਟਾਇਰ ਬਦਲ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਕੁਚਲਿਆ, ਹੋਈ ਮੌਤ….

Ludhiana : ਫਿਰੋਜ਼ਪੁਰ ਰੋਡ ‘ਤੇ ਨਾਨਕਸਰ ਗੁਰਦੁਆਰੇ ਦੇ ਨੇੜੇ ਵੀਰਵਾਰ ਰਾਤ ਲਗਭਗ 9 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਤੇਜ਼ ਰਫ਼ਤਾਰ ਟਰਾਲੇ ਨੇ ਟਾਇਰ ਬਦਲ ਰਹੇ ਇੱਕ ਨੌਜਵਾਨ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਇੱਕ ਵਿਅਕਤੀ ਨੇ ਮਸਾਂ ਆਪਣੀ ਜਾਨ ਬਚਾਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਮਨਦੀਪ ਸਿੰਘ ਹਿਰਾ ਨਗਰ, ਫਿਰੋਜ਼ਪੁਰ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਆਪਣੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਨਾਲ ਮਿਲ ਕੇ ਸਬਜ਼ੀਆਂ ਨਾਲ ਭਰਿਆ ਟੈਂਪੋ ਲੈ ਕੇ ਫਿਰੋਜ਼ਪੁਰ ਤੋਂ ਕੀਰਤਪੁਰ ਅਤੇ ਨੰਗਲ ਵੱਲ ਜਾ ਰਿਹਾ ਸੀ। ਨਾਨਕਸਰ ਗੁਰਦੁਆਰੇ ਦੇ ਕੋਲ ਪੁਲ ਦੇ ਕਿਨਾਰੇ ਟੈਂਪੋ ਦਾ ਟਾਇਰ ਪੈਂਚਰ ਹੋ ਗਿਆ। ਦੋਵੇਂ ਭਰਾ ਟਾਇਰ ਬਦਲਣ ਲੱਗੇ। ਮਨਦੀਪ ਟਾਇਰ ਬਦਲਣ ਲਈ ਜੈਕ ਲਾ ਰਿਹਾ ਸੀ, ਜਦਕਿ ਗੁਰਪ੍ਰੀਤ ਸੜਕ ‘ਤੇ ਖੜਾ ਹੋ ਕੇ ਮੋਬਾਇਲ ਦੀ ਟਾਰਚ ਜਲਾ ਕੇ ਆਉਂਦੇ ਜਾਣ ਵਾਲੇ ਵਾਹਨਾਂ ਨੂੰ ਸੰਕੇਤ ਦੇ ਰਿਹਾ ਸੀ। ਇਸ ਦੌਰਾਨ ਮੋਗਾ ਵੱਲੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਮਨਦੀਪ ਨੂੰ ਕੁਚਲ ਦਿਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੁਰਪ੍ਰੀਤ ਨੇ ਦੱਸਿਆ ਕਿ ਉਸ ਨੇ ਬਹੁਤ ਮੁਸ਼ਕਲ ਨਾਲ ਛਾਲ ਮਾਰ ਕੇ ਆਪਣੀ ਜਾਨ ਬਚਾਈ। ਉਸ ਨੇ ਦੋਸ਼ ਲਾਇਆ ਕਿ ਟਰਾਲੇ ਦੇ ਡ੍ਰਾਈਵਰ ਨੂੰ ਨੀਂਦ ਆਈ ਹੋਈ ਸੀ, ਜਿਸ ਕਰਕੇ ਹਾਦਸਾ ਹੋਇਆ। ਟਰਾਲਾ ਇੰਨਾ ਤੇਜ਼ ਸੀ ਕਿ ਮਨਦੀਪ ਨੂੰ ਕੁਚਲਣ ਤੋਂ ਬਾਅਦ ਉਹ ਟੈਂਪੋ ਨਾਲ ਵੀ ਟੱਕਰਾ ਗਿਆ। ਬਸ ਸਟੈਂਡ ਚੌਕੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਸਰਕਾਰੀ ਹਸਪਤਾਲ ਵਿਚ ਰੱਖਵਾਇਆ ਗਿਆ ਹੈ। ਪੁਲਿਸ ਨੇ ਟੈਂਪੋ ਅਤੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਗੁਰਪ੍ਰੀਤ ਸਿੰਘ ਦੇ ਬਿਆਨ ਅਧਾਰ ‘ਤੇ ਜਾਂਚ ਜਾਰੀ ਹੈ। ਟਰਾਲੇ ਦਾ ਡ੍ਰਾਈਵਰ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਤੋਂ ਬਾਅਦ ਟੈਂਪੋ ‘ਚੋ ਸਬਜ਼ੀਆਂ ਦੇ ਥੈਲੇ ਸੜਕ ‘ਤੇ ਡਿੱਗ ਪਏ, ਜਿਸ ਕਾਰਨ ਪੁੱਲ ਦੇ ਉੱਤੇ ਹਰੀ ਮਿਰਚ, ਗੋਭੀ ਅਤੇ ਸ਼ਿਮਲਾ ਮਿਰਚੀ ਬਿਖਰੀ ਹੋਈ ਦਿਖਾਈ ਦਿੱਤੀ।

Punjab, punjabi

Punjab ‘ਚ ਵੀਰਵਾਰ 10 April ਨੂੰ ਛੁੱਟੀ ਦਾ ਐਲਾਨ, ਸਾਰੇ Schools, Collages , offices ਰਹਿਣਗੇ ਬੰਦ…

Chandigarh :ਪੰਜਾਬ ਵਿੱਚ ਇੱਕ ਵਾਰ ਫਿਰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 10 ਅਪ੍ਰੈਲ ਨੂੰ ਵੀ ਸੂਬੇ ਵਿੱਚ ਸਰਕਾਰੀ ਛੁੱਟੀ ਰਹੇਗੀ। ਸੂਬਾ ਸਰਕਾਰ ਨੇ ਮਹਾਵੀਰ ਜਯੰਤੀ ਦੇ ਮੌਕੇ ‘ਤੇ 10 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਕਾਰਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਸੰਸਥਾਵਾਂ ਵਿੱਚ ਛੁੱਟੀ ਰਹੇਗੀ। ਇਸ ਤੋਂ ਬਾਅਦ, 13 ਅਪ੍ਰੈਲ ਨੂੰ ਵਿਸਾਖੀ ਅਤੇ 14 ਅਪ੍ਰੈਲ ਨੂੰ ਡਾ. ਬੀ. ਆਰ. ਅੰਬੇਡਕਰ, 18 ਅਪ੍ਰੈਲ ਗੁੱਡ ਫਰਾਈਡੇ ਅਤੇ 29 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦੇ ਜਨਮ ਦਿਨ ‘ਤੇ ਸਰਕਾਰੀ ਛੁੱਟੀਆਂ ਹੋਣਗੀਆਂ। ਬੱਚੇ ਅਤੇ ਉਨ੍ਹਾਂ ਦੇ ਮਾਪੇ ਲੰਬੇ ਵੀਕਐਂਡ ਦੀ ਤਿਆਰੀ ਕਰ ਰਹੇ ਹਨ। 10 ਅਪ੍ਰੈਲ ਨੂੰ ਦੇਸ਼ ਦੇ ਕਈ ਸ਼ਹਿਰਾਂ ਵਿੱਚ ਬੈਂਕ ਬੰਦ ਰਹਿਣਗੇ। ਆਰਬੀਆਈ ਦੀ ਛੁੱਟੀਆਂ ਦੀ ਸੂਚੀ ਦੇ ਅਨੁਸਾਰ, 10 ਅਪ੍ਰੈਲ ਨੂੰ, ਮਹਾਂਵੀਰ ਜਯੰਤੀ ਦੇ ਮੌਕੇ ‘ਤੇ, ਅਹਿਮਦਾਬਾਦ, ਐਜ਼ੌਲ, ਬੇਲਾਪੁਰ, ਬੰਗਲੁਰੂ, ਭੋਪਾਲ, ਚੇਨਈ, ਜੈਪੁਰ, ਕਾਨਪੁਰ, ਕੋਲਕਾਤਾ, ਲਖਨਊ, ਮੁੰਬਈ, ਨਾਗਪੁਰ, ਨਵੀਂ ਦਿੱਲੀ, ਰਾਏਪੁਰ ਅਤੇ ਰਾਂਚੀ ਦੇ ਸਾਰੇ ਬੈਂਕ ਬੰਦ ਰਹਿਣਗੇ। ਅਪ੍ਰੈਲ ਵਿੱਚ ਬਹੁਤ ਸਾਰੀਆਂ ਛੁੱਟੀਆਂ ਅਪ੍ਰੈਲ ਦੇ ਮਹੀਨੇ ਵਿੱਚ ਸਰਕਾਰੀ ਦਫ਼ਤਰਾਂ, ਸਕੂਲਾਂ-ਕਾਲਜਾਂ ਅਤੇ ਬੈਂਕਾਂ ਵਿੱਚ ਬਹੁਤ ਸਾਰੀਆਂ ਛੁੱਟੀਆਂ ਹੁੰਦੀਆਂ ਹਨ। ਇਸ ਮਹੀਨੇ ਵਿੱਚ, ਕਈ ਰਾਜਾਂ ਵਿੱਚ ਸਥਾਨਕ ਤਿਉਹਾਰ ਵੀ ਮਨਾਏ ਜਾਂਦੇ ਹਨ, ਜਿਨ੍ਹਾਂ ਲਈ ਸਥਾਨਕ ਪੱਧਰ ‘ਤੇ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ। ਝਾਰਖੰਡ ਵਾਂਗ, ਸਰਕਾਰ ਨੇ ਸਰਹੁਲ ਤਿਉਹਾਰ ਦੇ ਮੌਕੇ ‘ਤੇ ਦੋ ਦਿਨਾਂ ਦੀ ਜਨਤਕ ਛੁੱਟੀ ਦਾ ਐਲਾਨ ਕੀਤਾ ਸੀ। ਇਸ ਮਹੀਨੇ ਬਹੁਤ ਸਾਰੇ ਤਿਉਹਾਰ ਹਨ, ਕੁਝ ਖਤਮ ਹੋ ਗਏ ਹਨ ਅਤੇ ਕੁਝ ਅਜੇ ਆਉਣੇ ਬਾਕੀ ਹਨ। ਮਹਾਵੀਰ ਜਯੰਤੀ – 10 ਅਪ੍ਰੈਲ ਡਾ ਬਾਬਾ ਸਾਹਿਬ ਅੰਬੇਡਕਰ ਜਯੰਤੀ/ਵਿਸ਼ੂ/ਬੀਜੂ/ਬੁਈਸੂ ਤਿਉਹਾਰ/ਮਹਾਵਿਸ਼ਵ ਸੰਕ੍ਰਾਂਤੀ/ਤਾਮਿਲ ਨਵਾਂ ਸਾਲ ਦਿਵਸ/ਬੋਹਾਗ ਬਿਹੂ/ਚਿਰੋਬਾ – 14 ਅਪ੍ਰੈਲ ਬੰਗਾਲੀ ਨਵੇਂ ਸਾਲ ਦਾ ਦਿਨ/ਹਿਮਾਚਲ ਦਿਵਸ/ਬੋਹਾਗ ਬਿਹੂ – 15 ਅਪ੍ਰੈਲ ਬੋਹਾਗ ਬਿਹੂ – 16 ਅਪ੍ਰੈਲ ਗੁੱਡ ਫਰਾਈਡੇ – 18 ਅਪ੍ਰੈਲ ਗਰੀਆ ਪੂਜਾ – 21 ਅਪ੍ਰੈਲ ਭਗਵਾਨ ਸ਼੍ਰੀਪਰਸ਼ੂਰਾਮ ਜਯੰਤੀ – 29 ਅਪ੍ਰੈਲ ਬਸਵ ਜਯੰਤੀ/ਅਕਸ਼ੈ ਤ੍ਰਿਤੀਆ – 30 ਅਪ੍ਰੈਲ

Punjab, punjabi

Punjab’ਚ ਵੱਡਾ ਹਾਦਸਾ, ਟਰਾਲੇ ਤੇ ਪਿਕਅੱਪ ਦੀ ਟੱਕਰ ‘ਚ 11 ਵੇਟਰਾਂ ਦੀ ਮੌਤ, 11 ਜ਼ਖ਼ਮੀ, ਹਵਾ ‘ਚ ਗੇਂਦਾਂ ਵਾਂਗ ਉਛਲੇ ਵਿਅਕਤੀ

ਫਿਰੋਜ਼ਪੁਰ ‘ਚ ਤੜਕਸਾਰ ਰੂਹ ਕੰਬਾਊ ਹਾਦਸਾ ਵਾਪਰਨ ਦੀ ਖ਼ਬਰ ਹੈ। ਹਾਦਸੇ ਵਿੱਚ ਪਿਕਅੱਪ ਸਵਾਰ 9 ਲੋਕਾਂ ਦੀ ਮੌਤ (9 Death in Truck-Pickup Collision)  ਹੋ ਗਈ ਹੈ, ਜਦਕਿ 11 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਦੀ ਭਿਆਨਕਤਾ ਦਾ ਇਸ ਗੱਲ ਤੋਂ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਟੱਕਰ ਤੋਂ ਬਾਅਦ ਪਿਕਅੱਪ ਸਵਾਰ ਆਸ ਪਾਸੇ ਡਿੱਗੇ ਪਏ ਸਨ, ਇੰਝ ਜਾਪ ਰਿਹਾ ਸੀ ਜਿਵੇਂ ਕਿ ਹਵਾ ਵਿੱਚ ਗੇਂਦਾਂ ਵਾਂਗ ਉਛਲ ਕੇ ਡਿੱਗੇ ਹੋਣ।  ਜਾਣਕਾਰੀ ਅਨੁਸਾਰ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ (Ferozepur-Fazilka GT Road) ‘ਤੇ ਸਥਿਤ ਪਿੰਡ ਮੋਹਨ ਕੇ ਨਜਦੀਕ ਪਿਕਅਪ ਗੱਡੀ ਅਤੇ ਟਰਾਲੇ ਵਿਚਾਲੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇੱਕ ਛੋਟਾ ਹਾਥੀ ਗੁਰੂਹਰਸਹਾਏ ਤੋਂ ਵੇਟਰਾਂ ਨਾਲ ਭਰ ਕੇ ਜਲਾਲਾਬਾਦ ਏਰੀਏ ਨੂੰ ਜਾ ਰਿਹਾ ਸੀ ਕਿ ਪਿੰਡ ਮੋਹਨ ਕੇ ਨਜਦੀਕ ਟਰਾਲੇ ਦੇ ਨਾਲ ਟੱਕਰ ਹੋ ਗਈ। ਹੁਣ ਤੱਕ ਦੀ ਖ਼ਬਰ ਅਨੁਸਾਰ 9 ਜਣਿਆਂ ਦੀ ਮੌਤ ਹੋ ਗਈ ਹੈ, ਜਦਕਿ 11 ਤੋਂ ਵੱਧ ਜ਼ਖ਼ਮੀਆਂ ਨੂੰ ਫ਼ਰੀਦਕੋਟ ਅਤੇ ਜਲਾਲਾਬਾਦ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਲੱਗਣ ‘ਤੇ ਐਂਬੂਲੈਂਸ ਅਤੇ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚਿਆ ਹੋਇਆ ਹੈ ਅਤੇ ਰਾਹਤ ਕਾਰਜ ਜਾਰੀ ਹਨ। ਡੀਸੀ ਫਿਰੋਜ਼ਪੁਰ ਦੇ ਹੁਕਮਾਂ ‘ਤੇ ਤਹਿਸੀਲਦਾਰ ਗੁਰੂਹਰਸਹਾਏ ਮੌਕੇ ‘ਤੇ ਹਾਜ਼ਰ ਹਨ ਅਤੇ ਐਂਬੂਲੈਂਸਾਂ ਰਾਹੀਂ ਮਰੀਜ਼ਾਂ ਨੂੰ ਹਸਪਤਾਲ ਦਾਖਲ ਕਰਵਾਇਆ। ਜ਼ਖਮੀ 11 ਮਰੀਜ਼ਾਂ ਵਿੱਚੋਂ 10 ਨੂੰ ਮੈਡੀਕਲ ਕਾਲਜ ਫਰੀਦਕੋਟ ਵਿਖੇ ਇਲਾਜ ਹਿੱਤ ਰੈਫਰ ਕੀਤਾ ਗਿਆ ਹੈ, ਜਦਕਿ ਇੱਕ ਮਰੀਜ਼ ਜਲਾਲਾਬਾਦ ਵਿਖੇ ਇਲਾਜ ਅਧੀਨ ਹੈ।  ਡੀਸੀ ਫਿਰੋਜ਼ਪੁਰ ਨੇ ਕਿਹਾ ਕਿ ਜ਼ਿਲ੍ਹਾ ਪੀੜਤਾਂ ਦੇ ਪਰਿਵਾਰਾਂ ਨਾਲ ਖੜਾ ਹੈ ਅਤੇ ਜ਼ਖ਼ਮੀਆਂ ਦਾ ਪੂਰਾ ਇਲਾਜ ਕਰਵਾਏਗਾ।

Punjab, punjabi

Punjab”ਚ ਬੱਚਿਆਂ ਨਾਲ ਭਰੀ school Bus ਪਲਟੀ, ਸ਼ੀਸ਼ੇ ਤੋੜ ਕੱਢਣਾ ਪਿਆ ਬਾਹਰ…

Barnala : ਬਰਨਾਲਾ ਜ਼ਿਲ੍ਹੇ ਦੇ ਪਿੰਡ ਅਲਕੜਾ ‘ਚ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਬੱਚਿਆਂ ਨੂੰ ਸਕੂਲ ਲਿਜਾ ਰਹੀ ਇਕ ਬੱਸ ਖੇਤਾਂ ‘ਚ ਪਲਟ ਗਈ। ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਜਾਣਕਾਰੀ ਮੁਤਾਬਕ ਇਕ ਨਿੱਜੀ ਸਕੂਲ ਦੀ ਬੱਸ ਪਿੰਡ ਅਲਕੜਾ ਤੋਂ ਸਕੂਲੀ ਬੱਚਿਆਂ ਨੂੰ ਲੈ ਕੇ ਭਦੌੜ ਜਾ ਰਹੀ ਸੀ ਪਰ ਰਾਹ ‘ਚ ਸੰਘਣੀ ਧੁੰਦ ਪਈ ਹੋਈ ਸੀ। ਇਸ ਦੌਰਾਨ ਟਰੈਕਟਰ-ਟਰਾਲੀ ਨੂੰ ਕਰਾਸ ਕਰਦੇ ਹੋਏ ਬੱਸ ਖੇਤਾਂ ‘ਚ ਪਲਟ ਗਈ। ਮੌਕੇ ‘ਤੇ ਪਿੰਡ ਦੇ ਲੋਕ ਇਕੱਠੇ ਹੋਏ ਅਤੇ ਜੇ. ਸੀ. ਬੀ. ਦੀ ਮਦਦ ਨਾਲ ਪਲਟੀ ਹੋਈ ਬੱਸ ਨੂੰ ਖੇਤਾਂ ‘ਚੋਂ ਬਾਹਰ ਕੱਢਿਆ ਗਿਆ। ਬੱਸ ਚਾਲਕ ਨੇ ਤੁਰੰਤ ਬੱਸ ਦੇ ਅੱਗੇ ਅਤੇ ਪਿੱਛੇ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਇਸ ਘਟਨਾ ਦੌਰਾਨ ਸਕੂਲ ਪ੍ਰਬੰਧਕਾਂ ਅਤੇ ਪਿੰਡ ਦੇ ਲੋਕਾਂ ਵਿਚਾਲੇ ਵੀ ਝੜਪ ਹੋ ਗਈ, ਜਿਸ ਤੋਂ ਬਾਅਦ ਸਕੂਲ ਬੰਦ ਕਰ ਦਿੱਤਾ ਗਿਆ। ਸਕੂਲ ਪ੍ਰਬੰਧਕਾਂ ਨੇ ਮੌਕੇ ‘ਤੇ ਪਹੁੰਚ ਕੇ ਬੱਸ ‘ਚ ਸਵਾਰ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਅਤੇ ਮਾਮੂਲੀ ਤੌਰ ‘ਤੇ ਜ਼ਖਮੀ ਹੋਏ ਬੱਚਿਆਂ ਨੂੰ ਹਸਪਤਾਲ ਭੇਜ ਦਿੱਤਾ। ਇਸ ਮੌਕੇ ਬੱਸ ਦੇ ਡਰਾਈਵਰ ਨੇ ਕਿਹਾ ਕਿ ਸੜਕ ਕਿਨਾਰੇ ਰਜਵਾਹੇ ਲਈ ਪਾਈਪ ਲੱਗੇ ਹੋਏ ਸਨ ਅਤੇ ਉਸ ਦੀ ਬੱਸ ਤੋਂ ਅੱਗੇ ਇਕ ਟਰਾਲੀ ਜਾ ਰਹੀ ਸੀ। ਟਰਾਲੀ ਨੂੰ ਪਾਸ ਦੇਣ ਲਈ ਬੱਸ ਨੂੰ ਸਾਈਡ ‘ਤੇ ਲਾਇਆ ਗਿਆ ਪਰ ਬੱਸ ਹੇਠਾਂ ਮਿੱਟੀ ਚੀਕਣੀ ਹੋਣ ਕਾਰਨ ਦੱਬ ਗਈ ਅਤੇ ਖੇਤਾਂ ‘ਚ ਪਲਟ ਗਈ। ਦੂਜੇ ਪਾਸੇ ਪਿੰਡ ਵਾਲਿਆਂ ਨੇ ਦੱਸਿਆ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ ਪਰ ਸੜਕ ਕਿਨਾਰੇ ਪਏ ਪਾਈਪ ਵੀ ਇਸ ਦਾ ਕਾਰਨ ਹਨ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀ ਮੰਗ ਕਰ ਰਹੇ ਹਨ ਕਿ ਟੋਏ ਨੂੰ ਭਰਨ ਲਈ ਇਸਤੇਮਾਲ ਕੀਤੇ ਗਏ ਪਾਈਪਾਂ ਨੂੰ ਹਟਾਇਆ ਜਾਵੇ ਤਾਂ ਜੋ ਭਵਿੱਖ ‘ਚ ਅਜਿਹਾ ਹਾਦਸਾ ਦੁਬਾਰਾ ਨਾ ਵਾਪਰੇ।

Punjab, punjabi

Punjab BJP ਵੱਲੋਂ Dr.Ambedkar ਦਾ ਬੁੱਤ ਤੋੜਣ ਵਾਲੇ ਦੀ MP ਅੰਮ੍ਰਿਤਪਾਲ ਨਾਲ ਤੁਲਨਾ…

ਚੰਡੀਗੜ੍ਹ- ਅੰਮ੍ਰਿਤਸਰ ਵਿੱਚ 26 ਜਨਵਰੀ ਨੂੰ ਅਕਾਸ਼ਦੀਪ ਸਿੰਘ ਨਾਂ ਦੇ ਨੌਜਵਾਨ ਵੱਲੋਂ ਡਾ. ਅੰਬੇਡਕਰ ਦੇ ਬੁੱਤ ਨਾਲ ਤੋੜ-ਭੰਨ ਕੀਤੀ ਗਈ ਸੀ, ਜਿਸ ਨੂੰ ਲੈ ਕੇ ਦਲਿਤ ਭਾਈਚਾਰੇ ਵਿੱਚ ਭਾਰੀ ਰੋਸ ਹੈ। ਦਲਿਤ ਭਾਈਚਾਰੇ ਦਾ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਜਾਰੀ ਹੈ। ਅੱਜ ਇਸੇ ਸਿਲਸਿਲੇ ਵਿੱਚ ਪੰਜਾਬ ਭਾਜਪਾ ਦਾ ਵਫਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਜਦੋਂ ਭਾਜਪਾ ਵਫਦ ਰਾਜਪਾਲ ਕਟਾਰੀਆ ਨੂੰ ਮਿਲ ਕੇ ਬਾਹਰ ਆਇਆ ਤਾਂ ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕੀਤੀ।  ਰਾਜਪਾਲ ਗੁਲਾਬ ਚੰਦ  ਨਾਲ ਮੁਲਾਕਾਤ ਤੋਂ ਬਾਅਦ ਮਨੋਰੰਜਨ ਕਾਲੀਆ ਨੇ ਕਿਹਾ ਕਿ 26 ਜਨਵਰੀ ਨੂੰ ਬਾਬਾ ਸਾਹਿਬ ਅੰਬੇਡਕਰ ਸੰਬੰਧੀ ਜੋ ਮਾਮਲਾ ਆਇਆ ਸੀ, ਜਿਸ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ ਸੀ, ਇਸਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਘੱਟ ਹੋਵੇਗੀ। ਅਸੀਂ ਗਵਰਨਰ ਨੂੰ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਜ਼ਰੂਰੀ ਹੈ। ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ  ਇਹ ਦੋਸ਼ੀ ਦੁਬਈ ਵਿੱਚ ਸੀ ਅਤੇ ਜਦੋਂ ਉਹ ਵਾਪਸ ਆਇਆ ਤਾਂ ਉਸਨੇ ਕੇਸ ਰੱਖੇ। ਇਸੇ ਤਰ੍ਹਾਂ ਅੰਮ੍ਰਿਤਪਾਲ ਵੀ ਬਾਅਦ ਵਿਚ ਸਿੰਘ ਸਜਿਆ ਸੀ।    ਜੇਕਰ ਇਸ ਪਿੱਛੇ ਏਜੰਸੀ ਨੂੰ ਦੇਖਿਆ ਜਾਵੇ ਤਾਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਦੋਂ ਤੋਂ ‘ਆਪ’ ਸਰਕਾਰ ਸੱਤਾ ਵਿੱਚ ਆਈ ਹੈ, ਪੁਲਿਸ ਆਪਣੀ ਚੁਸਤੀ ਗੁਆ ਚੁੱਕੀ ਹੈ ਅਤੇ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਸਾਬਕਾ ਸਾਂਸਦ ਸੁਸ਼ਿਲ ਕੁਮਾਰ ਰਿੰਕੂ ਨੇ ਕਿਹਾ ਕਿ ਇਹ ਬੁਰੀ ਘਟਨਾ ਸਾਹਮਣੇ ਆਈ ਹੈ, ਜੇਕਰ ਅਸੀਂ ਸ਼੍ਰੀ ਦਰਬਾਰ ਸਾਹਿਬ ਅਤੇ ਉਸ ਲਾਂਘੇ ਨੂੰ ਵੇਖੀਏ, ਉੱਥੇ ਉੱਚ ਪੱਧਰੀ ਨਿਗਰਾਨੀ ਰੱਖੀ ਗਈ ਹੈ ਅਤੇ ਸੀਸੀਟੀਵੀ ਮੌਜੂਦ ਹਨ। ਉਥੇ ਅਜਿਹੀ ਘਟਨਾ ਦਾ ਵਾਪਰਨਾ ਸਰਕਾਰ ਦੀ ਅਸਫਲਤਾ ਜਾਪਦੀ ਹੈ। ਇਹ ਮੁੱਖ ਮੰਤਰੀ ਦੀ ਨਿੱਜੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਅਤੇ ਇਸ ਮਾਮਲੇ ਦੀ ਜਾਂਚ ਪੰਜਾਬ ਤੋਂ ਬਾਹਰੋਂ ਹੋਣੀ ਚਾਹੀਦੀ ਹੈ ਕਿਉਂਕਿ ਪੰਜਾਬ ਦੇ ਸਿਸਟਮ ‘ਤੇ ਕੋਈ ਭਰੋਸਾ ਨਹੀਂ ਹੈ। ਇਸ ਮੌਕੇ ਭਾਜਪਾ ਆਗੂ ਸੋਮਪ੍ਰਕਾਸ਼ ਨੇ ਕਿਹਾ ਕਿ  ਇਹ ਘਟਨਾ ਸਾਹਮਣੇ ਆਉਣਾ ਨਿੰਦਣਯੋਗ ਹੈ, ਲੋਕ ਇਸ ਤੋਂ ਦੁਖੀ ਹਨ, ਅਸੀਂ ਇਸਦੀ ਨਿੰਦਾ ਕਰਦੇ ਹਾਂ ਅਤੇ ਦੇਸ਼ ਤੋਂ ਬਾਹਰੋਂ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਇਸਦੀ ਜਾਂਚ ਜ਼ਰੂਰ ਕੀਤੀ ਜਾਵੇਗੀ।

Punjab, punjabi

Dr Bhim Rao Ambedkar ਦੇ ਬੁੱਤ ਦੀ ਬੇਅਦਬੀ ਖਿਲਾਫ ਰੋਹ ਬਰਕਰਾਰ; ਇਨ੍ਹਾਂ 6 ਜ਼ਿਲ੍ਹਿਆਂ ’ਚ ਦਿਖਿਆ ਬੰਦ ਦਾ ਅਸਰ…..

 ਪੰਜਾਬ ਦੇ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਦੇ ਮੌਕੇ ‘ਤੇ ਇੱਕ ਨੌਜਵਾਨ ਨੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਕੀਤੀ। ਹੁਣ ਇਹ ਮਾਮਲਾ ਕਾਫੀ ਭਖ ਗਿਆ ਹੈ। ਇਸ ਮਾਮਲੇ ਮਗਰੋਂ ਹੁਣ ਵਾਲਮੀਕਿ ਸਮਾਜ ਵੱਲੋਂ  6 ਥਾਵਾਂ ’ਤੇ ਬੰਦ ਦੀ ਕਾਲ ਦਿੱਤੀ ਗਈ ਹੈ।  ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ 6 ਜ਼ਿਲ੍ਹੇ ਜਲੰਧਰ, ਲੁਧਿਆਣਾ, ਫਗਵਾੜਾ, ਨਵਾਂਸ਼ਹਿਰ, ਹੁਸ਼ਿਆਰਪੁਰ ਤੇ ਮੋਗਾ ਅੱਜ ਸਵੇਰ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਰਹਿਣਗੇ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਜਲੰਧਰ ਜ਼ਿਲ੍ਹੇ ਦੀਆਂ ਸਾਰੀਆਂ ਸਮਾਜਿਕ ਸੰਸਥਾਵਾਂ ਨੇ ਬੰਦ ਦਾ ਸਮਰਥਨ ਕੀਤਾ ਹੈ। ਮੈਡੀਕਲ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਦੇਣ ਜਾ ਰਹੇ ਵਿਦਿਆਰਥੀਆਂ ਲਈ ਸਹੂਲਤਾਂ ਸਮੇਤ ਹੋਰ ਐਮਰਜੈਂਸੀ ਸਹੂਲਤਾਂ ਚਾਲੂ ਰਹਿਣਗੀਆਂ। ਸਰਕਾਰੀ ਬੱਸਾਂ, ਸਰਕਾਰੀ ਦਫ਼ਤਰ ਅਤੇ ਸੇਵਾ ਕੇਂਦਰ ਚੱਲਣਗੇ। ਜਲੰਧਰ ਵਿੱਚ ਸਭ ਤੋਂ ਵੱਡੇ ਪ੍ਰਦਰਸ਼ਨ ਭਗਵਾਨ ਵਾਲਮੀਕਿ ਮਹਾਰਾਜ ਚੌਕ (ਜੋਤੀ ਚੌਕ), ​​ਡਾ. ਬੀ.ਆਰ. ਅੰਬੇਡਕਰ ਚੌਕ (ਨਕੋਦਰ ਚੌਕ) ਅਤੇ ਸ਼੍ਰੀ ਗੁਰੂ ਰਵਿਦਾਸ ਚੌਕ ਵਿਖੇ ਹੋਣਗੇ। ਜਲੰਧਰ ਵਿੱਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਮੰਗਲਵਾਰ ਨੂੰ ਜਲੰਧਰ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਫਗਵਾੜਾ ਵਿੱਚ ਵੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੂਰਤੀ ਤੋੜਨ ਦੀ ਕੋਸ਼ਿਸ਼ ਤੋਂ ਬਾਅਦ ਰਵਿਦਾਸ ਭਾਈਚਾਰੇ ਵਿੱਚ ਬਹੁਤ ਗੁੱਸਾ ਹੈ। ਰਵਿਦਾਸ ਭਾਈਚਾਰੇ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਵਾਪਰੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਮੋਗਾ ਪੂਰਨ ਰੂਪ ਵਿੱਚ ਬੰਦ ਦਲਿਤ ਸਮਾਜ ਅਤੇ ਵਾਲਮੀਕਿ ਸਮਾਜ ਵੱਲੋਂ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਮਗਰੋਂ ਮੋਗਾ ਵਿੱਚ ਕੋਈ ਵੀ ਦੁਕਾਨ ਨਹੀਂ ਖੁੱਲੀ ਹੈ।  

Punjab, punjabi

Punjab ਵਿਚ ਬਿਜਲੀ ਬਿੱਲਾਂ ਬਾਰੇ ਨਵੇਂ ਹੁਕਮ ਜਾਰੀ, ਆਮ ਲੋਕਾਂ ਨੂੰ ਵੱਡੀ ਰਾਹਤ…

Punjab Electricity Bill: ਪੰਜਾਬ ਬਿਜਲੀ ਬੋਰਡ ਦੇ ਬਿੱਲ ਹੁਣ ਪੰਜਾਬੀ ਭਾਸ਼ਾ ਵਿੱਚ ਮਿਲਣ ਲੱਗੇ ਹਨ। ਦਰਅਸਲ, ਪੰਜਾਬ ਬਿਜਲੀ ਬੋਰਡ ਦੇ ਹੁਣ ਤੱਕ ਹਰ ਮਹੀਨੇ ਜੋ ਮਸ਼ੀਨੀ ਬਿਲ ਭੇਜੇ ਜਾਂਦੇ ਹਨ, ਉਹ ਸਾਰੇ ਬਿੱਲ ਅੰਗਰੇਜ਼ੀ ਭਾਸ਼ਾ ਵਿੱਚ ਆਉਂਦੇ ਸੀ ਜਿਸ ਕਾਰਨ ਆਮ ਲੋਕਾਂ ਨੂੰ ਪੜ੍ਹਨ ਵਿਚ ਪਰੇਸ਼ਾਨੀ ਹੁੰਦੀ ਸੀ। ਇਸ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ। ਹੁਣ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਪੰਜਾਬ ਬਿਜਲੀ ਬੋਰਡ ਦੇ ਕਰਮਚਾਰੀਆਂ ਵੱਲੋਂ ਬਿੱਲ ਦੋਨੋਂ ਭਾਸ਼ਾਵਾਂ ਵਿੱਚ ਜਾਰੀ ਕੀਤੇ ਜਾਣਗੇ। ਹੁਣ ਬਿੱਲ ਪੰਜਾਬੀ ਭਾਸ਼ਾ ਵਿੱਚ ਵੀ ਬਿੱਲ ਆਉਣੇ ਸ਼ੁਰੂ ਹੋ ਗਏ ਹਨ। ਬਿਜਲੀ ਬੋਰਡ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਮਿਲਣਗੇ ਤਾਂ ਜੋ ਇਹ ਬਿੱਲ ਆਮ ਲੋਕਾਂ ਦੇ ਸਮਝ ਆ ਸਕਣ। ਇਸ ਤੋਂ ਇਲਾਵਾ ਜੇਕਰ ਕੋਈ ਅੰਗਰੇਜ਼ੀ ਵਿਚ ਬਿੱਲ ਭੇਜਣ ਦੀ ਬੇਨਤੀ ਕਰਦਾ ਹੈ ਤਾਂ ਉਸ ਨੂੰ ਇਸੇ ਭਾਸ਼ਾ ਵਿਚ ਬਿੱਲ ਦਿੱਤਾ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਬਿਜਲੀ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਜਾਰੀ ਕਰਨ ਦੀ ਮੰਗ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਦੇ ਵਕੀਲ ਐਡਵੋਕੇਟ ਨਿਖਿਲ ਥੰਮਨ ਨੇ ਇੱਕ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਬਿਜਲੀ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਜਾਰੀ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਪੰਜਾਬ ਸਰਕਾਰੀ ਭਾਸ਼ਾਵਾਂ ਐਕਟ, 1967 ਨੂੰ ਲਾਗੂ ਕਰਨ ਵਿੱਚ ਹੋਈ ਲਾਪਰਵਾਹੀ ‘ਤੇ ਕੇਂਦ੍ਰਿਤ ਕੀਤਾ ਗਿਆ ਸੀ। ਇਸ ਐਕਟ ਦੇ ਤਹਿਤ ਰਾਜ ਵਿੱਚ ਸਾਰੇ ਸਰਕਾਰੀ ਸੰਚਾਰ, ਬਿਜਲੀ ਦੇ ਬਿੱਲਾਂ ਸਮੇਤ, ਪੰਜਾਬੀ ਭਾਸ਼ਾ ਵਿੱਚ ਹੋਣੇ ਜ਼ਰੂਰੀ ਹਨ। ਪਟੀਸ਼ਨ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਬਿਜਲੀ ਦੇ ਬਿੱਲ ਜਾਰੀ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪਟੀਸ਼ਨ ਵਿਚ ਉਠਾਏ ਗਏ ਮੁੱਦੇ ਦਾ ਹੱਲ ਹੋ ਗਿਆ ਹੈ। ਬਿਜਲੀ ਦੇ ਬਿੱਲ ਹੁਣ ਪੰਜਾਬੀ ਭਾਸ਼ਾ ਵਿਚ ਜਾਰੀ ਕੀਤੇ ਜਾ ਰਹੇ ਹਨ, ਜੋ ਕਿ ਪੰਜਾਬ ਸਰਕਾਰੀ ਭਾਸ਼ਾ ਐਕਟ ਦੇ ਉਪਬੰਧਾਂ ਦੇ ਅਨੁਸਾਰ ਹੈ।  

Punjab, punjabi

Punjab”ਚ ਕੈਮਰਿਆਂ ਰਾਹੀਂ ਕੱਟੇ ਜਾਣਗੇ ਚਾਲਾਨ, ਜੇ ਨਾ ਭੁਗਤਿਆ ਤਾਂ…

Ludhiana : ਪੰਜਾਬ ਵਿਚ 26 ਜਨਵਰੀ ਨੂੰ ਕੈਮਰਿਆਂ ਰਾਹੀ ਚਾਲਾਨ ਕੱਟਣ ਦੀ ਯੋਜਨਾ ਸ਼ੁਰੂ ਹੋਣ ਜਾ ਰਹੀ ਹੈ। ਸ਼ੁਰੂਆਤੀ ਤੌਰ ‘ਤੇ ਇਹ ਯੋਜਨਾ 4 ਸ਼ਹਿਰਾਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਮੋਹਾਲੀ ਵਿਚ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨੂੰ ਆਉਣ ਵਾਲੇ ਸਮੇਂ ਵਿਚ ਪੂਰੇ ਸੂਬੇ ਵਿਚ ਲਾਗੂ ਕੀਤਾ ਜਾਵੇਗਾ। ਸ਼ਹਿਰ ਦੀ ਟ੍ਰੈਫਿਕ ਪੁਲਸ ਵੱਲੋਂ ਟ੍ਰਾਇਲ ਦੇ ਤੌਰ ’ਤੇ ਦਸੰਬਰ ਮਹੀਨੇ ’ਚ ਕੈਮਰਿਆਂ ਦੀ ਮਦਦ ਨਾਲ ਲੋਕਾਂ ਦੇ ਈ-ਚਲਾਨ ਸ਼ੁਰੂ ਕੀਤੇ ਗਏ ਸਨ। ਦਸੰਬਰ ਅਤੇ ਜਨਵਰੀ ਮਹੀਨੇ ’ਚ ਟ੍ਰੈਫਿਕ ਪੁਲਸ ਹੁਣ ਤੱਕ 452 ਵਿਅਕਤੀਆਂ ਦੇ ਈ-ਚਲਾਨ ਕਰ ਚੁੱਕੀ ਹੈ। ਟ੍ਰੈਫਿਕ ਵਿਭਾਗ ਦੇ ਏ. ਡੀ. ਜੀ. ਪੀ. ਸ਼੍ਰੀ ਏ. ਐੱਸ. ਰਾਏ ਸਪੱਸ਼ਟ ਕਰ ਚੁੱਕੇ ਹਨ ਕਿ 26 ਜਨਵਰੀ ਤੋਂ ਲੁਧਿਆਣਾ ਸਮੇਤ ਸੂਬੇ ਦੇ 4 ਸ਼ਹਿਰਾਂ ਜਲੰਧਰ, ਅੰਮ੍ਰਿਤਸਰ ਅਤੇ ਮੋਹਾਲੀ ’ਚ ਜ਼ੋਰ-ਸ਼ੋਰ ਨਾਲ ਈ-ਚਲਾਨ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ। ਯੋਜਨਾ ਤਹਿਤ ਸਿਗਨਲ ਜੰਪ ਕਰਨ, ਸਟਾਪ ਲਾਈਨ ਦੀ ਉਲੰਘਣਾ ਕਰਨ, ਬਿਨਾਂ ਹੈਲਮੇਟ ਦੇ ਵਾਹਨ ਚਾਲਕਾਂ ਦੇ ਕੈਮਰਿਆਂ ਦੀ ਮਦਦ ਨਾਲ ਈ-ਚਲਾਨ ਕੀਤੇ ਜਾਣਗੇ। ਈ-ਚਲਾਨ ਵਾਹਨ ਦੇ ਰਜਿਸਟਰਡ ਮਾਲਕ ਦੇ ਪਤੇ ’ਤੇ ਪੁੱਜ ਜਾਵੇਗਾ, ਜਿਸ ਦਾ ਆਨਲਾਈਨ ਭੁਗਤਾਨ ਕਰਨਾ ਹੋਵੇਗਾ।                        ਚਾਲਾਨ ਨਾ ਭੁਗਤਣ ‘ਤੇ ਲਾਕ ਹੋ ਜਾਵੇਗੀ RC ਭੁਗਤਾਨ ਨਾ ਕਰਨ ’ਤੇ ਵਾਹਨ ਦੀ RC ਆਨਲਾਈਨ ਪੋਰਟਲ ’ਚ ਲਾਕ ਹੋ ਜਾਵੇਗੀ, ਜਿਸ ਕਾਰਨ ਆਰ. ਟੀ. ਓ. ਆਫਿਸ ਵਿਚ ਆਰ. ਸੀ. ਟ੍ਰਾਂਸਫਰ, ਰੀਨਿਊ ਆਦਿ ਦਾ ਕੋਈ ਕੰਮ ਨਹੀਂ ਹੋ ਸਕੇਗਾ। ਯੋਜਨਾ ਨੂੰ ਕਾਮਯਾਬ ਕਰਨ ਲਈ ਇਨ੍ਹਾਂ 4 ਸ਼ਹਿਰਾਂ ਦੇ ਮੁੱਖ ਚੌਕਾਂ ’ਚ ਪੀ. ਟੀ. ਜ਼ੈੱਡ ਕੈਮਰੇ, ਏ. ਐੱਨ. ਪੀ. ਆਰ. ਕੈਮਰੇ ਅਤੇ ਬੁਲੇਟ ਕੈਮਰੇ ਲਗਾਏ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗਲੇ ਪੜਾਅ ’ਚ ਸੂਬੇ ਦੇ ਬਾਕੀ ਜ਼ਿਲਿਆਂ ਨੂੰ ਵੀ ਇਸ ਯੋਜਨਾ ’ਚ ਸ਼ਾਮਲ ਕੀਤਾ ਜਾ ਰਿਹਾ ਹੈ।

Punjab, punjabi

schools ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ…

Punjab : ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੇਫ਼ ਸਕੂਲ ਵਹੀਕਲ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਅਤੇ ਸੜਕ ਹਾਦਸਿਆਂ ਵਿੱਚ ਕਮੀ ਨੂੰ ਲੈ ਕੇ ਸੁਰੱਖਿਆ ਵਿਭਾਗ ਨੇ ਇੱਕ ਅਹਿਮ ਫੈਸਲਾ ਲਿਆ ਹੈ। ਹੁਣ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਬੱਸ, ਵੈਨ ਡਰਾਈਵਰਾਂ ਅਤੇ ਕੰਡਕਟਰਾਂ ਲਈ ਅੱਖਾਂ ਦੀ ਜਾਂਚ ਦੇ ਨਾਲ-ਨਾਲ ਡੋਪ ਟੈਸਟ ਦਾ ਸਰਟੀਫਿਕੇਟ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਸਕੂਲ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਡਰਾਈਵਰ ਅਤੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਮੈਜਿਸਟਰੇਟ (ਈਓ) ਹਰੇਕ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਅਤੇ ਕੰਡਕਟਰ ਦੀ ਟੈਸਟ ਰਿਪੋਰਟ ਲੈਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਈਵੇਟ ਸਕੂਲਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੁਲਿਸ ਵੈਰੀਫਿਕੇਸ਼ਨ, ਅੱਖਾਂ ਦੀ ਜਾਂਚ ਦੇ ਨਾਲ-ਨਾਲ ਡੋਪ ਟੈਸਟ ਦਾ ਸਰਟੀਫਿਕੇਟ ਵੀ ਜਮ੍ਹਾਂ ਕਰਵਾਉਣਾ ਹੋਵੇਗਾ। ਇਹ ਰਿਪੋਰਟ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸੌਂਪੀ ਜਾਵੇਗੀ। ਇਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਹਰ ਸਕੂਲ ਦਾ ਜਾਇਜ਼ਾ ਲੈਣਗੇ। ਜੇਕਰ ਕੋਈ ਅਣਗਹਿਲੀ ਹੁੰਦੀ ਹੈ ਤਾਂ ਸਕੂਲ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਵੇਗਾ। ਜੇਕਰ ਕੋਈ ਸਕੂਲ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਡੀਸੀ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਕਾਰਵਾਈ ਕਰਨਗੇ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਇਸ ਸਬੰਧੀ ਵੱਖ-ਵੱਖ ਸਕੂਲਾਂ ਤੋਂ ਰਿਪੋਰਟ ਵੀ ਮੰਗੀ ਹੈ। ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਉਣ-ਜਾਣ ਲਈ ਆਵਾਜਾਈ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਲਈ ਹਰੇਕ ਸਕੂਲ ਮੁਖੀ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਡਰਾਈਵਰ ਅਤੇ ਕੰਡਕਟਰ ਦੇ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ, ਅੱਖਾਂ ਦੀ ਰੌਸ਼ਨੀ ਟੈਸਟ ਅਤੇ ਡੋਪ ਟੈਸਟ ਰਿਪੋਰਟ ਸਬੰਧਤ ਜ਼ਿਲ੍ਹਾ ਡੀਈਓ ਨੂੰ ਭੇਜਣ। ਡਰਾਈਵਰਾਂ-ਕੰਡਕਟਰਾਂ ਲਈ ਫਿਟਨੈਸ, ਪੁਲਿਸ ਵੈਰੀਫਿਕੇਸ਼ਨ, ਡੋਪ ਟੈਸਟ, ਵਰਦੀ, ਅੱਖਾਂ ਦੀ ਰਿਪੋਰਟ ਲਾਜ਼ਮੀ ਹੈ। ਜਾਣਕਾਰੀ ਅਨੁਸਾਰ, ਪ੍ਰਾਈਵੇਟ ਸਕੂਲਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਹੁਣ ਪੁਲਿਸ ਵੈਰੀਫਿਕੇਸ਼ਨ ਅਤੇ ਅੱਖਾਂ ਦੀ ਜਾਂਚ ਦੇ ਨਾਲ-ਨਾਲ ਡੋਪ ਟੈਸਟ ਸਰਟੀਫਿਕੇਟ ਵੀ ਜਮ੍ਹਾ ਕਰਵਾਉਣਾ ਪਵੇਗਾ। ਇਹ ਰਿਪੋਰਟ ਡੀਈਓ ਨੂੰ ਪੇਸ਼ ਕੀਤੀ ਜਾਵੇਗੀ। ਡੀਈਓ ਹਰੇਕ ਸਕੂਲ ਦੀ ਸਮੀਖਿਆ ਕਰੇਗਾ। ਜੇਕਰ ਕੋਈ ਲਾਪਰਵਾਹੀ ਜਾਂ ਅਣਗਹਿਲੀ ਹੁੰਦੀ ਹੈ, ਤਾਂ ਸਕੂਲ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ।

Punjab, punjabi

Punjab’ਚ ਫਿਰ ਚੱਲਣਗੀਆਂ ਜਲ bus ! ਸਰਕਾਰ ਨੇ ਸਾਰੀਆਂ ਤਿਆਰੀਆਂ ਪੁੱਟ ਲਈਆਂ…

Chandigarh :  ਪੰਜਾਬ ‘ਚ ਜਲਦ ਹੀ ਪਾਣੀ ਹੇਠਾਂ ਚੱਲਣਗੀਆਂ ਬੱਸਾਂ। ਇਸ ਦੇ ਲਈ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਾਗਰ ਝੀਲ ਵਿੱਚ ਜਲ ਬੱਸਾਂ ਚਲਾਉਣ ਸਬੰਧੀ ਉੱਚ ਪੱਧਰੀ ਮੀਟਿੰਗ ਹੋਈ ਸੀ। ਇਸ ਮੀਟਿੰਗ ਦੌਰਾਨ ਜਲ ਬੱਸ ਚਲਾਉਣ ਨੂੰ ਹਰੀ ਝੰਡੀ ਦਿੱਤੀ ਗਈ। ਹੁਣ ਸੈਰ ਸਪਾਟਾ ਵਿਭਾਗ ਨੇ ਹਰੀਕੇ ਵਿੱਚ ਖੜ੍ਹੀ ਜਲ ਬੱਸ ਦਾ ਨਿਰੀਖਣ ਕੀਤਾ ਹੈ। ਰਣਜੀਤ ਸਾਗਰ ਝੀਲ ਵਿੱਚ ਇਸ ਜਲ ਬੱਸ ਨੂੰ ਚਲਾਉਣ ਤੋਂ ਪਹਿਲਾਂ ਜੰਗਲਾਤ ਵਿਭਾਗ ਤੋਂ ਵੀ ਸਲਾਹ ਲਈ ਜਾ ਸਕਦੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚੋਂ ਕਰੋੜਾਂ ਰੁਪਏ ਖਰਚ ਕੇ ਖਰੀਦੀ ਗਈ ਜਲ ਬੱਸ ਦੀ ਹਾਲਤ ਖਰਾਬ ਹੋਣ ਲੱਗੀ ਸੀ। ਫਿਟਨੈਸ ਸਰਟੀਫਿਕੇਟ ਮਿਲਣ ਤੋਂ ਬਾਅਦ ਵਾਟਰ ਬੱਸ ਚਲਾਈ ਜਾਵੇਗੀ ਅਤੇ ਇਸ ਸਬੰਧੀ ਕੁਝ ਰਸਮੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਸੁਖਬੀਰ ਬਾਦਲ ਨੇ ਐਲਾਨ ਕੀਤਾ ਸੀ ਕਿ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਨਵਰੀ 2015 ਵਿੱਚ ਬਠਿੰਡਾ ਵਿਖੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਪਾਣੀ ਵਿੱਚ ਬੱਸਾਂ ਚਲਾਏਗੀ, ਪਰ ਉਸ ਸਮੇਂ ਵਿਰੋਧੀ ਪਾਰਟੀਆਂ ਨੇ ਇਸ ਐਲਾਨ ਦਾ ਮਜ਼ਾਕ ਉਡਾਇਆ ਸੀ। . ਉਸ ਸਮੇਂ ਦਸੰਬਰ 2016 ਵਿੱਚ ਹਰੀਕੇ ਵੈਟਲੈਂਡ ਵਿੱਚ ਜਲ ਬੱਸ ਚਲਾਈ ਗਈ ਸੀ। ਉਸ ਸਮੇਂ ਪਾਣੀ ਵਾਲੀ ਬੱਸ ਨੂੰ ਬਿਨਾਂ ਕਿਸੇ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਟਿਕਟ ਦੀ ਕੀਮਤ 800 ਰੁਪਏ ਰੱਖੀ ਗਈ ਸੀ। ਇਹ ਬੱਸ 10 ਦਿਨ ਚੱਲੀ ਅਤੇ 6600 ਰੁਪਏ ਕਮਾਏ।

Scroll to Top