ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

Aam Aadmi Party

Punjab

ਭਗਵੰਤ ਮਾਨ ਨੇ ਪੰਜਾਬ ਕੀਤਾ ਕੰਗਾਲ, ਗੈਂਗਸਟਰ ਕਰ ਰਹੇ ਨੇ ਸੂਬੇ ‘ਤੇ ਰਾਜ, ਅਕਾਲੀ ਦਲ ਨੇ ਇਲਜ਼ਾਮ ਲਾ ਮੰਗਿਆ CM ਮਾਨ ਦਾ ਅਸਤੀਫ਼ਾ..

Punjab News: ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਆਪਣੀ ਅੱਧੀ ਮਿਆਦ ਪੂਰੀ ਕਰ ਲਈ ਹੈ ਪਰ ਇਸਨੇ ਪੰਜਾਬ ਅਤੇ ਪੰਜਾਬੀਆਂ ਵਾਸਤੇ ਕੱਖ ਨਹੀਂ ਕੀਤਾ। ਪਾਰਟੀ ਨੇ ਕਿਹਾ ਕਿ ਆਪ ਸਰਕਾਰ ਕਾਨੂੰਨ ਵਿਵਸਥਾ ਕਾਬੂ ਹੇਠ ਰੱਖਣ, ਨਸ਼ਿਆਂ ਦਾ ਪਸਾਰ ਰੋਕਣ, ਕਿਸਾਨਾਂ ਦੇ ਹਾਲਾਤ ਸੁਧਾਰਣ ਤੇ ਸਿਹਤ ਤੇ ਸਿੱਖਿਆ ਖੇਤਰ ਵਿਚ ਸੁਧਾਰ ਕਰਨ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਆਪ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਦੇ ਜਾਲ ਵਿਚ ਵੀ ਫਸਾ ਦਿੱਤਾ ਹੈ। ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਪਣੀ ਮਿਆਦ ਦੇ ਪਹਿਲੇ ਅੱਧ ਦੌਰਾਨ ਆਪ ਸਰਕਾਰ ਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ ਜਿਸ ਦੌਰਾਨ ਗੈਂਗਸਟਰਾਂ ਦਾ ਰਾਜ ਰਿਹਾ ਤੇ ਫਿਰੌਤੀਆਂ ਤੇ ਕਤਲ ਰੋਜ਼ਾਨਾ ਦਾ ਕੰਮ ਬਣ ਗਏ। ਕਲੇਰ ਨੇ ਕਿਹਾ ਕਿ ਇਹਨਾਂ ਹਾਲਾਤਾਂ ਕਾਰਣ ਸੂਬੇ ਵਿਚੋਂ ਉਦਯੋਗ ਹਿਜ਼ਰਤ ਕਰ ਰਹੇ ਹਨ ਤੇ ਕੋਈ ਵੀ ਨਵਾਂ ਨਿਵੇਸ਼ ਨਹੀਂ ਹੋ ਰਿਹਾ। ਐਡਵੋਕੇਟ ਕਲੇਰ ਨੇ ਕਿਹਾ ਕਿ ਆਪ ਸਰਕਾਰ ਸੂਬੇ ਵਿੱਚ ਨਸ਼ਿਆਂ ਦਾ ਪਸਾਰ ਰੋਕਣ ਵਿੱਚ ਨਾਕਾਮ ਰਹੀ ਹੈ। ਅੱਜ ਨਸ਼ਿਆਂ ਦੀ ਹੋਮ ਡਲੀਵਰੀ ਹੋ ਰਹੀ ਹੈ ਕਿਉਂਕਿ ਸੱਤਾਧਾਰੀ ਪਾਰਟੀ ਦੇ ਮੰਤਰੀ, ਵਿਧਾਇਕ ਤੇ ਹੋਰ ਆਗੂ ਇਹਨਾਂ ਨਸ਼ਾ ਤਸਕਰਾਂ ਨਾਲ ਰਲੇ ਹਨ ਤਾਂ ਜੋ ਪੈਸਾ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਪੁਲਿਸ ਨੂੰ ਵੀ ਨਸ਼ਾ ਮਾਫੀਆ ਖ਼ਿਲਾਫ਼ ਕਾਰਵਾਈ ਕਰਨ ਤੋਂ ਰੋਕਿਆ ਜਾ ਰਿਹਾ ਹੈ। ਅਕਾਲੀ ਆਗੂ ਨੇ ਕਿਹਾ ਕਿ ਇਸੇ ਤਰੀਕੇ ਕਿਸਾਨੀ ਮੁਸ਼ਕਿਲਾਂ ਵਿਚ ਹੈ ਕਿਉਂਕਿ ਮੁੱਖ ਮੰਤਰੀ ਵੱਲੋਂ ਗਿਰਦਾਵਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੁਆਵਜ਼ਾ ਦੇਣ ਦੇ ਕੀਤੇ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਨੂੰ ਵਾਰ-ਵਾਰ ਹੋਏ ਫਸਲੀ ਨੁਕਸਾਨ ਦਾ ਇਕ ਵੀ ਦੁੱਕੀ ਮੁਆਵਜ਼ਾ ਨਹੀਂ ਮਿਲਿਆ। ਆਪ ਸਰਕਾਰ ਤਾਂ ਆਪਣੇ ਕਾਰਜਕਾਲ ਦੌਰਾਨ ਇਕ ਵੀ ਨਵਾਂ ਸਕੂਲ ਖੋਲ੍ਹਣ ਵਿਚ ਨਾਕਾਮ ਰਹੀ ਹੈ ਤੇ ਬਾਦਲ ਸਰਕਾਰ ਵੇਲੇ ਖੋਲ੍ਹੇ ਮੈਰੀਟੋਰੀਅਸ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਿਚ ਬਦਲ ਰਹੀ ਹੈ। ਭਗਵੰਤ ਮਾਨ ਨੂੰ ਹਰ ਮੁਹਾਜ਼ ’ਤੇ ਅਸਫਲ ਹੋਣ ਕਾਰਣ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਲਈ ਕਹਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਨੂੰ ਕੰਗਾਲ ਕਰ ਦਿੱਤਾ ਹੈ ਤੇ ਇਸ ਸਿਰ ਇੱਕ ਲੱਖ ਕਰੋੜ ਰੁਪਏ ਦਾ ਨਵਾਂ ਕਰਜ਼ਾ ਚਾੜ੍ਹ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ।

Punjab

ਪੰਜਾਬੀਆਂ ਲਈ ਲਾਰਿਆਂ ਤੇ ਝਟਕਿਆਂ ਭਰੀ ਰਹੀ ਪੰਜਾਬ ਕੈਬਨਿਟ ਦੀ ਮੀਟਿੰਗ ? ਜਾਣੋ ਕੀ-ਕੀ ਲਏ ਗਏ ਫ਼ੈਸਲੇ…..

Punjab Cabinet Meeting: ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਖੇਤੀਬਾੜੀ ਨੀਤੀ ਲਿਆਂਦੀ ਜਾਵੇਗੀ। ਮੁੱਖ ਮੰਤਰੀ ਅੱਜ ਖੇਤੀ ਨੀਤੀ ਸਬੰਧੀ ਕਿਸਾਨਾਂ ਨਾਲ ਮੀਟਿੰਗ ਵੀ ਕਰਨਗੇ ਅਤੇ ਆਉਣ ਵਾਲੇ ਸੁਝਾਵਾਂ ਦੇ ਆਧਾਰ ‘ਤੇ ਖੇਤੀ ਨੀਤੀ ਤਿਆਰ ਕੀਤੀ ਜਾਵੇਗੀ। ਸਿੱਖਿਆ ਨੀਤੀ ਬਾਰੇ ਕੀ ਹੋਇਆ ਫ਼ੈਸਲਾ ? ਚੀਮਾ ਨੇ ਕਿਹਾ ਕਿ ਸਿੱਖਿਆ ਨੀਤੀ ਨੂੰ ਲੈ ਕੇ ਕੈਬਨਿਟ ਵਿੱਚ ਚਰਚਾ ਹੋਈ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਤਕਨੀਕੀ ਸਿੱਖਿਆ ਬਾਰੇ ਸੁਝਾਅ ਦਿੱਤੇ ਹਨ ਤੇ ਇਸ ਲਈ ਮਾਹਿਰਾਂ ਤੋਂ ਸੁਝਾਅ ਲਏ ਜਾਣਗੇ, ਜਿਸ ਤੋਂ ਬਾਅਦ ਸਰਕਾਰ ਸਿੱਖਿਆ ਨੀਤੀ ਲਿਆਵੇਗੀ, ਵਿੱਤ ਮੰਤਰੀ ਨੇ ਕਿਹਾ ਕਿ 10 ਹਜ਼ਾਰ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਆ ਗਏ ਹਨ। ਵਿੱਤ ਮੰਤਰੀ ਨੇ ਕਿਹਾ ਕਿ ਪਹਿਲੀ ਸਰਕਾਰ ਦੌਰਾਨ ਓਟੀਐਸ (one time settlement) 1 ਅਤੇ ਓਟੀਐਸ 2 ਫੇਲ੍ਹ ਹੋ ਗਿਆ ਸੀ ਤੇ OTS 3 ਭਗਵੰਤ ਮਾਨ ਦੀ ਸਰਕਾਰ ਵਿੱਚ ਸਫਲ ਹੋਇਆ ਸੀ ਅਤੇ 14,408 ਲੋਕਾਂ ਜਿਨ੍ਹਾਂ ਦੇ ਬਕਾਏ ਬਕਾਇਆ ਸਨ, ਨੂੰ ਰਾਹਤ ਮਿਲੀ ਹੈ ਅਤੇ ਇਸ ਦਾ ਦਾਇਰਾ ਹੋਰ ਵਧਾਇਆ ਜਾਵੇਗਾ।ਚੀਮਾ ਨੇ ਕਿਹਾ ਕਿ ਮੰਤਰੀ ਮੰਡਲ ਨੇ ਰਾਈਸ ਸ਼ੈਲਰ ਮਾਲਕਾਂ ਨੂੰ ਲਾਭ ਦੇਣ ਦੇ ਮੁੱਦੇ ‘ਤੇ ਚਰਚਾ ਕੀਤੀ ਹੈ। ਟਰਾਂਸਪੋਰਟਰਾਂ ਬਾਰੇ ਕੀ ਹੋਇਆ ਫ਼ੈਸਲਾ ? ਵਿੱਤ ਮੰਤਰੀ ਨੇ ਕਿਹਾ  ਕਿ ਟਰਾਂਸਪੋਰਟਰਾਂ ਬਾਰੇ ਵੀ ਫੈਸਲਾ ਲਿਆ ਗਿਆ ਹੈ। ਜੇ ਨਵੇਂ ਵਾਹਨ ਚਾਰ ਸਾਲ ਤੱਕ ਟੈਕਸ ਅਦਾ ਕਰਦੇ ਹਨ ਤਾਂ ਉਨ੍ਹਾਂ ਨੂੰ 10 ਫੀਸਦੀ ਟੈਕਸ ਛੋਟ ਦਿੱਤੀ ਜਾਵੇਗੀ ਅਤੇ ਜੇ ਉਹ 8 ਸਾਲ ਤੱਕ ਇਹੀ ਟੈਕਸ ਅਦਾ ਕਰਦੇ ਹਨ ਤਾਂ 20 ਫੀਸਦੀ ਟੈਕਸ ਮੁਆਫ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਟਰਾਂਸਪੋਰਟਰਾਂ ਨੂੰ ਫਾਇਦਾ ਹੋਵੇਗਾ ਸਗੋਂ ਸਰਕਾਰੀ ਖ਼ਜ਼ਾਨੇ ਵਿੱਚ ਪੈਸਾ ਵੀ ਆਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਛੋਟੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਮਿਲੇਗੀ। ਪੈਟਰੋਲ ਤੇ ਡੀਜ਼ਲ ਦੇ ਵਧੇ ਰੇਟ ਵਿੱਤੀ ਸੰਕਟ ਨਾਲ ਜੂਝ ਰਹੀ ਸੂਬਾ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ। ਪੈਟਰੋਲ ‘ਤੇ ਵੈਟ ‘ਚ 61 ਪੈਸੇ ਅਤੇ ਡੀਜ਼ਲ ‘ਤੇ 92 ਪੈਸੇ ਦਾ ਵਾਧਾ ਕੀਤਾ ਗਿਆ ਹੈ।  ਸਰਕਾਰ ਨੇ 300 ਯੂਨਿਟ ਬਿਜਲੀ ਮੁਆਫ ਕਰਨ ਦਾ ਫੈਸਲਾ ਕੀਤਾ ਸੀ, ਅਜਿਹੇ ‘ਚ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿਜਲੀ ਬਿੱਲ ਆਇਆ ਹੈ ਅਤੇ ਜਿਨ੍ਹਾਂ ਲੋਕਾਂ ਦੀ ਬਿਜਲੀ 7 ਕਿਲੋਵਾਟ ਤੱਕ ਹੈ ਉਨ੍ਹਾਂ ਨੂੰ ਵੀ ਰਾਹਤ ਦਿੱਤੀ ਗਈ ਹੈ।

Scroll to Top