ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

bhagwant maan

Punjab

ਭਗਵੰਤ ਮਾਨ ਨੇ ਪੰਜਾਬ ਕੀਤਾ ਕੰਗਾਲ, ਗੈਂਗਸਟਰ ਕਰ ਰਹੇ ਨੇ ਸੂਬੇ ‘ਤੇ ਰਾਜ, ਅਕਾਲੀ ਦਲ ਨੇ ਇਲਜ਼ਾਮ ਲਾ ਮੰਗਿਆ CM ਮਾਨ ਦਾ ਅਸਤੀਫ਼ਾ..

Punjab News: ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਆਪਣੀ ਅੱਧੀ ਮਿਆਦ ਪੂਰੀ ਕਰ ਲਈ ਹੈ ਪਰ ਇਸਨੇ ਪੰਜਾਬ ਅਤੇ ਪੰਜਾਬੀਆਂ ਵਾਸਤੇ ਕੱਖ ਨਹੀਂ ਕੀਤਾ। ਪਾਰਟੀ ਨੇ ਕਿਹਾ ਕਿ ਆਪ ਸਰਕਾਰ ਕਾਨੂੰਨ ਵਿਵਸਥਾ ਕਾਬੂ ਹੇਠ ਰੱਖਣ, ਨਸ਼ਿਆਂ ਦਾ ਪਸਾਰ ਰੋਕਣ, ਕਿਸਾਨਾਂ ਦੇ ਹਾਲਾਤ ਸੁਧਾਰਣ ਤੇ ਸਿਹਤ ਤੇ ਸਿੱਖਿਆ ਖੇਤਰ ਵਿਚ ਸੁਧਾਰ ਕਰਨ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਆਪ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਦੇ ਜਾਲ ਵਿਚ ਵੀ ਫਸਾ ਦਿੱਤਾ ਹੈ। ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਪਣੀ ਮਿਆਦ ਦੇ ਪਹਿਲੇ ਅੱਧ ਦੌਰਾਨ ਆਪ ਸਰਕਾਰ ਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ ਜਿਸ ਦੌਰਾਨ ਗੈਂਗਸਟਰਾਂ ਦਾ ਰਾਜ ਰਿਹਾ ਤੇ ਫਿਰੌਤੀਆਂ ਤੇ ਕਤਲ ਰੋਜ਼ਾਨਾ ਦਾ ਕੰਮ ਬਣ ਗਏ। ਕਲੇਰ ਨੇ ਕਿਹਾ ਕਿ ਇਹਨਾਂ ਹਾਲਾਤਾਂ ਕਾਰਣ ਸੂਬੇ ਵਿਚੋਂ ਉਦਯੋਗ ਹਿਜ਼ਰਤ ਕਰ ਰਹੇ ਹਨ ਤੇ ਕੋਈ ਵੀ ਨਵਾਂ ਨਿਵੇਸ਼ ਨਹੀਂ ਹੋ ਰਿਹਾ। ਐਡਵੋਕੇਟ ਕਲੇਰ ਨੇ ਕਿਹਾ ਕਿ ਆਪ ਸਰਕਾਰ ਸੂਬੇ ਵਿੱਚ ਨਸ਼ਿਆਂ ਦਾ ਪਸਾਰ ਰੋਕਣ ਵਿੱਚ ਨਾਕਾਮ ਰਹੀ ਹੈ। ਅੱਜ ਨਸ਼ਿਆਂ ਦੀ ਹੋਮ ਡਲੀਵਰੀ ਹੋ ਰਹੀ ਹੈ ਕਿਉਂਕਿ ਸੱਤਾਧਾਰੀ ਪਾਰਟੀ ਦੇ ਮੰਤਰੀ, ਵਿਧਾਇਕ ਤੇ ਹੋਰ ਆਗੂ ਇਹਨਾਂ ਨਸ਼ਾ ਤਸਕਰਾਂ ਨਾਲ ਰਲੇ ਹਨ ਤਾਂ ਜੋ ਪੈਸਾ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਪੁਲਿਸ ਨੂੰ ਵੀ ਨਸ਼ਾ ਮਾਫੀਆ ਖ਼ਿਲਾਫ਼ ਕਾਰਵਾਈ ਕਰਨ ਤੋਂ ਰੋਕਿਆ ਜਾ ਰਿਹਾ ਹੈ। ਅਕਾਲੀ ਆਗੂ ਨੇ ਕਿਹਾ ਕਿ ਇਸੇ ਤਰੀਕੇ ਕਿਸਾਨੀ ਮੁਸ਼ਕਿਲਾਂ ਵਿਚ ਹੈ ਕਿਉਂਕਿ ਮੁੱਖ ਮੰਤਰੀ ਵੱਲੋਂ ਗਿਰਦਾਵਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੁਆਵਜ਼ਾ ਦੇਣ ਦੇ ਕੀਤੇ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਨੂੰ ਵਾਰ-ਵਾਰ ਹੋਏ ਫਸਲੀ ਨੁਕਸਾਨ ਦਾ ਇਕ ਵੀ ਦੁੱਕੀ ਮੁਆਵਜ਼ਾ ਨਹੀਂ ਮਿਲਿਆ। ਆਪ ਸਰਕਾਰ ਤਾਂ ਆਪਣੇ ਕਾਰਜਕਾਲ ਦੌਰਾਨ ਇਕ ਵੀ ਨਵਾਂ ਸਕੂਲ ਖੋਲ੍ਹਣ ਵਿਚ ਨਾਕਾਮ ਰਹੀ ਹੈ ਤੇ ਬਾਦਲ ਸਰਕਾਰ ਵੇਲੇ ਖੋਲ੍ਹੇ ਮੈਰੀਟੋਰੀਅਸ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਿਚ ਬਦਲ ਰਹੀ ਹੈ। ਭਗਵੰਤ ਮਾਨ ਨੂੰ ਹਰ ਮੁਹਾਜ਼ ’ਤੇ ਅਸਫਲ ਹੋਣ ਕਾਰਣ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਲਈ ਕਹਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਨੂੰ ਕੰਗਾਲ ਕਰ ਦਿੱਤਾ ਹੈ ਤੇ ਇਸ ਸਿਰ ਇੱਕ ਲੱਖ ਕਰੋੜ ਰੁਪਏ ਦਾ ਨਵਾਂ ਕਰਜ਼ਾ ਚਾੜ੍ਹ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ।

Punjab

ਮਾਨ ਸਰਕਾਰ ਦੇ ਬਿਜਲੀ ਖੇਤਰ ਵਿੱਚ ਇਤਿਹਾਸਿਕ ਫੈਸਲੇ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 600 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਨੇ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੂਬਾ ਸਰਕਾਰ ਦੀ ਇਸ ਸਹੂਲਤ ਤਹਿਤ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਮੁਫ਼ਤ ਬਿਜਲੀ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ, ਕਿਉਂਕਿ ਪੰਜਾਬ ‘ਚ ਬਿਜਲੀ ਦਾ ਬਿੱਲ ਹਰ ਦੋ ਮਹੀਨਿਆਂ ਤੋਂ ਬਾਅਦ ਆਉਂਦਾ ਹੈ, ਇਸ ਲਈ 300 ਯੂਨਿਟ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਹਰ ਦੋ ਮਹੀਨਿਆਂ ਲਈ ਪੂਰੇ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਚੇਤੇ ਰਹੇ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਗਵੰਤ ਸਿੰਘ ਮਾਨ ਨੇ ਇਹ ਗਰੰਟੀ ਦਿੱਤੀ ਸੀ ਕਿ ਜੇਕਰ ਸੱਤਾ ਵਿਚ ਆਏ ਤਾਂ ਸੂਬੇ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਕਰ ਦੇਣਗੇ। ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਗਰੰਟੀ ਪੂਰੀ ਕਰਕੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ। ਇਹੀ ਨਹੀਂ ਪਿਛਲੇ ਦੋ ਦਹਾਕਿਆਂ ‘ਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਸਬਸਿਡੀ ਦੇ ਮਾਮਲੇ ਵਿਚ ਪਾਵਰਕੌਮ ਨੂੰ ਘੱਟ ਭੁਗਤਾਨ ਕਰਨ ਦੀ ਬਜਾਏ ਨਿਰਧਾਰਤ ਰਕਮ ਤੋਂ ਵੱਧ ਭੁਗਤਾਨ ਕੀਤਾ ਹੈ। ਪਿਛਲੇ ਸਾਲ ਅਪ੍ਰੈਲ ਮਹੀਨੇ ‘ਚ ਪੰਜਾਬ ਸਰਕਾਰ ਵੱਲੋਂ ਬਿਜਲੀ ਸਬਸਿਡੀ ਦੇ ਮਾਮਲੇ ‘ਚ 1751 ਕਰੋੜ ਰੁਪਏ ਅਦਾ ਕੀਤੇ ਜਾਣੇ ਸਨ, ਪਰ ਸੂਬਾ ਸਰਕਾਰ ਵੱਲੋਂ ਪਾਵਰਕੌਮ ਨੂੰ 1790.62 ਕਰੋੜ ਰੁਪਏ ਅਦਾ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਪਾਵਰਕੌਮ ਨੂੰ ਹਮੇਸ਼ਾ ਹੀ ਨਿਰਧਾਰਤ ਸਬਸਿਡੀ ਤੋਂ ਘੱਟ ਅਦਾਇਗੀ ਕੀਤੀ ਮਿਲਦੀ ਆਈ ਹੈ ਅਤੇ ਪਾਵਰਕੌਮ ਵੱਲੋਂ ਹਮੇਸ਼ਾ ਹੀ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਸਬਸਿਡੀ ਦੀ ਅਦਾਇਗੀ ਲਈ ਜ਼ੋਰ ਪਾਇਆ ਜਾਂਦਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਇਤਿਹਾਸ ਸਿਰਜਦਿਆਂ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ। ਝਾਰਖੰਡ ਦੇ ਪਛਵਾੜਾ ਵਿਚ ਪੰਜਾਬ ਦੀ ਕੋਲੇ ਖਾਣ ਚਾਲੂ ਕਰਕੇ ਮਾਨ ਸਰਕਾਰ ਨੇ ਇਤਿਹਾਸ ਸਿਰਜ ਦਿੱਤਾ। ਇਹ ਖਾਣ ਪਿਛਲੇ ਕਈ ਦਹਾਕਿਆਂ ਤੋਂ ਬੰਦ ਸੀ। ਇਹ ਖਾਣ ਸ਼ੁਰੂ ਹੋਣ ਨਾਲ ਹੁਣ ਪੰਜਾਬ ਵਿਚ 30 ਸਾਲ ਤੱਕ ਕੋਲੇ ਦੀ ਕੋਈ ਘਾਟ ਨਹੀਂ ਹੋਵੇਗੀ। ਪਛਵਾੜਾ ਕੋਲਾ ਖਾਣ ਸੂਬੇ ਨੂੰ ਅਲਾਟ ਹੋਈ ਸੀ ਪਰ 2015 ਤੋਂ ਇਹ ਬੰਦ ਪਈ ਸੀ। ਪਿਛਲੀਆਂ ਸਰਕਾਰਾਂ ਨੇ ਕੋਲੇ ਦੀ ਸਪਲਾਈ ਬਹਾਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ। ਮਾਨ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਮਾਰਚ 2022 ਵਿੱਚ ਇਹ ਮਾਮਲਾ ਉਠਾਇਆ ਅਤੇ ਸਹੀ ਤਰੀਕੇ ਨਾਲ ਮਾਮਲੇ ਦੀ ਪੈਰਵਾਈ ਕਰਨ ਨਾਲ ਕੋਲੇ ਦੀ ਸਪਲਾਈ ਬਹਾਲ ਹੋ ਗਈ।

Punjab

ਨਵੇਂ CM ਦੀ ਤਾਜਪੋਸ਼ੀ ‘ਤੇ ਖਰਚ ਹੋਣਗੇ 2 ਕਰੋੜ, ਖਟਕੜਕਲਾਂ ‘ਚ 1 ਲੱਖ ਲੋਕਾਂ ਲਈ ਪ੍ਰਬੰਧ, ਹੋ ਰਹੇ ਖ਼ਾਸ ਇੰਤਜ਼ਾਮ

ਪੰਜਾਬ ‘ਚ ਪਹਿਲੀ ਵਾਰ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਰੋਹ ਚੰਡੀਗੜ੍ਹ ਸਥਿਤ ਗਵਰਨਰ ਹਾਊਸ ਤੋਂ ਬਾਹਰ ਹੋਣ ਜਾ ਰਿਹਾ ਹੈ। ਵਿਧਾਨ ਸਭਾ ਚੋਣਾਂ ਵਿੱਚ ਮਿਲੇ ਭਾਰੀ ਬਹੁਮਤ ਤੋਂ ਬਾਅਦ ਆਮ ਆਦਮੀ ਪਾਰਟੀ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਅਤੇ ਉਨ੍ਹਾਂ ਦੀ ਕੈਬਨਿਟ ਦੇ 6 ਮੰਤਰੀ 16 ਮਾਰਚ ਨੂੰ ਦੁਪਹਿਰ 12 ਵਜੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸਹੁੰ ਚੁੱਕਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਮੁੱਖ ਮੰਤਰੀ ਦੀ ਤਾਜਪੋਸ਼ੀ ਦਾ ਨਜ਼ਾਰਾ ਆਮ ਨਹੀਂ ਹੋਵੇਗਾ। ਸਮਾਰੋਹ ਲਈ ਖਾਸ ਇੰਤਜ਼ਾਮ ਕੀਤੇ ਗਏ ਹਨ। ਸਮਾਰੋਹ ‘ਤੇ ਲਗਭਗ ਦੋ ਕਰੋੜ ਰੁਪਏ ਖਰਚਾ ਆਏਗਾ, ਇਸ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। oath ceremony of bhagwant ਸਰਕਾਰ ਦੇ ਸਹੁੰ ਚੁੱਕ ਸਮਾਗਮ ਨਾਲ ਜੁੜੀਆਂ ਤਿਆਰੀਆਂ ਦੀ ਕਮਾਨ ਸੂਬੇ ਦੇ ਸੀਨੀਅਰ ਅਫਸਰਾਂ ਨੇ ਸੰਭਾਲ ਲਈ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿੱਚ ਹੋਣ ਵਾਲੇ ਇਸ ਸਮਾਰੋਹ ਦੀਆਂ ਵਿਵਸਥਾਵਾਂ ਵਿੱਚ ਤਮਾਮ ਸੀਨੀਅਰ ਅਧਿਕਾਰੀ ਤੇ ਪੁਲਿਸ ਪ੍ਰਸ਼ਾਸਨ ਜੁਟਿਆ ਹੈ। ਪਿੰਡ ਵਿੱਚ ਇਸ ਦਿਨ ਜੁਟਣ ਵਾਲੀ ਭੀੜ ਦੇ ਨਾਲ-ਨਾਲ VVIP ਲੋਕਾਂ ਦੀਆਂ ਗੱਡੀਆਂ ਲਈ ਪਾਰਕਿੰਗ ਦੇ ਨਾਲ-ਨਾਲ 4 ਹੈਲੀਪੈਡ ਬਣਾਏ ਜਾ ਰਹੇ ਹਨ। ਆਮ ਨਵੀਂ ਸਰਕਾਰ ਦੇ ਸਹੁੰ-ਚੁੱਕ ਸਮਾਰੋਹ ਵਿੱਚ ਭਾਰੀ ਭੀੜ ਜੁਟਣ ਦੇ ਆਸਾਰ ਹਨ। ਇਸੇ ਦੇ ਮੱਦੇਨਜ਼ਰ ਖਟਕੜਕਲਾਂ ਪਿੰਡ ਵਿੱਚ ਸਮਾਰੋਹ ਵਾਲੀ ਥਾਂ ‘ਤੇ ਇੱਖ ਲੱਖ ਲੋਕਾਂ ਦੇ ਬੈਠਣ ਤੇ ਖਾਣ ਦੀ ਵਿਵਸਥਾ ਕੀਤੀ ਜਾ ਰਹੀ ਹੈ। ਪੰਡਾਲ ਵਿੱਚ 40 ਹਜ਼ਾਰ ਕੁਰਸੀਆਂ ਲਾਉਣ ਦੀ ਪਲਾਨਿੰਗ ਹੈ। oath ceremony of bhagwant ਖਟਕੜਕਲਾਂ ਪਿੰਡ ਵਿੱਚ ਬਣੇ ਸ਼ਹੀਦ ਯਾਦਗਾਰ ਦੇ ਠੀਕ ਪਿੱਛੇ ਵਾਲੀ ਜ਼ਮੀਨ ‘ਤੇ ਖੜ੍ਹੀ ਘਾਹ ਨੂੰ ਹਟਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਜ਼ਮੀਨ ਨੂੰ ਸਾਫ ਕਰਕੇ ਇਥ ਡੋਮ ਸਟਾਈਲ ਟੈਂਟ ਲਾਇਆ ਜਾਵੇਗਾ। ਡੋਮ ਤੇ ਟੈਂਟ ਦਾ ਸਾਮਾਨ ਕਈ ਟਰੱਕਾਂ ਵਿੱਚ ਇਥੇ ਪਹੁੰਚ ਚੁੱਕਾ ਹੈ ਤੇ ਮਜ਼ਦੂਰ ਦਿਨ-ਰਾਤ ਇਸ ਨੂੰ ਇੰਸਟਾਲ ਕਰਨ ਵਿੱਚ ਜੁਟੇ ਹਨ। ਸਮਾਰੋਹ ਵਿੱਚ ਆਉਣ ਵਾਲੇ ਲੋਕਾਂ ਲਈ ਠੰਡੇ ਪਾਣੀ ਦੀ ਛਬੀਲ ਤੋਂ ਇਲਾਵਾ ਖਾਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਖਟਕੜਕਲਾਂ ਪਿੰਡ ਵਿੱਚ ਬਣੇ ਸ਼ਹੀਦ ਭਗਤ ਸਿੰਘ ਸਮਾਰਕ ਦੇ ਕੋਲ ਹੀ ਨਿੱਜੀ ਸਕੂਲ ਦੇ ਮੈਦਾਨ ਵਿੱਚ ਚਾਰ ਹੈਲੀਪੈਡ ਬਣਾਏ ਜਾ ਰਹੇ ਹਨ। ਪ੍ਰੋਗਰਾਮ ਵਿੱਚ ਪਹੁੰਚਣ ਵਾਲੇ ਦੂਜੇ ਰਾਜਾਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਪੰਜਾਬ ਦੇ ਗਵਰਨਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਹੋਰ VVIP ਦੇ ਹੈਲੀਕਾਪਟਰ ਇਨ੍ਹਾਂ ਹੈਲੀਪੈਡ ‘ਤੇ ਉਤਰਨਗੇ। ਸਕੂਲ ਦੇ ਮੈਦਾਨ ਤੋਂ ਇਹ ਲੋਕ ਸੜਕ ਰਸਤਿਓਂ ਯਾਦਗਾਰ ਪਿੱਛੇ ਬਣੇ ਪੰਡਾਲ ਤੱਕ ਪਹੁੰਚਣਗੇ। ਪਿੰਡ ਵਿੱਚ ਪੰਚਾਇਤੀ ਜ਼ਮੀਨ ਦੀ ਕਮੀ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਖਟਕੜਕਲਾਂ ਪਿੰਡ ਦੇ ਕਿਸਾਨਾਂ ਤੋਂ ਤਕਰੀਬਨ 50 ਏਕੜ ਦੇ ਖੇਤ ਕਿਰਾਏ ‘ਤੇ ਲਏ ਹਨ। ਇਨ੍ਹਾਂ ਖੇਤਾਂ ਵਿੱਚ ਇਸ ਸਮੇਂ ਕਣਕ ਤੇ ਗੰਨੇ ਦੀ ਫਸਲ ਖੜ੍ਹੀ ਹੈ। ਨਵਾਂਸ਼ਹਿਰ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਇਸ ਫਸਲ ਦਾ ਮੁਆਵਜ਼ਾ ਦੇਣ ਦੀ ਕਮਿਟਮੈਂਟ ਕੀਤੀ ਹੈ। ਕਿਸਾਨਾਂ ਦੀ ਸਹਿਮਤੀ ਪਿੱਛੋਂ ਖੇਤਾਂ ਵਿੱਚ ਖੜ੍ਹੀ ਫਸਲ ਨੂੰ ਕੱਟਣ ਦਾ ਕੰਮ ਚੱਲ ਰਿਹਾ ਹੈ। ਇਥੇ 25 ਹਜ਼ਾਰ ਗੱਡੀਆਂ ਦੀ ਪਾਰਕਿੰਗ ਬਣਾਈ ਜਾਵੇਗੀ। ਸਹੁੰ ਚੁੱਕ ਸਮਾਰੋਹ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਨੇ ਆਈਜੀ, ਐੱਸ.ਐੱਸ.ਪੀ., ਡੀ.ਸੀ.ਪੀ. ਤੇ ਏ.ਆਈ.ਜੀ ਸਣੇ 25 ਅਫਸਰਾਂ ਦੀ ਤਾਇਨਾਤੀ ਖਟਕੜਕਲਾਂ ਵਿੱਚ ਕਾਨੂੰਨ ਤੇ ਵਿਵਸਥਾ ਬਣਾਈ ਰਖਣ ਲਈ ਲਗਾਈ ਹੈ। ਇਹ ਸਾਰੇ ਅਧਿਕਾਰੀ 13 ਮਾਰਚ ਨੂੰ ਏਡੀਜੀਪੀ ਨੂੰ ਖਟਕੜਕਲਾਂ ਵਿੱਚ ਕੈਂਪ ਆਫਿਸ ਵਿੱਚ ਰਿਪੋਰਟ ਕਰਨਗੇ। ਨਵਾਂਸ਼ਹਿਰ ਜ਼ਿਲ੍ਹਾ ਪ੍ਰਸ਼ਾਸਨ ਦੇ ਵੀ ਛੋਟੇ-ਵੱਡੇ 30 ਅਫਸਰ ਤਿਆਰੀਆਂ ਵਿੱਚ ਜੁਟੇ ਹਨ। ਨਵੇਂ ਬਣਨ ਵਾਲੇ ਮੁੱਖ ਮੰਤਰੀ ਭਗਵੰਤ ਮਨ ਦੇ ਨਵਨਿਯੁਕਤ ਮੁੱਖ ਸਕੱਤਰ ਵੇਣੂਪ੍ਰਸਾਦ ਵੀ ਐਤਵਾਰ ਨੂੰ ਨਵਾਂਸ਼ਹਿਰ ਪਹੁੰਚ ਰਹੇ ਹਨ। ਨਵਾਂਸ਼ਹਿਰ ਨਾਲ ਲੱਗਦੇ ਹੁਸ਼ਿਆਰਪੁਰ, ਲੁਧਿਆਣਾ ਤੇ ਜਲੰਧਰ ਜ਼ਿਲ੍ਹਿਆਂ ਦੇ ਐੱਸ.ਡੀ.ਐੱਮ. ਤੇ ਡੀ.ਸੀ.ਪੀ. ਰੈਂਕ ਦੇ ਅਫਸਰ ਵੀ ਇਥੇ ਡਿਪਲਾਏ ਕੀਤੇ ਗਏ ਹਨ। ਸਮਾਰੋਹ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਚੀਫ ਸੈਕਟਰੀ ਤੇ ਡੀਜੀਪੀ ਦੇ ਵੀ ਇਥੇ ਪਹੁੰਚਣ ਦੀ ਉਮੀਦ ਹੈ।

Punjab

ਰੋਡ ਸ਼ੋਅ ‘ਚ ਕੇਜਰੀਵਾਲ ਬੋਲੇ, ‘ਸਾਡੇ ਵਿਧਾਇਕ ਇਧਰ-ਉਧਰ ਕਰਨਗੇ ਤਾਂ ਉਨ੍ਹਾਂ ਨੂੰ ਬਖਸ਼ਾਂਗੇ ਨਹੀਂ’

ਅੰਮ੍ਰਿਤਸਰ: ਜਿੱਤ ਤੋਂ ਬਾਅਦ ਅੰਮ੍ਰਿਤਸਰ ਮੈਗਾ ਰੋਡ ਸ਼ੋਅ ਵਿਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਮਾਲ ਕਰ ਦਿੱਤਾ ਹੈ। ਹੁਣ ਪੰਜਾਬ ਦਾ ਵਿਕਾਸ ਹੀ ਵਿਕਾਸ ਹੋਵੇਗਾ। ਆਮ ਆਦਮੀ ਪਾਰਟੀ ਨੇ ਜੋ ਵਾਅਦਾ ਕੀਤਾ ਹੈ, ਉਹ ਸਾਰੇ ਪੂਰੇ ਹੋਣਗੇ। ਕਿਸੇ ਵਿਚ ਸਮਾਂ ਲੱਗੇਗਾ ਤੇ ਕਈ ਜਲਦ ਪੂਰੇ ਹੋ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੇ ਵਿਧਾਇਕ ਇੱਧਰ-ਉਧਰ ਕਰਨਗੇ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਬਹੁਤ ਵੱਡਾ ਇਨਕਲਾਬ ਆ ਗਿਆ ਹੈ ਕਿ ਸਾਰੇ ਹਾਰ ਗਏ। ਇਹ ਬਹੁਤ ਵੱਡਾ ਇਨਕਲਾਬ ਹੈ ਤੇ ਇਹ ਪੰਜਾਬ ਦੇ ਲੋਕ ਹੀ ਕਰ ਸਕਦੇ ਸਨ। ਪੂਰੀ ਦੁਨੀਆ ਵਿਚ ਅਤੇ ਕਿਸੇ ਵਿਚ ਇੰਨੀ ਤਾਕਤ ਨਹੀਂ ਸੀ। ਕਈ ਸਾਲਾਂ ਦੇ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਇੱਕ ਈਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਹੁਣ ਈਮਾਨਦਾਰ ਸਰਕਾਰ ਬਣੇਗੀ। ਗੌਰਤਲਬ ਹੈ ਕਿ ਪੰਜਾਬ ਵਿਚ 16 ਮਾਰਚ ਨੂੰ ਸਿਰਫ ਭਗਵੰਤ ਮਾਨ ਹੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਲੈਣਗੇ। ਕੈਬਨਿਟ ਲਈ ਚੁਣੇ ਜਾਣ ਵਾਲੇ ਮੰਤਰੀ 16 ਮਾਰਚ ਦੇ ਦਿਨ ਸਹੁੰ ਨਹੀਂ ਚੁੱਕਣਗੇ। ਉਨ੍ਹਾਂ ਨੂੰ ਬਾਅਦ ਵਿਚ ਸਹੁੰ ਚੁਕਾਈ ਜਾਵੇਗੀ। ਭਗਵੰਤ ਮਾਨ ਪਿੰਡ ਖਟਕੜਕਲਾਂ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਮਾਰੋਹ ਵਿੱਚ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਦੱਸ ਦੇਈਏ ਕਿ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਨ ਲਈ ਭਗਵੰਤ ਮਾਨ ਤੇ ਕੇਜਰੀਵਾਲ ਅੱਜ ਅੰਮ੍ਰਿਤਸਰ ਵਿੱਚ ਵੱਡਾ ਰੋਡ ਸ਼ੋਅ ਕੱਢ ਰਹੇ ਹਨ। ਸਭ ਤੋਂ ਪਹਿਲਾਂ ਉਹ ਸਾਰੇ ਵਿਧਾਇਕਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਇਸ ਪਿੱਛੋਂ ਜ਼ਲ੍ਹਿਆਂਵਾਲਾ ਬਾਗ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਦੁਰਗਿਆਨਾ ਮੰਦਰ ਮੱਥਾ ਟੇਕਿਆ।

Scroll to Top