Punjab

Rahul Gandhi ਨੇ ਅਮਰੀਕਾ ‘ਚ ਸਿੱਖਾਂ ਨੂੰ ਲੈਕੇ ਦਿੱਤੇ ਬਿਆਨ ‘ਤੇ ਤੋੜੀ ਚੁੱਪੀ, ਭਾਜਪਾ ਨੂੰ ਦਿੱਤਾ ਕਰਾਰਾ ਜਵਾਬ

Rahul Gandhi Attack BJP: ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਆਪਣੀ ਹਾਲੀਆ ਅਮਰੀਕਾ ਫੇਰੀ ਦੌਰਾਨ ਸਿੱਖਾਂ ਬਾਰੇ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਕੀਤੀ ਜਾ ਰਹੀ ਸਖ਼ਤ ਆਲੋਚਨਾ ‘ਤੇ ਆਪਣੀ ਚੁੱਪੀ ਤੋੜੀ ਹੈ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਕ ਪੋਸਟ ‘ਚ ਕਿਹਾ ਕਿ ਭਾਜਪਾ ਝੂਠ ਦਾ ਸਹਾਰਾ ਲੈ ਰਹੀ ਹੈ।ਰਾਹੁਲ ਗਾਂਧੀ ਨੇ ਪੋਸਟ ਕੀਤਾ, “ਹਮੇਸ਼ਾ ਦੀ ਤਰ੍ਹਾਂ, ਭਾਜਪਾ ਝੂਠ ਦਾ ਸਹਾਰਾ ਲੈ ਰਹੀ ਹੈ। ਉਹ ਮੈਨੂੰ ਚੁੱਪ ਕਰਾਉਣ ਲਈ ਬੇਤਾਬ ਹਨ, ਕਿਉਂਕਿ ਉਹ ਸੱਚਾਈ ਨੂੰ ਬਰਦਾਸ਼ਤ ਨਹੀਂ ਕਰ ਸਕਦੇ… ਪਰ ਮੈਂ ਹਮੇਸ਼ਾ ਉਨ੍ਹਾਂ ਕਦਰਾਂ-ਕੀਮਤਾਂ ਲਈ ਬੋਲਾਂਗਾ ਜੋ ਸਾਡੇ ਭਾਰਤ ਨੂੰ ਪਰਿਭਾਸ਼ਿਤ ਕਰਦੇ ਹਨ, ਵਿਭਿੰਨਤਾ ਵਿੱਚ ਸਾਡੀ  ਏਕਤਾ, ਸਮਾਨਤਾ ਅਤੇ ਪਿਆਰ।” ਰਾਹੁਲ ਨੇ ਆਪਣੇ ਭਾਸ਼ਣ ਨੂੰ ਲੈਕੇ ਸਿੱਖਾਂ ਨੂੰ ਕੀਤਾ ਸਵਾਲ ਰਾਹੁਲ ਗਾਂਧੀ ਨੇ ਪੋਸਟ ਵਿੱਚ ਇਹ ਵੀ ਪੁੱਛਿਆ ਕਿ ਕੀ ਉਨ੍ਹਾਂ ਦੀ ਟਿੱਪਣੀ ਵਿੱਚ ਕੁਝ ਗਲਤ ਸੀ? ਉਨ੍ਹਾਂ ਨੇ ਅੱਗੇ ਲਿਖਿਆ, “ਮੈਂ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਹਰ ਸਿੱਖ ਭੈਣ-ਭਰਾ ਨੂੰ ਪੁੱਛਣਾ ਚਾਹੁੰਦਾ ਹਾਂ – ਕੀ ਜੋ ਮੈਂ ਕਿਹਾ, ਉਸ ਵਿੱਚ ਕੁਝ ਗਲਤ ਹੈ? ਕੀ ਭਾਰਤ ਇੱਕ ਅਜਿਹਾ ਦੇਸ਼ ਨਹੀਂ ਹੋਣਾ ਚਾਹੀਦਾ ਜਿੱਥੇ ਹਰ ਸਿੱਖ ਅਤੇ ਹਰ ਭਾਰਤੀ ਬਿਨਾਂ ਕਿਸੇ ਡਰ ਤੋਂ ਆਪਣੇ ਧਰਮ ਦੀ ਆਜ਼ਾਦੀ ਨਾਲ ਪਾਲਣਾ ਕਰ ਸਕੇ?” ਵਾਸ਼ਿੰਗਟਨ ਡੀਸੀ ਵਿੱਚ ਇੱਕ ਪ੍ਰੋਗਰਾਮ ਵਿੱਚ ਕਹੀਆਂ ਆਹ ਗੱਲਾਂ  ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਨੇ 10 ਸਤੰਬਰ ਨੂੰ ਆਪਣੇ ਅਮਰੀਕਾ ਦੌਰੇ ਦੌਰਾਨ ਵਾਸ਼ਿੰਗਟਨ ਡੀਸੀ ਵਿੱਚ ਭਾਸ਼ਣ ਦਿੱਤਾ ਸੀ। ਧਾਰਮਿਕ ਅਜ਼ਾਦੀ ਦੀ ਮਹੱਤਤਾ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਭਾਰਤ ਵਿੱਚ ਸਿੱਖਾਂ ਨੂੰ ਦਸਤਾਰ ਸਜਾਉਣ ਦੀ ਇਜਾਜ਼ਤ ਹੈ ਜਾਂ ਸਿੱਖਾਂ ਨੂੰ ਭਾਰਤ ਵਿੱਚ ਕੜਾ ਪਾਉਣ ਦੀ ਇਜਾਜ਼ਤ ਹੈ ਜਾਂ ਸਿੱਖ ਗੁਰਦੁਆਰਿਆਂ ਵਿੱਚ ਜਾ ਸਕਣਗੇ। ਲੜਾਈ ਇਸ ਗੱਲ ਦੀ ਹੈ… ਅਤੇ ਇਹ ਸਾਰੇ ਧਰਮਾਂ ਲਈ ਹੈ।”