ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

#punjabpolice

amritpal
Punjab

Opertion Amritpal Singh : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ

ਚੰਡੀਗੜ੍ਹ- ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ  । ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਮੋਬਾਇਲ ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਰਹਿਣਗੀਆਂ। ਯੂਜ਼ਰਸ ਨੂੰ ਬਕਾਇਦਾ ਮੈਸੇਜ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ  ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਚੌਕਸੀ ਵਜੋਂ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਇੰਟਰਨੈਟ ਸੇਵਾਵਾਂ ਦੇ ਸਿਗਨਲ ਘੱਟ ਕਰ ਦਿੱਤੇ ਹਨ। ਪੁਲਿਸ ਵੀ ਲੋਕਾਂ ਨੂੰ ਸ਼ਾਂਤੀ ਬਣਾਉਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਅੰਮ੍ਰਿਤਪਾਲ ਸਿੰਘ ਜਲੰਧਰ ਦੇ ਨੇੜਲੇ ਪਿੰਡ ਤੋਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ । ਉਹ ਆਪਣੀ ਗੱਡੀ ਛੱਡ ਕੇ ਕਿਸੇ ਹੋਰ ਗੱਡੀ ਦੇ ਵਿੱਚ ਸਵਾਰ ਹੋ ਕੇ ਫਰਾਰ ਹੋ ਗਿਆ । ਜਿਸ ਦਾ ਪੁਲਿਸ ਦੇ ਵੱਲੋਂ ਪਿੱਛਾ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਉਰਫ ‘ਪ੍ਰਧਾਨ ਮੰਤਰੀ’ ਦਾ ਪਿੱਛਾ ਕਰ ਰਹੀ ਹੈ । ਅੰਮ੍ਰਿਤਪਾਲ ਸਿੰਘ ਅਜੇ ਤੱਕ ਪੰਜਾਬ ਪੁਲਿਸ ਦੇ ਹੱਥ ਨਹੀਂ ਆਇਆ। ਪੁਲਿਸ ਦੇ ਵੱਲੋਂ ਲਗਾਤਾਰ ਉਸ ਦਾ ਪਿੱਛਾ ਕੀਤਾ ਜਾ ਰਿਹਾ ਹੈ । ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ । ਅੰਮ੍ਰਿਤਪਾਲ ਖਿਲਾਫ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ । ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਜਾ ਰਿਹਾ ਹੈ । ਸੂਤਰਾਂ ਦੇ ਮੁਤਾਬਕ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ । ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫਾਤਾਰ ਕਰ ਸਕਦੀ ਹੈ । ਅਜਨਾਲਾ ਥਾਣਾ ਵਿਖੇ ਕੀਤੇ ਗਏ ਹੰਗਾਮੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮਾਮਲਾ ਵੀ ਦਰਜ਼ ਕੀਤਾ ਗਿਆ ਸੀ । ਅੱਜ ਰਾਮਪੁਰਾ ਫੂਲ ਵਿੱਚ ਅੰਮ੍ਰਿਤਪਾਲ ਦਾ ਪ੍ਰੋਗਰਾਮ ਸੀ ।ਅੰਮ੍ਰਿਤ ਸੰਚਾਰ ਪ੍ਰੋਗਰਾਮ ਵਿੱਚ ਅੰਮ੍ਰਿਤਪਾਲ ਸਿੰਘ ਨਹੀਂ ਪਹੁੰਚਿਆ ।ਰਾਮਪੁਰਾ ਫੂਲ ਦੇ ਮਮਦੋਤ ਵਿਖੇ ਅੰਮ੍ਰਿਤ ਸੰਚਾਰ ਪ੍ਰੋਗਰਾਮ ਹੋਣ ਵਾਲਾ ਸੀ । ਮਿਲੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਪਾਲ ਸਿੰਘ ਜਲੰਧਰ ਦੇ ਸ਼ਾਹਕੋਟ ਵਿਖੇ ਪਹੁੰਚੇ ਸਨ ।

Punjab

ਪੁਲਿਸ ਵੱਲੋਂ ਸਿਮਰਜੀਤ ਬੈਂਸ ਸਣੇ ਹੋਰਾਂ ਦੇ ਭਗੌੜੇ ਵਜੋਂ ਪੋਸਟਰ ਜਾਰੀ

ਪੁਲਿਸ ਨੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਣੇ ਕੁਝ ਹੋਰਾਂ ਦੇ ਭਗੌੜੇ ਵਜੋਂ ਪੋਸਟਰ ਜਾਰੀ ਕੀਤੇ ਹਨ। ਲੁਧਿਆਣਾ ਪੁਲਿਸ ਥਾਣੇ ਤੇ ਬੈਂਸ ਦੇ ਘਰ ਅੱਗੇ ਇਹ ਪੋਸਟਰ ਲਾਏ ਗਏ ਹਨ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਬਲਾਤਕਾਰ ਮਾਮਲੇ ਨੂੰ ਲੈ ਕੇ ਕਈ ਵਾਰ ਅਦਾਲਤ ਵਿੱਚ ਨਹੀਂ ਪਹੁੰਚੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਸਿਮਰਜੀਤ ਸਿੰਘ ਬੈਂਸ ਸਣੇ ਹੋਰਾਂ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਇਨ੍ਹਾਂ ਬਾਰੇ ਜਾਣਕਾਰੀ ਦੇਣ ਲਈ ਪੁਲਿਸ ਅਧਿਕਾਰੀਆਂ ਦੇ ਨੰਬਰ ਵੀ ਜਾਰੀ ਕੀਤੇ ਹਨ। ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਦਰਜ ਹੋਏ ਬਲਾਤਕਾਰ ਦੇ ਕੇਸ ਦੀ ਸੁਣਵਾਈ ਅਦਾਲਤ ਵਿੱਚ ਚੱਲ ਰਹੀ ਹੈ। ਵਿਧਾਇਕ ਬੈਂਸ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਦਸੰਬਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਕਮਿਸ਼ਨਰ ਨੂੰ ਇਸ ਉਤੇ ਠੋਸ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਹੁਣ ਪੁਲਿਸ ਨੇ ਬੈਂਸ ਸਣੇ ਹੋਰਾਂ ਮੁਲਜ਼ਮਾਂ ਦੇ ਭਗੌੜੇ ਵਜੋਂ ਪੋਸਟਰ ਜਾਰੀ ਕੀਤੇ ਹਨ।

Scroll to Top